ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਲਗਾਏ ਦਫਾ 144 ਦੇ ਹੁਕਮ ਕੀਤੇ ਜਾਰੀ

AMIT MAHAJAN
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਲਗਾਏ ਦਫਾ 144 ਦੇ ਹੁਕਮ ਕੀਤੇ ਜਾਰੀ

ਫਿਰੋਜ਼ਪੁਰ 6 ਅਪ੍ਰੈਲ 2022

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ ਅਮਿਤ ਮਹਾਜਨ ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੋਣ ਜਾ ਰਹੀਆਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਸਵੇਰ 10 ਵਜੇ ਤੋਂ ਪ੍ਰੀਖਿਆਵਾਂ ਹੋਣ ਤੱਕ ਮਿਤੀ 7 ਤੋਂ 28 ਅਪ੍ਰੈਲ 2022 ਤੱਕ ਦਫਾ 144 ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਦੇ ਤਹਿਤ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਇਕੱਠ ਤੇ ਪਾਬੰਦੀ ਹੋਵੇਗੀ। ਇਹ ਹੁਕਮ ਪ੍ਰੀਖਿਆਵਾਂ ਤੇ ਡਿਊਟੀ ਦੇ ਰਹੇ ਮੁਲਾਜ਼ਮਾਂ ਤੇ ਲਾਗੂ ਨਹੀਂ ਹੋਣਗੇ।

ਹੋਰ ਪੜ੍ਹੋ :-ਰੂਪਨਗਰ ਪੁਲਿਸ ਨੇ 25 ਸਾਲਾ ਨੋਜੁਆਨ 7 ਗੈਰ-ਕਾਨੂੰਨੀ ਹਥਿਆਰਾਂ ਨਾਲ ਗਿਫ੍ਰਤਾਰ ਕੀਤਾ

ਉਨ੍ਹਾਂ ਨੇ ਆਪਣੇ ਹੁਕਮਾਂ ਵਿੱਚ ਕਿਹਾ ਕਿ ਕੋਵਿਡ-19 ਮਹਾਂਮਾਰੀ ਕਾਰਨ ਥਰਮਲ ਸਕੈਨਿੰਗ, ਸਮਾਜਿਕ ਦੂਰੀ ਨੂੰ ਧਿਆਨ ਵਿੱਚ ਰੱਖਦਿਆਂ ਪ੍ਰੀਖਿਆ ਕੇਂਦਰਾਂ ਵਿੱਚ ਪ੍ਰੀਖਿਆਰਥੀ ਬਿਠਾਏ ਜਾਣ ਅਤੇ ਪ੍ਰੀਖਿਆ ਕੇਂਦਰਾਂ ਨੂੰ ਸੈਨੇਟਾਈਜੇਸ਼ਨ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ।

Spread the love