–ਸਮੇਂ ਸਿਰ ਦਫ਼ਤਰ ਚ ਹਾਜ਼ਰ ਨਾ ਹੋਣ ਵਾਲੇ ਕਰਮਚਾਰੀਆਂ ਨੂੰ ਜਾਰੀ ਕੀਤੇ ਗਏ ਨੋਟਿਸ
–ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣ : ਅਮਿਤ ਬੈਂਬੀ
–ਸਮੇਂ ਸਿਰ ਦਫ਼ਤਰ ਆਉਣਾ, ਲੋਕਾਂ ਨਾਲ ਚੰਗਾ ਵਰਤਾਰਾ ਕਰਨ ਦੀ ਦਿੱਤੀ ਗਈ ਹਦਾਇਤ
–ਬਿਲਡਿੰਗ ਬ੍ਰਾਂਚ ਨੂੰ ਆਨ ਲਾਈਨ ਲੰਬਿਤ ਪਏ ਨਕਸ਼ੇ ਪਾਸ ਕਰਨ ਦੀ ਕੀਤੀ ਹਦਾਇਤ
ਬਰਨਾਲਾ, 18 ਅਕਤੂਬਰ 2021
ਵਧੀਕ ਡਿਪਟੀ ਕਮਿਸ਼ਨਰ (ਜਨਰਲ) – ਕਮ- ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਅਮਿਤ ਬੈਂਬੀ ਨੇ ਅੱਜ ਸਵੇਰ 9 ਵਜੇ ਨਗਰ ਕੌਂਸਲ ਬਰਨਾਲਾ ਦੀ ਚੈਕਿੰਗ ਕੀਤੀ।ਚੈਕਿੰਗ ਦੌਰਾਨ 15 ਦੇ ਕਰੀਬ ਕਰਮਚਾਰੀ ਗੈਰ ਹਾਜ਼ਰ ਪਾਏ ਗਏ ਅਤੇ ਉਨ੍ਹਾਂ ਸਾਰਿਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।
ਸ੍ਰੀ ਬੈਂਬੀ ਨੇ ਕਰਮਚਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਸਮੇਂ-ਸਿਰ ਦਫ਼ਤਰ ਪਹੁੰਚਣਾ ਯਕੀਨੀ ਬਣਾਇਆ ਜਾਵੇ। ਨਗਰ ਕੌਂਸਲ ਬਰਨਾਲਾ ਦੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕਰਨ ਅਤੇ ਉਨ੍ਹਾਂ ਨਾਲ ਚੰਗਾ ਵਰਤਾਰਾ ਕਰਨ।
ਸ੍ਰੀ ਬੈਂਬੀ ਨੇ ਬਿਲਡਿੰਗ ਬ੍ਰਾਂਚ ਨੂੰ ਵਿਸ਼ੇਸ਼ ਹਦਾਇਤ ਕੀਤੀ ਕਿ ਆਨਲਾਈਨ ਪੈਂਡਿੰਗ ਪਏ ਨਕਸ਼ੇ ਤੁਰੰਤ ਪਾਸ ਕੀਤੇ ਜਾਣ ਤਾਂ ਜੋ ਜਨਤਾ ਨੂੰ ਆਪਣੀਆਂ ਇਮਾਰਤਾਂ ਦੀ ਉਸਾਰੀ ਲਈ ਖੱਜਲ- ਖੁਆਰ ਨਾ ਹੋਣਾ ਪਵੇ।
ਇਸ ਮੌਕੇ ਉਨ੍ਹਾਂ ਨਾਲ ਕਾਰਜਕਾਰੀ ਅਫ਼ਸਰ ਨਗਰ ਕੌਂਸਲ ਬਰਨਾਲਾ ਸ੍ਰੀ ਮੋਹਿਤ ਸ਼ਰਮਾ ਵੀ ਹਾਜ਼ਰ ਸਨ।