ਫਾਜ਼ਿਲਕਾ, 7 ਸਤੰਬਰ 2021
ਐਡਵੋਕੇਟ ਵਿਕਰਮ ਕੰਬੋਜ (ਵਾਈਸ ਚੇਅਰਮੈਨ) ਪੰਜਾਬ ਯੁਵਕ ਵਿਕਾਸ ਬੋਰਡ (ਪੰਜਾਬ ਸਰਕਾਰ) ਨੂੰ ਜ਼ਿਲ੍ਹਾ ਬਿਊਰੋ ਆਫ਼ ਇੰਪਲਾਇਮੈਂਟ ਐਂਟਰਪ੍ਰਾਈਜ਼ਜ਼ (ਡੀਬੀਈਈ) ਦੀ ਗਵਰਨਿੰਗ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਪ-ਚੇਅਰਮੈਨ ਕੰਬੋਜ ਨੇ ਕਿਹਾ ਕਿ ਇਸ ਦਾ ਉਦੇਸ਼ ਪਬਲਿਕ ਅਤੇ ਪ੍ਰਾਈਵੇਟ ਸੈਕਟਰਾਂ ਵਿੱਚ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਐਡਵੋਕੇਟ ਵਿਕਰਮ ਕੰਬੋਜ (ਵਾਈਸ ਚੇਅਰਮੈਨ) ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆ ਕਿਹਾ ਕਿ ਇਸ ਦੇ ਕੰਮਕਾਜ ਦੀ ਸਮੀਖਿਆ ਕਰਨ ਲਈ ਇੱਕ ਕਮੇਟੀ ਬਣਾਈ ਗਈ ਹੈ।
ਐਡਵੋਕੇਟ ਕੰਬੋਜ ਨੇ ਕਿਹਾ ਕਿ ਪੰਜਾਬ ਯੁਵਕ ਵਿਕਾਸ ਬੋਰਡ ਦੇ ਮੈਂਬਰ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਡੀਬੀਈਈ ਵੱਲੋਂ ਲਗਾਏ ਜਾ ਰਹੇ ਰੁਜ਼ਗਾਰ ਮੇਲਿਆਂ ਬਾਰੇ ਰਾਜ ਦੇ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਨਗੇ। ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀ ਕੰਬੋਜ ਨੇ ਦੱਸਿਆ ਕਿ ਪਹਿਲਾ ਮੇਲਾ 9 ਸਤੰਬਰ ਨੂੰ ਸਰਕਾਰੀ ਆਈਟੀਆਈ ਫਾਜ਼ਿਲਕਾ, ਦੂਜਾ 14 ਸਤੰਬਰ ਨੂੰ ਸਰਕਾਰੀ ਆਈ.ਟੀ.ਆਈ. ਜਲਾਲਾਬਾਦ ਵਿਖੇ, ਤੀਜਾ 16 ਸਤੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਬੋਹਰ ਵਿਖੇ ਹੋਵੇਗਾ । ਇਹ ਰੁਜ਼ਗਾਰ ਮੇਲੇ ਰਾਜ ਦੇ ਹੋਰ ਜ਼ਿਲ੍ਹਿਆਂ ਵਿੱਚ ਵੀ ਆਯੋਜਿਤ ਕੀਤੇ ਜਾਣਗੇ। ਸ੍ਰੀ ਵਿਕਰਮ ਕੰਬੋਜ ਨੇ ਕਿਹਾ ਕਿ ਉਹ ਸੂਬੇ ਦੇ ਨੌਜਵਾਨਾਂ ਦੀ ਭਲਾਈ ਅਤੇ ਉੱਨਤੀ ਲਈ ਹਮੇਸ਼ਾਂ ਵਚਨਬੱਧ ਹਨ ਅਤੇ ਉਹ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਦਾ ਦਿਲੋਂ ਸਤਿਕਾਰ ਕਰਨਗੇ।