ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਾਬੰਦੀਆਂ ਦੇ ਹੁਕਮ ਜਾਰੀ

ADC AMARJIT BAINSH
ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਭਗਵਾਨ ਮਹਾਂਵੀਰ ਜੈਯੰਤੀ ਮੌਕੇ 14 ਅਪ੍ਰੈਲ ਨੂੰ ਮੀਟ ਅਤੇ ਆਂਡੇ ਦੀਆਂ ਦੁਕਾਨਾਂ/ਰੇਹੜੀਆਂ ’ਤੇ ਵਿਕਰੀ ਦੀ ਪਾਬੰਦੀ

ਜਲੰਧਰ, 11 ਜਨਵਰੀ 2022

ਜ਼ਿਲ੍ਹਾ ਜਲੰਧਰ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਅਤੇ ਸੁਰੱਖਿਆ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਜਲੰਧਰ ਅਮਰਜੀਤ ਬੈਂਸ ਵੱਲੋਂ ਫੌਜਦਾਰੀ ਜ਼ਾਬਤਾ ਸੰਘਤਾ, 1973 (1974 ਦਾ ਐਕਟ ਨੰ.2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਕਿਸੇ ਕਿਸਮ ਦਾ ਜਲੂਸ ਕੱਢਣ, ਹਰ ਪ੍ਰਕਾਰ ਦੇ ਫਾਇਰ ਆਰਮ, ਟਕੂਏ, ਬਰਛੇ, ਛੁਰੇ ਅਤੇ ਹੋਰ ਘਾਤਕ ਹਥਿਆਰਾਂ ਆਦਿ ਨੂੰ ਲੈ ਕੇ ਚੱਲਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ਅਤੇ ਨਾਅਰੇਬਾਜ਼ੀ ਕਰਨ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।

ਹੋਰ ਪੜ੍ਹੋ :-ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਵਲੋਂ ਪਿੰਡਾਂ ਦੇ ਲਗਾਤਾਰ ਤੂਫ਼ਾਨੀ ਦੌਰੇ  ਜਾਰੀ

ਇਹ ਹੁਕਮ 21 ਫਰਵਰੀ 2022 ਤੱਕ ਲਾਗੂ ਰਹਿਣਗੇ।

Spread the love