ਵਧੀਕ ਡਿਪਟੀ ਕਮਿਸ਼ਨਰ ਰਾਹੁਲ ਵਲੋਂ ਧਾਰਾ 144 ਤਹਿਤ ਬੁੱਚੜਖਾਨੇ ‘ਤੇ ਮੀਟ ਦੀਆਂ ਦੁਕਾਨਾਂ ਕੱਲ 14 ਅਪਰੈਲ ਨੂੰ ਬੰਦ ਰੱਖਣ ਦੇ ਹੁਕਮ ਜਾਰੀ

RAHUL
ਵਧੀਕ ਡਿਪਟੀ ਕਮਿਸ਼ਨਰ ਰਾਹੁਲ ਵਲੋਂ ਧਾਰਾ 144 ਤਹਿਤ ਬੁੱਚੜਖਾਨੇ ‘ਤੇ ਮੀਟ ਦੀਆਂ ਦੁਕਾਨਾਂ ਕੱਲ 14 ਅਪਰੈਲ ਨੂੰ ਬੰਦ ਰੱਖਣ ਦੇ ਹੁਕਮ ਜਾਰੀ
ਗੁਰਦਾਸਪੁਰ, 13 ਅਪਰੈਲ 2022
ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ  ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਰਾਹੁਲ ਵਲੋਂ ਫੋਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦਿਆਂ ਗੁਰਦਾਸਪੁਰ ਜਿਲੇ ਵਿੱਚ ਬੁੱਚੜਖਾਨੇ ਅਤੇ ਮੀਟ ਦੀਆਂ ਦੁਕਾਨਾਂ ਕੱਲ ਮਿਤੀ 14 ਅਪਰੈਲ 2022 ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਹੋਰ ਪੜ੍ਹੋ :-ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਹਿਣਾ ਵਿਖੇ ਸੁਵਿਧਾ ਕੈਂਪ ਦੌਰਾਨ ਸੁਣੀਆਂ ਗਈਆਂ ਲੋਕਾਂ ਦੀਆਂ ਸਮੱਸਿਆਵਾਂ

ਹੁਕਮਾਂ ਵਿਚ ਕਿਹਾ ਗਿਆ ਹੈ ਕਿ ਭਗਵਾਨ ਮਹਾਂਵੀਰ ਜਯੰਤੀ ਦਾ ਪਵਿੱਤਰ ਦਿਹਾੜਾ ਮਿਤੀ 14-04-2022 ਨੂੰ ਮਨਾਇਆ ਜਾ ਰਿਹਾ ਹੈ । ਇਸ ਦੀ ਧਾਰਮਿਕ ਮਹੱਤਤਾ ਅਤੇ ਉਪਦੇਸ਼ਾਂ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਜਾਰੀ ਕੀਤੇ ਗਏ ਹਨ।
Spread the love