ਵਧੀਕ ਜ਼ਿਲਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

NEWS MAKHANI

ਜਲੰਧਰ 19 ਜਨਵਰੀ 2022

ਵਧੀਕ ਜ਼ਿਲਾ ਮੈਜਿਸਟਰੇਟ ਜਲੰਧਰ ਸ੍ਰੀ ਅਮਰਜੀਤ ਸਿੰਘ ਬੈਂਸ ਨੇ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਪੈਂਦੇ ਸਾਰੇ ਪੈਟਰੋਲ ਪੰਪਾਂ ਅਤੇ ਬੈਂਕਾਂ ’ਤੇ ਸੀ.ਸੀ.ਟੀ.ਵੀ.ਕੈਮਰੇ ਲਗਾਉਣ ਅਤੇ ਇਨਾਂ ਕੈਮਰਿਆਂ ਵਿੱਚ ਘੱਟੋ-ਘੱਟ ਸੱਤ ਦਿਨਾਂ ਦੀ ਰਿਕਾਰਡਿੰਗ ਰੱਖਣ ਦੇ ਹੁਕਮ ਕੀਤੇ ਗਏ ਹਨ।

ਹੋਰ ਪੜ੍ਹੋ :-ਘਰ ਬੈਠੇ ਹੀ ਆਨਲਾਈਨ ਤਰੀਕੇ ਨਾਲ ਬਣਵਾਉ ਫ਼ੂਡ ਸੇਫ਼ਟੀ ਲਾਇਸੰਸ : ਡਾ. ਸੁਭਾਸ਼ ਕੁਮਾਰ

ਵਧੀਕ ਜ਼ਿਲਾ ਮੈਜਿਸਟਰੇਟ ਜਲੰਧਰ ਨੇ ਇਕ ਹੋਰ ਹੁਕਮ ਰਾਹੀਂ ਜ਼ਿਲਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਨੈਸ਼ਨਲ ਹਾਈਵੇ ਅਤੇ ਸਟੇਟ ਹਾਈਵੇ ’ਤੇ ਸਥਿਤ ਮੈਰਿਜ ਪੈਲੇਸ/ ਹੋਟਲ ਵਾਲਿਆਂ ਵਲੋਂ ਨੈਸ਼ਨਲ ਹਾਈਵੇ/ਸਟੇਟ ਹਾਈਵੇ ਉਪਰ ਗੱਡੀਆਂ ਦੀ ਪਾਰਕਿੰਗ ਸੜਕਾਂ ਦੇ ਉਪਰ/ਕਿਨਾਰੇ ਉਪਰ ਪਾਰਕਿੰਗ, ਸ਼ਾਦੀ/ਹੋਰ ਫੰਕਸ਼ਨ ਦੌਰਾਨ ਸੜਕ ਉਪਰ ਪਟਾਕੇ ਚਲਾਉਣ, ਪੈਲੇਸਾਂ/ਹੋਟਲਾਂ ਅੰਦਰ ਅਤੇ ਬਾਹਰ ਫਾਇਰ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਉਕਤ ਇਹ ਦੋਵੇਂ ਹੁਕਮ 18 ਮਾਰਚ 2022 ਤੱਕ ਲਾਗੂ ਰਹਿਣਗੇ।

Spread the love