ਲੁਧਿਆਣਾ, 16 ਸਤੰਬਰ 2021 ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਸ਼ਟਰੀ ਬਾਲ ਮਜ਼ਦੂਰੀ ਪ੍ਰੋਜੈਕਟ (ਐਨ.ਸੀ.ਐਲ.ਪੀ.) ਅਧੀਨ ਤਿੰਨ ਸਕੂਲ ਚਲਾਉਣ ਲਈ ਲੁਧਿਆਣਾ ਸ਼ਹਿਰ ਦੇ ਗੈਰ-ਸਰਕਾਰੀ ਸੰਗਠਨਾਂ (ਐਨ.ਜੀ.ਓਜ) ਜਾਂ ਸਮਾਜਿਕ ਸੰਸਥਾਵਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਹੋਰ ਜਾਣਕਾਰੀ ਸਾਂਝੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਐਨ.ਸੀ.ਐਲ.ਪੀ. ਪ੍ਰੋਗਰਾਮ ਦੇ ਪ੍ਰੋਜੈਕਟ ਡਾਇਰੈਕਟਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਐਨ.ਸੀ.ਐਲ.ਪੀ. ਅਧੀਨ ਸਕੂਲਾਂ ਦਾ ਉਦੇਸ਼ ਬਾਲ ਮਜ਼ਦੂਰਾਂ ਦਾ ਮੁੜ ਵਸੇਬਾ ਕਰਨਾ ਹੈ।
ਹੋਰ ਪੜ੍ਹੋ :-ਡੀ.ਸੀ. ਵੱਲੋਂ ਐਨ.ਸੀ.ਐਲ.ਪੀ. ਸਕੂਲ ਦੀ ਵਿਦਿਆਰਥਣ ਨੂੰ ਇਸ਼ਮੀਤ ਸਿੰਘ ਸੰਗੀਤ ਅਕੈਡਮੀ ‘ਚ ਕਰਵਾਇਆ ਦਾਖ਼ਲ
ਉਨ੍ਹਾਂ ਕਿਹਾ ਕਿ ਖਤਰਨਾਕ ਕਿੱਤਿਆਂ ਵਿੱਚ ਕੰਮ ਕਰਨ ਵਾਲੇ ਬੱਚਿਆਂ ਨੂੰ ਇਹਨਾਂ ਕਿੱਤਿਆਂ ਵਿੱਚੋਂ ਬਾਹਰ ਕੱਢ ਕੇ ਇਨ੍ਹਾਂ ਐਨ.ਸੀ.ਐਲ.ਪੀ. ਸਕੂਲਾਂ ਵਿੱਚ ਦਾਖਲ ਕੀਤਾ ਜਾਂਦਾ ਹੈ ਤਾਂ ਜੋ ਉਨ੍ਹਾਂ ਨੂੰ ਰਸਮੀ ਸਕੂਲੀ ਪ੍ਰਣਾਲੀ ਵਿੱਚ ਯੋਗ ਅਤੇ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ।
ਉਨ੍ਹਾਂ ਦੱਸਿਆ ਕਿ ਲੁਧਿਆਣਾ ਵਿੱਚ 32 ਐਨ.ਸੀ.ਐਲ.ਪੀ. ਸਕੂਲ ਹਨ ਅਤੇ ਇਨ੍ਹਾਂ ਵਿੱਚ 1,500 ਬੱਚੇ ਪੜ੍ਹਦੇ ਹਨ। ਉਨ੍ਹਾਂ ਕਿਹਾ ਕਿ ਇਸ ਵੇਲੇ ਉਨ੍ਹਾਂ ਦੇ ਦਫ਼ਤਰ ਵੱਲੋਂ ਤਿੰਨ ਸਕੂਲ (ਨੰਬਰ-1, 20 ਅਤੇ 37) ਚਲਾਏ ਜਾ ਰਹੇ ਹਨ ਅਤੇ ਕਿਸੇ ਵੀ ਗੈਰ-ਸਰਕਾਰੀ ਸੰਸਥਾਵਾਂ ਜਾਂ ਸਮਾਜਿਕ ਸੰਸਥਾਵਾਂ ਨੂੰ ਸੌਂਪੇ ਜਾਣੇ ਹਨ।
ਸ੍ਰੀ ਪੰਚਾਲ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਸਕੂਲਾਂ ਨੂੰ ਚਲਾਉਣ ਲਈ ਚਾਹਵਾਨ ਗੈਰ-ਸਰਕਾਰੀ ਸੰਗਠਨ ਜਾਂ ਸਮਾਜਿਕ ਸੰਸਥਾਵਾਂ ਉਨ੍ਹਾਂ ਦੇ ਦਫਤਰ ਵਿਖੇ ਲਿਖਤੀ ਅਰਜ਼ੀਆਂ ਦੇ ਸਕਦੀਆਂ ਹਨ। ਉਨ੍ਹਾਂ ਕਿਹਾ ਕਿ 27 ਸਤੰਬਰ, 2021, ਅਪਲਾਈ ਕਰਨ ਦੀ ਆਖ਼ਰੀ ਤਰੀਕ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਅਧੂਰੀਆਂ ਜਾਂ ਨਿਰਧਾਰਤ ਮਿਤੀ ਤੋਂ ਬਾਅਦ ਪ੍ਰਾਪਤ ਹੋਈਆਂ ਅਰਜ਼ੀਆਂ ਸਵਿਕਾਰ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਵੈਬਸਾਈਟ www.ludhiana.nic.in ‘ਤੇ ਵੀ ਵੇਖਿਆ ਜਾ ਸਕਦਾ ਹੈ।