ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਨੂੰ ਅਜਿਹੇ ਕਾਲੇ ਕਾਨੂੰਨਾਂ ਨੂੰ ਦੇਸ ਵਿੱਚ ਥੋਪਣ ਦੀ ਜਿੱਦ ਨਹੀਂ ਕਰਨੀ ਚਾਹੀਦੀ
ਆਮ ਆਦਮੀ ਪਾਰਟੀ ਦੇ ਆਗੂ, ਵਰਕਰ ਅਤੇ ਵਿਧਾਇਕ 26 ਮਈ ਵਾਲੇ ਦਿਨ ਕਾਲੇ ਝੰਡਿਆਂ ਦੀ ਵਰਤੋਂ ਕਰਕੇ ਕਿਸਾਨਾਂ ਦੇ ਸੰਘਰਸ ਵਿੱਚ ਸਾਮਲ ਹੋਣ
ਚੰਡੀਗੜ੍ਹ, 25 ਮਈ 2021
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿ ਕਿਹਾ ਕਿ ਦੇਸ ਦੇ ਕਿਸਾਨਾਂ ਵੱਲੋਂ 26 ਮਈ ਨੂੰ ਕਾਲੇ ਦਿਵਸ ਵਜੋਂ ਮਨਾਉਣ ਦੇ ਫੈਸਲੇ ਦਾ ਆਮ ਆਦਮੀ ਪਾਰਟੀ ਪੂਰਨ ਰੂਪ ਵਿੱਚ ਸਮਰਥਨ ਕਰਦੀ ਹੈ ਅਤੇ ਕੇਂਦਰ ਸਰਕਾਰ ਨੂੰ ਅਪੀਲ ਕਰਦੀ ਹੈ ਕਿ ਬਿਨ੍ਹਾਂ ਦੇਰੀ ਤੋਂ ਖੇਤੀਬਾੜੀ ਨਾਲ ਸੰਬੰਧਤ ਤਿੰਨੇ ਕਾਲੇ ਕਾਨੂੰਨ ਵਾਪਸ ਲਵੇ।
ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਧੱਕੇਜੋਰੀ ਨਾਲ ਖੇਤੀਬਾੜੀ ਨਾਲ ਸੰਬੰਧਤ ਤਿੰਨ ਕਾਲੇ ਕਾਨੂੰਨ ਲਾਗੂ ਕੀਤੇ ਜਾ ਰਹੇ ਹਨ। ਜਦੋਂ ਕਿ ਖੇਤੀਬਾੜੀ ਨਾਲ ਸੰਬੰਧਤ ਕਿਸਾਨਾਂ ਅਤੇ ਮਜਦੂਰਾਂ ਸਮੇਤ ਖੇਤੀ ਵਿਗਿਆਨੀ ਵੀ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਕਾਨੂੰਨਾਂ ਦਾ ਦੇਸ ਦੇ ਕਿਸਾਨ, ਮਜਦੂਰ ਅਤੇ ਖੇਤੀ ਵਿਗਿਆਨੀ ਵਿਰੋਧ ਕਰ ਰਹੇ ਹਨ, ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਨੂੰ ਅਜਿਹੇ ਕਾਲੇ ਕਾਨੂੰਨਾਂ ਨੂੰ ਦੇਸ ਵਿੱਚ ਥੋਪਣ ਦੀ ਜਿੱਦ ਨਹੀਂ ਕਰਨੀ ਚਾਹੀਦੀ।
ਹਰਪਾਲ ਸਿੰਘ ਚੀਮਾ ਨੇ ਦੋਸ ਲਾਇਆ ਕਿ ਕੇਂਦਰ ਸਰਕਾਰ ਨੇ ਖੇਤੀਬਾੜੀ ਦੇ ਨਵੇਂ ਕਾਨੂੰਨ ਬਣਾਉਣ ਅਤੇ ਲਾਗੂ ਕਰਨ ਲਈ ਨਾ ਤਾਂ ਕਿਸਾਨ ਜਥੇਬੰਦੀਆਂ ਨਾਲ ਕੋਈ ਸਲਾਹ ਮਸਵਰਾ ਕੀਤਾ ਅਤੇ ਨਾ ਹੀ ਦੇਸ ਦੀਆਂ ਹੋਰ ਰਾਜਨੀਤਿਕ ਪਾਰਟੀਆਂ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸਾਹ ਨੇ ਤਾਨਾਸਾਹੀ ਰਵਈਆ ਅਪਣਾ ਕੇ ਇਹ ਕਿਸਾਨ ਤੇ ਮਜਦੂਰ ਵਿਰੋਧੀ ਕਾਨੂੰਨ ਲਾਗੂ ਕਰਨ ਦਾ ਨਾਦਰਸਾਹੀ ਫੁਰਮਾਨ ਜਾਰੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ ਵਿੱਚ ਭਾਜਪਾ ਵੱਲੋਂ ਚਲਾਈ ਜਾਂਦੀ ਤਾਨਾਸਾਹੀ ਸਰਕਾਰ ਖਲਿਾਫ ਦੇਸ ਦੇ ਕਿਸਾਨਾਂ ਅਤੇ ਮਜਦੂਰਾਂ ਨੇ ਸੰਘਰਸ ਦਾ ਝੰਡਾ ਬੁਲੰਦ ਕੀਤਾ ਹੈ ਅਤੇ ਆਮ ਆਦਮੀ ਪਾਰਟੀ ਅਤੇ ਦਿੱਲੀ ਦੀ ਕੇਜਰੀਵਾਲ ਸਰਕਾਰ ਕਿਸਾਨਾਂ ਦੇ ਸੰਘਰਸ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।
ਚੀਮਾ ਨੇ ਕਿਹਾ ਕਿ ਦੇਸ ਦਾ ਕਿਸਾਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 6 ਮਹੀਨੇ ਤੋਂ ਦੇਸ ਦੀ ਰਾਜਧਾਨੀ ਦਿੱਲੀ ਦੀਆਂ ਸਰਹੱਦਾਂ ‘ਤੇ ਸਾਂਤਮਈ ਅਤੇ ਸੇਵਾਮਈ ਮੋਰਚੇ ਲਾਈ ਬੈਠੇ ਹਨ ਅਤੇ ਸੈਂਕੜੇ ਕਿਸਾਨ ਸਹੀਦੀ ਜਾਮਾ ਪੀ ਗਏ ਹਨ ਤਾਂ ਜੋ ਦੇਸ ਦੀ ਸਰਕਾਰ ਉਨ੍ਹਾਂ ਦੀ ਗੱਲ ਮੰਨ ਕੇ ਕਾਲੇ ਕਾਨੂੰਨ ਵਾਪਸ ਲੈ ਲਵੇ। ਉਨ੍ਹਾਂ ਦੋਸ ਲਾਇਆ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਅੰਨੀ ਤੇ ਬੋਲੀ ਬਣ ਕੇ ਚੁੱਪਧਾਰੀ ਬੈਠੀ ਹੈ। ਕੇਂਦਰ ਸਰਕਾਰ ਦੇ ਇਸ ਦਮਨਕਾਰੀ ਵਰਤਾਓ ਦੀ ਕੌਮਾਂਤਰੀ ਪੱਧਰ ‘ਤੇ ਵੀ ਸਖਤ ਅਲੋਚਨਾ ਹੋਈ ਹੈ, ਜਿਸ ਨਾਲ ਦੇਸ ਦੇ ਅਕਸ ਨੂੰ ਭਾਰੀ ਢਾਹ ਲੱਗੀ ਹੈ।
ਹਰਪਾਲ ਸਿੰਘ ਚੀਮਾ ਨੇ ਆਮ ਆਦਮੀ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਵਿਧਾਇਕਾਂ ਨੂੰ ਅਪੀਲ ਕੀਤੀ ਕਿ ਉਹ 26 ਮਈ ਵਾਲੇ ਦਿਨ ਕਾਲੇ ਝੰਡਿਆਂ ਦੀ ਵਰਤੋਂ ਕਰਕੇ ਕਿਸਾਨਾਂ ਦੇ ਸੰਘਰਸ ਵਿੱਚ ਸਾਮਲ ਹੋਣ ਤਾਂ ਜੋ ਅੰਬਾਨੀ ਤੇ ਅਡਾਨੀ ਦੀ ਗੋਦ ਵਿੱਚ ਸੁੱਤੀ ਪਈ ਭਾਜਪਾ ਸਰਕਾਰ ਨੂੰ ਨੀਂਦ ਤੋਂ ਜਾਗ ਆਵੇ।