ਵਧੀਕ ਜਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵੱਲੋ ਕਣਕ ਦੇ ਨਾੜ੍ਹ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੇ ਪਾਬੰਦੀ ਦੇ ਹੁਕਮ ਜਾਰੀ

RAHUL ADC
ਵੋਟਰ ਸੂਚੀ ਦੀ ਸੁਧਾਈ ਲਈ ਵਿਸ਼ੇਸ਼ ਕੈਂਪ 19 ਤੇ 20 ਨਵੰਬਰ ਨੂੰ - ਵਧੀਕ ਜ਼ਿਲ੍ਹਾ ਚੋਣ ਅਫ਼ਸਰ

ਗੁਰਦਾਸਪੁਰ  1 ਅਪ੍ਰੈਲ 2022

ਵਧੀਕ ਜਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਫੌਜਦਾਰੀ ਜਾਬਤਾ 1973 ਦੀ ਧਾਰਾ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜਿਲ੍ਹਾ ਗੁਰਦਾਸਪੁਰ ਅੰਦਰ ਕਣਕ ਦੇ ਨਾੜ੍ਹ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ।ਹੋਰ

ਹੋਰ ਪੜ੍ਹੋ :-ਹਰੀਸ਼ ਨਾਇਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ

ਇਨ੍ਹਾਂ ਹੁਕਮਾਂ ਵਿੱਚ ਅੱਗੇ ਕਿਹਾ ਗਿਆ ਹੈ ਕਿ ਹਾੜ੍ਹੀ ਸੀਜਨ 2022 ਦੀ ਫਸਲ  ਦੀ ਕਟਾਈ ਕੀਤੀ ਜਾਣੀ ਹੈ , ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਫਸਲ ਕੱਟਣ ਉਪਰੰਤ ਕਣਕ ਦੇ ਨਾੜ੍ਹ ਨੂੰ ਸਬੰਧਤ ਮਾਲਕਾਂ ਵੱਲੋ ਅੱਗ ਲਗਾਉਣ ਦੀ ਪ੍ਰਥਾ ਹੋਣ ਕਰਕੇ ਰਹਿੰਦ –ਖੂੰਹਦ ਨੂੰ ਅੱਗ ਲਗਾ ਦਿੱਤੀ ਜਾਦੀ ਹੈ । ਕਣਕ ਦੀ ਰਹਿੰਦ –ਖੂੰਹਦ ਨੂੰ ਅੱਗ ਲਗਾਉਣ ਨਾਲ ਨੁਕਸਾਨ ਹੋਣ  ਸੰਭਾਵਨਾ ਬਣੀ ਰਹਿੰਦੀ ਹੈ । ਹਵਾ ਵਿੱਚ ਧੂੰਏ ਨਾਲ ਪ੍ਰਦੂਸ਼ਣ ਫੈਲਦਾ ਹੈ , ਜਿਸ ਨਾਲ ਸਾਹ ਦੀਆਂ ਬੀਮਾਰੀਆਂ ਹੋ ਸਕਦੀਆਂ ਹਨ ।

ਰਹਿੰਦ –ਖੂੰਹਦ ਨੂੰ ਅੱਗ ਲਗਾਉਣ ਨਾਲ ਜਮੀਨ ਦਾ ਉਪਯੋਗੀ ਜੀਵਨ ਮਾਦਾ ( ਕਲਰ) ਜੋ ਕਿ ਜਮੀਨ ਲਈ ਬਹੁਤ ਲਾਭਦਾਇਕ ਹੈ ,ਦਾ ਵੀ ਨੁਕਸਾਨ ਹੁੰਦਾ ਹੈ , ਜਿਸ ਨਾਲ ਜਮੀਨ ਦੀ ਉਪਜਾਊ ਸਕਤੀ ਘੱਟਦੀ ਹੈ ਜਮੀਨ ਦੀ ਉਪਰਲੀ ਸਤ੍ਹਾ ਅੱਗ ਨਾਲ ਜਲਨ ਕਾਰਨ ਇਸ ਵਿੱਚ ਮੌਜੂਦ ਕਈ ਲਾਭਦਾਇਕ ਜੀਵਾਣੂ ਮਰ ਜਾਂਦੇ  ਹਨ , ਜਿਸ ਨਾਲ ਜਮੀਨ ਦੀ ਉਪਜਾਊ ਸਕਤੀ ਨਸਟ ਹੁੰਦੀ ਹੈ । ਇਸ ਨਾਲ ਆਲੇ ਦੁਆਲੇ ਖੜ੍ਹੀ ਫਸਲ ਜਾਂ ਪਿੰਡਾਂ ਵਿੱਚ ਅੱਗ ਲੱਗਣ ਦਾ ਡਰ ਰਹਿੰਦਾ ਹੈ , ਸੜਕਾਂ ਦੁਆਲੇ ਰਹਿੰਦ –ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਕਈ ਹਾਦਸੇ ਹੋ ਜਾਂਦੇ ਹਨ । ਇਸ ਨਾਲ ਪਿੰਡਾਂ ਵਿੱਚ ਲੜਾਈ ਹੋਣ ਦਾ ਡਰ ਰਹਿੰਦਾ ਹੈ , ਜਿਸ ਨਾਲ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾਂ ਹੈ ਅਤੇ ਉਸਦਾ ਅਸਿੱਧੇ ਤੌਰ ਅਸਰ ਦੇਸ਼ ਦੇ ਉਤਪਾਦਨ ਤੇ ਪੈਦਾ ਹੈ । ਇਹ ਹੁਕਮ ਮਿਤੀ

1-04-2022 ਤੋ 31 -05-2022 ਤੱਕ ਲਾਗੂ ਰਹਿਣਗੇ ।

Spread the love