‘ਆਪ’  ਨੇ ਝੋਨਾ ਖ਼ਰੀਦ ਵਿੱਚ ਦੇਰੀ ਲਈ ਕੇਂਦਰ ਸਰਕਾਰ ਦੇ ਫ਼ੈਸਲੇ ਦੀ ਕੀਤੀ ਸ਼ਖਤ ਅਲੋਚਨਾ

KULTAR SINGH
ਗੰਨਾ ਉਤਪਾਦਕ ਕਿਸਾਨਾਂ ਨਾਲ ਧੋਖ਼ਾ, ਕਾਂਗਰਸ ਨੇ ਲੱਡੂ ਖਵਾ ਕੇ ਮਾਰਿਆ ਕਿਸਾਨਾਂ ਦੀ ਪਿੱਠ ’ਚ ਛੁਰਾ: ਕੁਲਤਾਰ ਸਿੰਘ ਸੰਧਵਾਂ
ਝੋਨੇ ਦੀ ਖ਼ਰੀਦ ਰੋਕ ਕੇ ਪੰਜਾਬ ਦੇ ਕਿਸਾਨਾਂ ਤੋਂ ਬਦਲਾ ਲੈ ਰਹੀ ਹੈ ਮੋਦੀ ਸਰਕਾਰ: ਕੁਲਤਾਰ ਸਿੰਘ ਸੰਧਵਾਂ
ਝੋਨਾ ਖ਼ਰੀਦ ਬਾਰੇ ‘ਤੁਗਲਕੀ ਫੁਰਮਾਨ’ ਵਪਾਸ ਲਵੇ ਕੇਂਦਰ ਸਰਕਾਰ

ਚੰਡੀਗੜ੍ਹ, 1 ਅਕਤੂਬਰ 2021

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਨਰਿੰਦਰ ਮੋਦੀ ਸਰਕਾਰ ਵੱਲੋਂ ਖ਼ਰੀਦ ਸ਼ੁਰੂ ਹੋਣ ਵਾਲੇ ਦਿਨ ਤੋਂ ਮਹਿਜ ਇੱਕ ਘੰਟਾ ਪਹਿਲਾ ਪੰਜਾਬ ਵਿੱਚ ਝੋਨੇ ਦੀ ਖ਼ਰੀਦ 1 ਅਕਤੂਬਰ ਤੋਂ ਨਾ ਕਰਕੇ ਪੰਜਾਬ ਵਿੱਚ 11 ਅਕਤੂਬਰ ਤੋਂ ਸ਼ੁਰੂ ਕਰਨ ਦੇ ਫ਼ੈਸਲੇ ਦੀ ਸਖ਼ਤ ਅਲੋਚਨਾ ਕੀਤੀ ਹੈ ਅਤੇ ਇਸ ਨੂੰ ਮੋਦੀ ਸਰਕਾਰ ਦਾ ‘ਤੁਗਲਕੀ ਫ਼ੁਰਮਾਨ’ ਕਰਾਰ ਦਿੱਤਾ ਹੈ। ਪਾਰਟੀ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਆਪਣਾ ਫ਼ੈਸਲਾ ਵਾਪਸ ਲਵੇ ਅਤੇ ਝੋਨੇ ਦੀ ਖ਼ਰੀਦ ਤੁਰੰਤ ਸ਼ੁਰੂ ਕੀਤੀ ਜਾਵੇ।

ਹੋਰ ਪੜ੍ਹੋ :-ਚਰਨਜੀਤ ਸਿੰਘ ਚੰਨੀ ਵੱਲੋਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਮਗਰੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ‘ਆਪ’ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਾਇਆ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਐਨ ਮੌਕੇ ਸਿਰ ਝੋਨੇ ਦੀ ਖ਼ਰੀਦ ਰੋਕ ਕੇ ਪੰਜਾਬ ਦੇ ਕਿਸਾਨਾਂ ਤੋਂ ਬਦਲਾ ਲੈਣ ਦੀ ਸਾਜਿਸ਼ ਕੀਤੀ ਹੈ, ਕਿਉਂਕਿ ਇੱਥੋਂ ਦੇ ਕਿਸਾਨ ਹੀ ਅੱਗੇ ਹੋ ਕੇ ਮੋਦੀ ਸਰਕਾਰ ਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ।’’ ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ ਅਤੇ ਕਿਸਾਨਾਂ ਲਈ ਫ਼ਸਲ ਨੂੰ 10 ਦਿਨਾਂ ਤੱਕ ਸੰਭਾਲਣਾ ਮੁਸ਼ਕਲ ਹੋ ਜਾਵੇਗਾ। ਮੰਡੀਆਂ ਵਿੱਚ ਆਈ ਫ਼ਸਲ ਨੂੰ ਹੋਣ ਵਾਲੇ ਨੁਕਸਾਨ ਲਈ ਸਰਕਾਰ ਹੀ ਜ਼ਿੰਮੇਵਾਰੀ ਹੈ, ਕਿਉਂਕਿ ਫ਼ਸਲ ਨੂੰ ਮੰਡੀਆਂ ਵਿੱਚ ਲਿਆਉਣ ਤਰੀਕ 1 ਅਕਤੂਬਰ ਸਰਕਾਰ ਨੇ ਹੀ ਤਹਿ ਕੀਤੀ ਸੀ।

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨਾ ਤਾਂ ਕੇਂਦਰ ਸਰਕਾਰ ਅਤੇ ਨਾ ਹੀ ਸੂਬਾ ਸਰਕਾਰ ਨੂੰ ਕਿਸਾਨਾਂ ਦੀ ਚਿੰਤਾ ਹੈ ਅਤੇ ਸਰਕਾਰਾਂ ਤਰ੍ਹਾਂ- ਤਰ੍ਹਾਂ ਦੇ ਹੱਥਕੰਡੇ ਅਪਣਾ ਕੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀਆਂ ਹਨ। ਸੰਧਵਾਂ ਨੇ ਕਿਹਾ, ‘‘ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਸ ਮੁੱਦੇ ’ਤੇ ਤੁਰੰਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਕਰਨੀ ਚਾਹੀਦੀ ਹੈ ਅਤੇ ਝੋਨੇ ਦੀ ਖ਼ਰੀਦ ਸ਼ੁਰੂ ਕਰਾਉਣੀ ਚਾਹੀਦੀ ਹੈ।’’

ਮੋਦੀ ਸਰਕਾਰ ਦੀ ਅਲੋਚਨਾ ਕਰਦੇ ਹੋਏ ‘ਆਪ’ ਆਗੂ ਨੇ ਕਿਹਾ ਕਿ ਸਰਕਾਰ ਇਸ ਤਰ੍ਹਾਂ ਦੀ ਰਾਜਨੀਤੀ ’ਤੇ ਉਤਰ ਆਈ ਹੈ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਬੈਠੇ ਕਿਸਾਨਾਂ ਤੋਂ ਬਦਲਾ ਲਿਆ ਜਾਵੇ। ਪਰ ਸਰਕਾਰ ਹੋਰ ਕਿਸਾਨਾਂ ਨੂੰ ਵੀ ਤੰਗ ਪ੍ਰੇਸ਼ਾਨ ਕਰ ਰਹੀ ਹੈ। ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੇ ਨਾਲ ਮਜ਼ਬੂਤੀ ਨਾਲ ਖੜੀ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਜਾਣ ਅਤੇ ਪੰਜਾਬ ’ਚ ਝੋਨੇ ਦੀ ਖ਼ਰੀਦ ਸ਼ੁਰੂ ਕਰਾਉਣ ਦਾ ਅਦੇਸ਼ ਲੈ ਹੀ ਵਾਪਸ ਪੰਜਾਬ ਆਉਣ।

Spread the love