ਐਸ.ਏ.ਐਸ. ਨਗਰ 18 ਨਵੰਬਰ 2021
ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ, ਐਸ.ਏ.ਐਸ. ਨਗਰ ਵਲੋਂ ਸਵੀਪ ਨੋਡਲ ਅਫਸਰ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਉਨ੍ਹਾਂ ਵਲੋਂ ਸਵੀਪ ਨੋਡਲ ਅਫਸਰ ਨੂੰ ਹਦਾਇਤ ਕੀਤੀ ਗਈ ਕਿ ਵੋਟਾਂ ਬਣਾਉਣ ਸਬੰਧੀ ਵੱਧ ਤੋਂ ਵੱਧ ਕਾਲਜਾਂ ਵਿੱਚ ਕੈਂਪ ਲਗਾਏ ਜਾਣ ਅਤੇ ਉਨ੍ਹਾਂ ਦੀਆਂ ਵੋਟਾਂ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਹਰ ਸਕੂਲ/ਕਾਲਜ਼ਾਂ ਤੋਂ ਸਰਟੀਫਿਕੇਟ ਲਿਆ ਜਾਵੇ ਕਿ ਕੋਈ ਵੀ ਯੋਗ ਵੋਟਰ ਵੋਟ ਤੋਂ ਵਾਝਾਂ ਨਾ ਰਹਿ ਜਾਵੇ। ਇਸ ਤੋਂ ਇਲਾਵਾ ਜ਼ਿਲ੍ਹਾ ਸਮਾਜਿਕ ਅਫਸਰ, ਐਸ.ਏ.ਐਸ. ਨਗਰ ਨੂੰ ਹਦਾਇਤ ਕੀਤੀ ਗਈ ਕਿ ਪਰਸਨ ਵਿਦ ਡਿਸੇਬਿਲਟੀ ਵੋਟਰਾਂ ਦੀਆਂ ਵੋਟਾਂ ਵੀ ਬਣਾਈਆਂ ਜਾਣ।
ਹੋਰ ਪੜ੍ਹੋ :-ਡਿਪਟੀ ਕਮਿਸਨਰ ਵੱਲੋਂ ਸਵੀਪ ਮੁਹਿੰਮ ਤਹਿਤ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਵਿਖੇ ਕੱਢੀ ਗਈ ਪ੍ਰਭਾਤ ਫੇਰੀ
ਉਨ੍ਹਾਂ ਸਮੂਹ ਸਵੀਪ ਨੋਡਲ ਅਫਸਰਾਂ ਨੂੰ ਵੋਟਾਂ ਬਣਾਉਣ ਸਬੰਧੀ ਫਾਰਮਾਂ ਦੀ ਜਾਣਕਾਰੀ ਜਿਵੇਂ ਫਾਰਮ ਨੰ. 6 , ਵੋਟ ਬਣਾਉਣ ਲਈ , ਵੋਟ ਕਟਾਉਣ ਲਈ ਫਾਰਮ ਨੰ. 7, ਵੋਟਰ ਕਾਰਡ ਵਿੱਚ ਸੋਧ ਕਰਾੳਣ ਲਈ ਫਾਰਮ ਨੰ.8 ਅਤੇ ਹਲਕੇ ਅੰਦਰ ਹੀ ਪਤਾ ਬਦਲਾਉਣ ਲਈ ਫਾਰਮ ਨੰ. 8 ਓ, ਭਾਰਤ ਚੋਣ ਕਮਿਸ਼ਨ ਦੀ ਵੈਬਸਾਈਟ www.nvsp.in ਅਤੇ Voterhelpline App ਤੇ ਆਨਲਾਇਨ ਫਾਰਮ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ ਅਤੇ ਸਵੀਪ ਗਤੀਵਿਧੀਆਂ ਅਮਲ ਵਿੱਚ ਲਿਆਉਣ ਲਈ ਕਿਹਾ ਗਿਆ।
ਇਸਦੇ ਨਾਲ ਹੀ ਉਨ੍ਹਾਂ 20 ਅਤੇ 21 ਨਵੰਬਰ ਨੂੰ ਲਗਣ ਵਾਲੇ ਸਪੈਸ਼ਲ ਕੈਂਪਾਂ ਦੀ ਜਾਣਕਾਰੀ ਦਿੱਤੀ। ਇਹਨਾਂ ਮਿਤੀਆਂ ਨੂੰ ਬੀ.ਐਲ.ਓ ਆਪਣੇ ਆਪਣੇ ਪੋਲਿੰਗ ਬੂਥਾਂ ਤੇ ਬੈਠ ਕੇ ਵੋਟਾਂ ਸਬੰਧੀ ਫਾਰਮ ਪ੍ਰਾਪਤ ਕਰਨਗੇ । ਇਸ ਮੀਟਿੰਗ ਵਿਚ ਰਵਿੰਦਰ ਸਿੰਘ ਨੋਡਲ ਅਫਸਰ ਜਿਲ੍ਹਾਂ ਸਮਾਜਿਕ ਅਫਸਰ, ਅਵੀਤੇਸ਼ ਸੰਧੂ ਨੋਡਲ ਅਫਸਰ, ਸਵੀਪ ਅਤੇ ਭੁਪਿੰਦਰ ਸਿੰਘ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਖਰੜ ਅਤੇ ਰਾਜੀਵ ਕੁਮਾਰ ਸੁਪਰਡੈਂਟ ਜਿਲਾ ਸਿੱਖਿਆ ਅਫਸਰ,ਸੁਨੀਲ ਕੁਮਾਰ ਸਰਕਾਰੀ ਕਾਲਜ਼ ਡੇਰਾਬਸੀ ਅਤੇ ਚਰਨਜੀਤ ਕੌਰ ਯੂਥ ਸਰਵਿਸ ਐਸ.ਏ.ਐਸ ਨਗਰ ਹਾਜ਼ਰ ਹੋਏ।
ਉਨ੍ਹਾਂ ਨੌਜਵਾਨ ਵੋਟਰਾਂ ਨੂੰ ਖਾਸ ਕਰਕੇ ਅਪੀਲ ਕੀਤੀ ਹੈ ਕਿ ਜੇਕਰ 01.01.2022 ਨੂੰ ਉਹਨਾਂ ਦੀ ਉਮਰ 18 ਸਾਲ ਹੋ ਰਹੀ ਹੈ, ਪਰ ਹੁਣ ਤੱਕ ਵੋਟ ਨਹੀਂ ਬਣੀ ਹੈ, ਤਾਂ ਉਹ ਬੀ.ਐਲ.ਓ ਕੋਲ ਫਾਰਮ ਜਮਾਂ ਕਰਵਉਣ ਜਾਂ online NVSP.in ਅਤੇ Voterhelpline App ਤੇ ਫਾਰਮ ਨੰ.6 ਜਰੂਰ ਭਰਨ। ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੰ. 1950 ਤੇ ਸਪੰਰਕ ਕੀਤਾ ਜਾ ਸਕਦੇ ਹੈ। ਇਸ ਮੌਕੇ ਉਹਨਾਂ ਵਲੋਂ ਬੂਥ ਲੈਵਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਵੋਟਰਾਂ ਨੂੰ ਹਰ ਸਭੰਵ ਸਹੁੱਲਤ ਮੁਹੱਈਆ ਕਰਵਾਉਣ।