ਚੰਡੀਗੜ੍ਹ, 24 ਅਪ੍ਰੈਲ 2021
ਆਮ ਆਦਮੀ ਪਾਰਟੀ (ਆਪ) ਦੀ ਸੂਬਾਈ ਲੀਡਰਸ਼ਿਪ ਨੇ ਮਹਾਵੀਰ ਜਯੰਤੀ ਦੇ ਪਵਿੱਤਰ ਦਿਹਾੜੇ ਉੱਪਰ ਪੰਜਾਬ ਦੇ ਲੋਕਾਂ ਖ਼ਾਸਕਰ ਸਮੁੱਚੇ ਜੈਨ ਭਾਈਚਾਰੇ ਨੂੰ ਮੁਬਾਰਕਬਾਦ ਦਿੱਤੀ ਹੈ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ (ਐਮਐਲਏ) ਅਤੇ ਸਹਿ ਇੰਚਾਰਜ ਰਾਘਵ ਚੱਢਾ ਸਮੇਤ ਸਮੁੱਚੀ ਲੀਡਰਸ਼ਿਪ ਨੇ ਸਾਰੇ ਵਰਗਾਂ ਨੂੰ ਅਹਿੰਸਾ, ਸ਼ਾਂਤੀ ਅਤੇ ਆਪਸੀ ਸਦਭਾਵਨਾ ਦੇ ਪ੍ਰਤੀਕ ਭਗਵਾਨ ਮਹਾਵੀਰ ਜੀ ਦੇ ਫ਼ਲਸਫ਼ੇ ਅਤੇ ਪ੍ਰਵਚਨਾਂ ‘ਤੇ ਚੱਲਣ ਦਾ ਸੱਦਾ ਦਿੱਤਾ ਹੈ।
ਪਾਰਟੀ ਆਗੂਆਂ ਨੇ ਕਿਹਾ ਵਰਤਮਾਨ ਹਾਲਤਾਂ ਅਤੇ ਵਿਸ਼ਵ ਵਿਆਪੀ ਚੁਣੌਤੀਆਂ ਦੇ ਮੱਦੇਨਜ਼ਰ ਭਗਵਾਨ ਮਹਾਵੀਰ ਜੀ ਵੱਲੋਂ ਸਦੀਆਂ ਪਹਿਲਾਂ ਦਰਸਾਇਆ ਸ਼ਾਂਤੀ, ਅਹਿੰਸਾ ਅਤੇ ਸੱਚ ਦਾ ਮਾਰਗ ਹੋਰ ਵੀ ਜ਼ਿਆਦਾ ਅਹਿਮੀਅਤ ਰੱਖਦਾ ਹੈ।
‘ਆਪ’ ਆਗੂਆਂ ਨੇ ਕਿਹਾ ਕਿ ਸਾਡਾ ਸਭ ਦਾ ਫ਼ਰਜ਼ ਬਣਦਾ ਹੈ ਕਿ ਮਹਾਵੀਰ ਜਯੰਤੀ ਦੀ ਪਵਿੱਤਰ ਮੌਕੇ ਨੂੰ ਪੂਰੀ ਸ਼ਰਧਾ ਅਤੇ ਵਚਨਬੱਧਤਾ ਨਾਲ ਸਮਾਜ ਦੀਆਂ ਧਰਮ ਨਿਰਪੱਖ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਇੱਕਜੁੱਟਤਾ ਨਾਲ ਮਨਾਈਏ।