ਅੰਮ੍ਰਿਤਸਰ 29 ਸਤੰਬਰ 2021
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਗਾਮੀ ਵਿਧਾਨ ਸਭਾ ਚੋਣਾਂ-2022 ਨੂੰ ਮੱਦੇਨਜਰ ਰੱਖਦੇ ਹੋਏ ਪੋਲਿੰਗ ਸਟੇਸ਼ਨਾਂ ਦੀ 100% ਫਿਜੀਕਲ ਚੈਕਿੰਗ ਕੀਤੀ ਜਾ ਰਹੀ ਹੈ। ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡਾ. ਰੂਹੀ ਦੁੱਗ, ਵਧੀਕ ਜਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ.), ਅੰਮ੍ਰਿਤਸਰ ਵੱਲੋਂ ਜਿਲ੍ਹੇ ਵਿੱਚ ਪੈਂਦੇ ਵਿਧਾਨ ਸਭਾ ਚੋਣ ਹਲਕਾ 11-ਅਜਨਾਲਾ ਵਿੱਚ ਪੈਂਦੇ ਸਰਕਾਰੀ ਸੈਕੰਡਰੀ ਸਕੂਲ (ਲੜਕੇ), ਅਜਨਾਲਾ, ਸਰਕਾਰੀ ਹਾਈ ਸਕੂਲ, ਭਲਾ ਪਿੰਡ, 12-ਰਾਜਾਸਾਂਸੀ ਵਿੱਚ ਪੈਂਦੇ ਸਰਕਾਰੀ ਐਲੀਮੈਂਟਰੀ ਸਕੂਲ, ਏਅਰ ਪੋਰਟ, ਰਾਜਾਸਾਂਸੀ, ਸਰਕਾਰੀ ਐਲੀਮੈਂਟਰੀ ਸਕੂਲ (ਲੜਕੇ), ਘਾਹ ਮੰਡੀ, ਰਾਜਾਸਾਂਸੀ ਅਤੇ 20-ਅਟਾਰੀ (ਅ.ਜ.) ਵਿੱਚ ਪੈਂਦੇ ਸਰਕਾਰੀ ਸੈਕੰਡਰੀ ਸਕੂਲ, ਕੰਬੋ, ਸਰਕਾਰੀ ਸਕੈਂਡਰੀ ਸਕੂਲ ਹੋਰ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਵੱਲੋਂ ਹਰੇਕ ਬੂਥ ਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਲਈ ਮੌਜੂਦ ਘੱਟੋ ਘੱਟ ਜਰੂਰੀ ਸਹੂਲਤਾਂ ਦੀ ਚੈਕਿੰਗ ਵੀ ਕੀਤੀ ਗਈ। ਚੈਕਿੰਗ ਦੌਰਾਨ ਉਨ੍ਹਾਂ ਵੱਲੋਂ ਪਾਇਆ ਗਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰਾਂ ਨੂੰ ਮੁਹੱਈਆ ਕਰਵਾਉਣ ਵਾਲੀਆਂ ਸਾਰੀਆਂ ਸਹੂਲਤਾਂ ਉਪਲੱਬਧ ਹਨ। ਇਸ ਮੌਕੇ ਚੋਣ ਤਹਿਸੀਲਦਾਰ ਰਾਜਿੰਦਰ ਸਿੰਘ ਅਤੇ ਹੋਰ ਸਟਾਫ ਹਾਜਰ ਸੀ।