23 ਮਾਰਚ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵੱਲੋਂ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) 

RANBIR SINGH MUDHAL
27 ਅਪ੍ਰੈਲ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵੱਲੋਂ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ)
ਅੰਮ੍ਰਿਤਸਰ 21 ਮਾਰਚ 2022
ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 23 ਮਾਰਚ 2022 ਨੂੰ ਰੋਜ਼ਗਾਰ ਬਿਊਰੋ ਵਿਚ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਣਬੀਰ ਸਿੰਘ ਮੂਧਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਸ਼ਹੂਰ ਕੰਪਨੀਆਂ ਜਿਵੇਂ ਅੇੈੱਸ.ਬੀ.ਆਈ ਲਾਈਫ਼ ਇੰਸ਼ੋਰੈਂਸ, ਬਾਇਯੂਸ ਅਤੇ ਆਈ.ਸੀ.ਆਈ ਬੈਂਕ ਵੱਲੋਂ ਭਾਗ ਲਿਆ ਜਾਵੇਗਾ।

ਹੋਰ ਪੜ੍ਹੋ :-ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਲਾਸਟਿਕ ਲਿਫ਼ਾਫੇ ਬਣਾਉਣ, ਸਟੋਰ ਕਰਨ, ਵੰਡਣ, ਵੇਚਣ ਤੇ ਵਰਤੋਂ ’ਤੇ ਪਾਬੰਦੀ

ਇਸ ਕੈਂਪ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਲਈ ਵਿੱਦਿਅਕ ਯੋਗਤਾ ਬਾਰ੍ਹਵੀਂ ਤੋਂ ਲੈ ਕੇ ਗਰੈਜੂਏਟ ਹੋਵੇਗੀ। ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਵਾਲੇ ਚਾਹਵਾਨ ਪ੍ਰਾਰਥੀ ਸਵੇਰੇ 10.00 ਵਜੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇੜੇ ਜਿਲ੍ਹਾ ਕਚਹਿਰੀਆਂ,ਅੰਮ੍ਰਿਤਸਰ ਵਿਖੇ ਪਹੁੰਚ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਦੇ ਹੇੈਲਪਲਾਈਨ ਨੰ: 9915789068 ਤੇ ਸੰਪਰਕ ਕਰ ਸਕਦੇ ਹਨ।
Spread the love