ਭਗਵੰਤ ਮਾਨ ਅਤੇ ਜਰਨੈਲ ਸਿੰਘ ਨੇ ਜਾਰੀ ਕੀਤੀ ਸੱਤਵੀਂ ਸੂਚੀ
ਚੰਡੀਗੜ੍ਹ, 3 ਜਨਵਰੀ 2022
ਆਮ ਆਦਮੀ ਪਾਰਟੀ (ਆਪ) ਨੇ 2022 ਦੀਆਂ ਆਮ ਵਿਧਾਨ ਸਭਾ ਚੋਣਾਂ ਲਈ 5 ਹੋਰ ਉਮੀਦਵਾਰਾਂ ਦੀ ਸੱਤਵੀਂ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਨਾਲ ‘ਆਪ’ ਵੱਲੋਂ ਹੁਣ ਤੱਕ ਐਲਾਨੇ ਗਏ ਉਮੀਦਵਾਰਾਂ ਦੀ ਕੁੱਲ ਗਿਣਤੀ 101 ਹੋ ਗਈ ਹੈ।
ਹੋਰ ਪੜ੍ਹੋ :-ਜ਼ਿਲੇ ਅੰਦਰ 15ਤੋਂ 18 ਸਾਲ ਤੱਕ ਦੇ ਗਭਰੇਟਾਂ ਦੀ ਕੋਵਿਡ ਵੈਕਸੀਨੇਸ਼ਨ ਸ਼ੁਰੂ -ਸਿਵਲ ਸਰਜਨ
ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ‘ਆਪ’ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ (ਵਿਧਾਇਕ) ਦੇ ਦਸਤਖਤਾਂ ਹੇਠ ਜਾਰੀ ਸੂਚੀ ਅਨੁਸਾਰ ਬਹੁ ਚਰਚਿਤ ਵਿਧਾਨ ਸਭਾ ਹਲਕਾ ਮਜੀਠੀਆ ਤੋਂ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਨੂੰ ਉਮੀਦਵਾਰ ਐਲਾਨਿਆ ਹੈ, ਜਿਹੜੇ ਕਿ ਪਨਗਰੇਨ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ‘ਆਪ’ ਵਿੱਚ ਸ਼ਾਮਲ ਹੋਏ ਸਨ। ਇਸੇ ਤਰ੍ਹਾਂ ਅੰਮ੍ਰਿਤਸਰ ਕੇਂਦਰੀ ਤੋਂ ਡਾ. ਅਜੇ ਗੁਪਤਾ, ਤਰਨਤਾਰਨ ਤੋਂ ਡਾ. ਕਸ਼ਮੀਰ ਸਿੰਘ ਸੋਹਲ, ਜਲੰਧਰ ਕੈਂਟ ਤੋਂ ਸੁਰਿੰਦਰ ਸਿੰਘ ਸੋਢੀ, ਮਲੋਟ ਤੋਂ ਡਾ. ਬਲਜੀਤ ਕੌਰ ਨੂੰ ਉਮੀਦਵਾਰ ਬਣਾਇਆ ਗਿਆ ਹੈ।