ਡਰੋਨ ਅਤੇ ਮਾਨਵ ਰਹਿਤ ਹਵਾਈ ਵਾਹਨਾਂ ਨੂੰ ਉਡਾਉਣ ‘ਤੇ ਮਨਾਹੀ
ਫਾਜ਼ਿਲਕਾ, 15 ਫਰਵਰੀ 2022
ਜ਼ਿਲ੍ਹਾ ਪ੍ਰਸ਼ਾਸਨ ਨੇ 15 ਤੋਂ 17 ਫਰਵਰੀ ਤੱਕ, ਤੁਰੰਤ ਪ੍ਰਭਾਵ ਨਾਲ, ਫਾਜ਼ਿਲਕਾ ਜ਼ਿਲ੍ਹੇ ਦੇ ਅਧਿਕਾਰ ਖੇਤਰ ਨੂੰ ‘ਨੋ ਫਲਾਈ ਜ਼ੋਨ’ ਘੋਸ਼ਿਤ ਕਰਨ ਦੇ ਨਾਲ-ਨਾਲ ਡਰੋਨ ਅਤੇ ਮਾਨਵ ਰਹਿਤ ਹਵਾਈ ਵਾਹਨਾਂ ਦੇ ਉਡਣ ‘ਤੇ ਪਾਬੰਦੀ ਲਗਾ ਦਿੱਤੀ ਹੈ।
ਹੋਰ ਪੜ੍ਹੋ :- ਜਿਲੇ੍ ਵਿਚ 3122122 ਲੋਕਾਂ ਨੇ ਕਰੋਨਾ ਵੈਕਸੀਨ ਲਗਵਾਈ:-ਡਿਪਟੀ ਕਮਿਸ਼ਨਰ
ਵਧੀਕ ਜ਼ਿਲ੍ਹਾ ਮੈਜਿਸਟਰੇਟ ਅਭਿਜੀਤ ਕਪਲਿਸ਼ ਨੇ ਧਾਰਾ 144, ਜ਼ਾਬਤਾ ਫੌਜਦਾਰੀ 1973 ਦੇ ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਕਿਹਾ ਕਿ ਦੇਸ਼ ਵਿਰੋਧੀ ਅਨਸਰਾਂ ਦੁਆਰਾ ਹਾਲ ਹੀ ਵਿੱਚ ਡਰੋਨਾਂ ਨੂੰ ਆਈ ਈ ਡੀ ਵਜੋਂ ਲਿਜਾਣ ਕਾਰਨ ਉੱਭਰ ਰਹੇ ਖਤਰਿਆਂ ਦੇ ਮੱਦੇਨਜ਼ਰ ਇਹ ਹੁਕਮ ਜਾਰੀ ਕੀਤੇ ਗਏ ਹਨ।