39689 ਮੀਟਰਕ ਟਨ ਦੀ ਕਣਕ ਦੀ ਖਰੀਦ-ਕਿਸਾਨਾਂ ਨੂੰ 14.67 ਕਰੋੜ ਰੁਪਏ ਦੀ ਕੀਤੀ ਅਦਾਇਗੀ
ਗੁਰਦਾਸਪੁਰ, 16 ਅਪ੍ਰੈਲ 2022
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਖਰੀਦ ਏਜੰਸੀਆਂ, ਮੰਡੀ ਬੋਰਡ ਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਕਿਹਾ ਕਿ ਉਹ ਮੰਡੀਆਂ ਵਿਚ ਕਣਕ ਦੀ ਆਮਦ ਵਿਚ ਤੇਜ਼ੀ ਦੇ ਮੱਦੇਨਜ਼ਰ ਕਣਕ ਦੀ ਚੁਾਕਾਈ ਨਾਲੋ-ਨਾਲ ਕਰਨੀ ਯਕੀਨੀ ਬਣਾਉਣ। ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ ਲੈਂਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਵਿਚ 39689 ਮੀਟਰਕ ਟਨ (15 ਅਪ੍ਰੈਲ ਤਕ) ਕਣਕ ਦੀ ਖਰੀਦ ਹੋਈ ਹੈ। ਪਨਗਰੇਨ ਵਲੋਂ 13103, ਮਾਰਕਫੈੱਡ ਵਲੋਂ 8723, ਪਨਸਪ ਵਲੋਂ 6945, ਵੇਅਰਹਾਊਸ ਵਲੋਂ 7886, ਐਫ.ਸੀ.ਆਈ ਵਲੋਂ 3021 ਕਣਖ ਦੀ ਖਰੀਦ ਕੀਤੀ ਜਾ ਚੁੱਕੀ ਹੈ। ਮੰਡੀਆਂ ਵਿਚ 43 ਫੀਸਦ ਕਣਕ ਦੀ ਲਿਫਟਿੰਗ ਅਤੇ ਕਿਸਾਨਾਂ ਨੂੰ 14.67 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਹੋਰ ਪੜ੍ਹੋ :-ਜ਼ਿਲ੍ਹੇ ‘ਚ 18 ਅਪ੍ਰੈਲ ਤੋਂ ਬਲਾਕ ਸਿਹਤ ਮੇਲੇ ਲਗਾਏ ਜਾਣਗੇ: ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਕਣਕ ਦੀ ਲਿਫਟਿੰਗ ਵੱਲ ਵਿਸ਼ੇਸ ਤਵੱਜੋ ਦੇਣ ਅਤੇ ਨਾਲ ਹੀ ਉਨਾਂ ਕਿਹਾ ਕਿ ਫਸਲ ਦੀ ਅਦਾਇਗੀ ਕਿਸਾਨਾਂ ਨੂੰ ਨਾਲੋ-ਨਾਲ ਕਰਨ ਨੂੰ ਹਰ ਹਾਲਤ ਵਿਚ ਯਕੀਨੀ ਬਣਾਉਣ। ਉਨਾਂ ਮਾਰਕਫੈੱਡ, ਪਨਸਪ, ਆਫ.ਸੀ.ਆਈ ਤੇ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੂੰ ਕਿਹਾ ਕਿ ਉਹ ਕਿਸਾਨਾਂ ਨੂੰ ਅਦਾਇਗੀ ਦੇ ਕੰਮ ਦੀ ਨਿੱਜੀ ਤੋਰ ’ਤੇ ਨਿਗਰਾਨੀ ਕਰਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਉਨਾਂ ਅੱਗੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਹਨ ਅਤੇ ਜਿਲੇ ਵਿਚ ਤਾਇਨਾਤ ਸੈਕਟਰ ਅਧਿਕਾਰੀਆਂ ਵਲੋਂ ਰੋਜਾਨਾ ਮੰਡੀਆਂ ਦਾ ਦੋਰਾ ਕੀਤਾ ਜਾ ਰਿਹਾ ਹੈ ਤਾਂ ਜੋ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਆਵੇ। ਸੈਕਟਰ ਅਫਸਰ ਵਲੋਂ ਮੰਡੀਆਂ ਵਿਚ ਕਣਕ ਦੀ ਆਮਦ ਲਈ ਲੋੜੀਦੇ ਪ੍ਰਬੰਧ ਕਰਨ, ਕਣਕ ਦੀ ਖਰੀਦ ਪ੍ਰਕਿਰਿਆ ਸਬੰਧੀ, ਲੇਬਰ ਤੇ ਟਰਾਂਸਪੋਰਟ ਰਾਹੀ ਢੋਆ-ਢੁਆਈ ਆਦਿ ਦੇ ਪ੍ਰਬੰਧ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਤੇ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ, ਨੂੰ ਯਕੀਨੀ ਬਣਾਇਆ ਗਿਆ ਹੈ।