ਹੀਟ ਵੇਵ ਸਬੰਧੀ ਐਡਵਾਈਜ਼ਰੀ ਜਾਰੀ

Amrit Singh
ਮੈਰੀਟੋਰੀਅਸ ਸਕੂਲ ਵਿੱਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 144 ਲਾਗੂ
ਡਿਪਟੀ ਕਮਿਸ਼ਨਰ ਵੱਲੋਂ ਵਿਭਾਗਾਂ ਨੂੰ ਐਕਸ਼ਨ ਪਲਾਨ ਤਿਆਰ ਕਰਨ ਦੀ ਹਦਾਇਤ

ਫਿਰੋਜ਼ਪੁਰ 21 ਅਪ੍ਰੈਲ 2022 

ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਵੱਲੋਂ ਹੀਟ ਵੇਵ-2022 ਬਾਰੇ ਜਾਰੀ ਐਡਵਾਈਜ਼ਰੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅੰਮ੍ਰਿਤ ਸਿੰਘ ਵੱਲੋਂ ਸਬੰਧਤ ਵਿਭਾਗਾਂ ਨੂੰ ਹਦਾਇਤ ਜਾਰੀ ਕੀਤੀ ਗਈ ਹੈ ਕਿ ਉਹ ਤੁਰੰਤ ਹੀਟ ਵੇਵ ਐਕਸ਼ਨ ਪਲਾਨ ਤਿਆਰ ਕਰਨ ਤੇ ਇਸ ਦੀ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਮਾਂ ਕਰਵਾਉਣ।

ਹੋਰ ਪੜ੍ਹੋ :-ਰੋਜ਼ਗਾਰ ਬਿਓਰੋ ਵਿਖੇ ਪਲੇਸਮੈਂਟ ਕੈਂਪ ਅੱਜ: ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਭਾਰਤੀ ਮੌਸਮ ਵਿਭਾਗ ਦੀ ਭਵਿੱਖਬਾਣੀ ਤੋਂ ਬਾਅਦ ਜਾਰੀ ਐਡਵਾਈਜ਼ਰੀ ਦਾ ਹਵਾਲਾ ਦਿੰਦਿਆ ਕਿਹਾ ਕਿ 2022 ਵਿੱਚ ਹੀਟ ਵੇਵ ਦੇ ਅਸਰ ਨੂੰ ਘਟਾਉਣ ਤੇ ਪ੍ਰਬੰਧਨ ਲਈ ਢੁਕਵੀਂ ਤਿਆਰੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਲਈ ਜ਼ਿਲ੍ਹੇ ‘ਚ ਪੀਣ ਵਾਲੇ ਸਾਫ਼ ਪਾਣੀ ਦੀ ਵਿਵਸਥਾ, ਅਸਥਾਈ ਪਨਾਹਗਾਹਾਂ ਤੇ ਸ਼ੈੱਡਾਂ, ਬਾਹਰੀ ਲੇਬਰ ਲਈ ਕੰਮ ਕਰਨ ਦੇ ਸਮੇਂ ਦਾ ਸਮਾਂ ਨਿਰਧਾਰਤ ਕਰਨਾ ਤੇ ਪਾਰਕਾਂ ਦੀ ਵਰਤੋਂ, ਬਿਹਤਰ ਐਮਰਜੈਂਸੀ ਡਾਕਟਰੀ ਸੇਵਾਵਾਂ, ਜਨਤਕ ਸਿਹਤ, ਬਿਜਲੀ ਦਾ ਢੁਕਵਾਂ ਪ੍ਰਬੰਧ ਮੁਹੱਈਆ ਕਰਵਾਉਣ ਵਰਗੀਆਂ ਗਤੀਵਿਧੀਆਂ ਸ਼ਾਮਲ ਹੈ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਮਹੀਨਿਆਂ ਵਿੱਚ ਗਰਮੀ ਦੀ ਸੰਭਾਵਤ ਲਹਿਰ ਦੇ ਮਾੜੇ ਪ੍ਰਭਾਵਾਂ ਦਾ ਮੁਕਾਬਲਾ ਕਰਨ ਲਈ ਸ਼ੁਰੂਆਤੀ ਯੋਜਨਾਬੰਦੀ ਢੁਕਵੇਂ ਉਪਾਅ ਕਰਨ ਵਿਚ ਸਹਿਯੋਗ ਕਰ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਨੂੰ ਗਰਮੀ ਦੀ ਲਹਿਰ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਖੁਦ ਨੂੰ ਤਿਆਰ ਕਰਨ ਦੇ ਯੋਗ ਬਣਾਉਣ ਲਈ ਐਕਸ਼ਨ ਪਲਾਨ ਤੁਰੰਤ ਤਿਆਰ ਕਰਨਾ ਜ਼ਰੂਰੀ ਹੈ।ਉਨ੍ਹਾਂ ਅੱਗੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ਜਾਰੀ ਕੋਵਿਡ-19 ਦੀਆਂ ਹਦਾਇਤਾਂ ਨੂੰ ਯਕੀਨੀ ਬਣਾਇਆ ਜਾਵੇ।