ਵਧੀਕ ਡਿਪਟੀ ਕਮਿਸ਼ਨਰ ਨੇ ਸਟਾਫ਼ ਨੂੰ ਸੰਵਿਧਾਨ ਪ੍ਰਤੀ ਚੁਕਾਈ ਸਹੁੰ

RUHI
ਵਧੀਕ ਡਿਪਟੀ ਕਮਿਸ਼ਨਰ ਨੇ ਸਟਾਫ਼ ਨੂੰ ਸੰਵਿਧਾਨ ਪ੍ਰਤੀ ਚੁਕਾਈ ਸਹੁੰ
ਕੌਮੀ ਸੰਵਿਧਾਨ ਦਿਵਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਲੋਕਤੰਤਰ ਨੂੰ ਮਜਬੂਤ ਕਰਨ ਦਾ ਲਿਆ ਪ੍ਰਣ
ਅੰਮ੍ਰਿਤਸਰ 26 ਨਵੰਬਰ  2021
ਕੌਮੀ ਸੰਵਿਧਾਨ ਦਿਵਸ ਮੌਕੇ ਅੱਜ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਸ੍ਰੀਮਤੀ ਰੂਹੀ ਦੁੱਗ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦੀ ਅਗਵਾਈ ਵਿੱਚ ਸਮੂਹ ਸਟਾਫ ਨੂੰ ਸੰਵਿਧਾਨ ਪ੍ਰਤੀ ਸਹੁੰ ਚੁਕਾਈ ਗਈ। ਇਸ ਮੌਕੇ ਐਸ.ਡੀ.ਐਮ. ਸ੍ਰੀ ਰਾਜੇਸ਼ ਸ਼ਰਮਾ ਤੋ ਇਲਾਵਾ ਵੱਖ ਵੱਖ ਅਧਿਕਾਰੀ ਵੀ ਹਾਜ਼ਰ ਸਨ।

ਹੋਰ ਪੜ੍ਹੋ :-ਪੰਜਾਬ ਸਰਕਾਰ ਉਦਯੋਗਪਤੀਆਂ ਤੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਹੱਲ ਕਰਨ ਲਈ ਵਚਨਬੱਧ : ਵਿਧਾਇਕ ਪਾਹੜਾ
ਇਸੇ ਹੀ ਤਹਿਤ ਕੌਮੀ ਸੰਵਿਧਾਨ ਦਿਵਸ ਮੌਕੇ ਜਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਾਂਝੇ ਤੌਰ ਤੇ ਲੋਕਤੰਤਰ ਨੂੰ ਮਜਬੂਤ ਕਰਨ ਅਤੇ ਵੋਟਰ ਜਾਗਰੂਕਤਾ ਫ਼ੈਲਾਉਣ ਦਾ ਪ੍ਰਣ ਲਿਆ। ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ.ਗੁਰਪ੍ਰੀਤ ਸਿੰਘ ਖਹਿਰਾ ਦੀ ਯੋਗ ਅਗੁਆਈ ਹੇਠ ਜਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਜਿਲ੍ਹਾ ਸਿੱਖਿਆ ਅਫਸਰ (ਸੈੈ:ਸਿ ਅਤੇ ਐ.ਸਿ.) ਸੁਸ਼ੀਲ ਕੁਮਾਰ ਤੁਲੀ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਸਵੇਰ ਦੀ ਸਭਾ ਵਿੱਚ ਸਮੂਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪ੍ਰਣ ਲਿਆ ਕਿ ਉਹ ਆਪਣੇ ਪਰਿਵਾਰ ਦੇ ਵੱਡੇ ਮੈਂਬਰਾਂ ਨੂੰ ਆਪਣਾ ਨਾਂ ਵੋਟਰ ਸੂਚੀ ਵਿੱਚ ਚੈੱਕ ਕਰਨ ਲਈ ਪ੍ਰੇਰਿਤ ਕਰਨਗੇ ਅਤੇ ਆਪਣੇ ਦੇਸ਼ ਦੀਆਂ ਲੋਕਤਾਂਤਰਿਕ ਪਰੰਪਰਾਵਾਂ ਨੂੰ ਬਣਾਏ ਰੱਖਦੇ ਹੋਏ ਵੋਟ ਬਣਵਾਉਣ ਅਤੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨਗੇ। ਇਸ ਮੌਕੇ ਸਵੇਰ ਦੀ ਸਭਾ ਵਿੱਚ ਅਧਿਆਪਕਾਂ ਵਲੋਂ ਕਈ ਸਕੂਲ਼ਾਂ ਵਿੱਚ ਲੈੱਕਚਰ ਵੀ ਦਿੱਤੇ ਗਏ। ਜਿਸ ਵਿੱਚ ਭਾਰਤੀ ਸੰਵਿਧਾਨ ਵਿੱਚ ਦਰਜ ਮੌਲਿਕ ਅਧਿਕਾਰਾਂ ਅਤੇ ਫ਼ਰਜਾਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ।
ਬੱਚਿਆਂ ਨਾਲ ਵੋਟਰ ਹੈਲਪਲਾਈਨ ਐਪ,ਐਨ.ਵੀ.ਐਸ. ਪੀ.ਪੋਰਟਲ ਅਤੇ ਡਾਇਲ 1950 ਸੇਵਾ ਬਾਰੇ ਵੀ ਵਿਸਥਾਰਪੂਰਵਕ ਚਰਚਾ ਕੀਤੀ ਗਈ। ਜਿਕਰਯੋਗ ਹੈ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ-2022 ਤਹਿਤ ਜਿਲ੍ਹਾ ਪ੍ਰਸ਼ਾਸਨ ਵਲੋਂ ‘ਹਰ ਇੱਕ ਵੋਟ ਹੈ ਜ਼ਰੂਰੀ’ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਨੌਜਵਾਨ ਵੋਟਰਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾੳੇੁਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਨਵੇਂ ਵੋਟਰਾਂ ਨੂੰ ਰਜਿਸਟਰ ਕਰਨ ਲਈ ਪ੍ਰਸ਼ਾਸਨ ਵਲੋਂ ਚਲਾਈ ਜਾ ਰਹੀ ਇਸ  ਮੁਹਿੰਮ ਦੇ ਚੰਗੇ ਸਿੱਟੇ ਵੇਖਣ ਨੂੰ ਮਿਲ ਰਹੇ ਹਨ ਅਤੇ ਯੋਗ ਨੌਜਨਾਵਾਂ ਵਿੱਚ ਵੋਟ ਬਣਾਉਣ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਭਾਰਤ ਚੋਣ ਕਮਿਸ਼ਨ ਵਲੋਂ ਸਰਸਰੀ ਸੁਧਾਈ ਦੀ ਵਿਸ਼ੇਸ਼ ਮੁਹਿੰਮ 30 ਨਵੰਬਰ ਤੱਕ ਜਾਰੀ ਰਹੇਗੀ।
ਕੈਪਸ਼ਨ : ਕੌਮੀ ਸੰਵਿਧਾਨ ਦਿਵਸ ਮੌਕੇ ਸ੍ਰੀਮਤੀ ਰੂਹੀ ਦੁੱਗ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦੀ ਅਗਵਾਈ ਵਿੱਚ ਸਮੂਹ ਸਟਾਫ ਨੂੰ ਸੰਵਿਧਾਨ ਪ੍ਰਤੀ ਸਹੁੰ ਚੁਕਾਉਂਦੇ ਹੋਏ। ਨਾਲ ਨਜ਼ਰ ਆ ਰਹੇ ਹਨ ਐਸ.ਡੀ.ਐਮ. ਸ੍ਰੀ ਰਾਜੇਸ਼ ਸ਼ਰਮਾ
ਕੌਮੀ ਸੰਵਿਧਾਨ ਦਿਵਸ ਮੌਕੇ ਜਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਾਂਝੇ ਤੌਰ ਤੇ ਲੋਕਤੰਤਰ ਨੂੰ ਮਜਬੂਤ ਕਰਨ ਅਤੇ ਵੋਟਰ ਜਾਗਰੂਕਤਾ ਫ਼ੈਲਾਉਣ ਦਾ ਪ੍ਰਣ ਲੈਣ ਦੀਆਂ ਵੱਖ ਵੱਖ ਤਸਵੀਰਾਂ।