ਕਿਸਾਨਾਂ ਨੂੰ ਕੁਦਰਤੀ ਖੇਤੀ ਦੇ ਨੁਕਤੇ ਦੱਸੇ
ਹੰਡਿਆਇਆ/ਬਰਨਾਲਾ, 17 ਦਸੰਬਰ 2021
ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਕਿ੍ਰਸ਼ੀ ਵਿਗਿਆਨ ਕੇਂਦਰ ਹੰਡਿਆਇਆ ਬਰਨਾਲਾ ਵੱਲੋਂ ਐਸੋਸੀਏਟ ਡਾਇਰੈਕਟਰ ਡਾ. ਪ੍ਰਹਿਲਾਦ ਸਿੰਘ ਤੰਵਰ ਦੀ ਅਗਵਾਈ ਹੇਠ ਕੁਦਰਤੀ ਖੇਤੀ ਉੱਤੇ ਕਿਸਾਨ ਪਹੁੰਚ ਪ੍ਰੋਗਰਾਮ ਕਰਾਇਆ ਗਿਆ, ਜਿਸ ਦੌਰਾਨ ਕੁਦਰਤੀ ਖੇਤੀ ਉੱਤੇ ਚਾਨਣਾ ਪਾਉਂਦੇ ਹੋਏ ਭਾਰਤ ਸਰਕਾਰ ਵੱਲੋਂ ਲਾਈਵ ਪ੍ਰਸਾਰਿਤ ਪ੍ਰੋਗਰਾਮ ਵੀ ਦਿਖਾਇਆ ਗਿਆ।
ਹੋਰ ਪੜ੍ਹੋ :-ਐਸ.ਏ.ਐਸ. ਨਗਰ ਜ਼ਿਲ੍ਹੇ ਦੀ ਹਦੂਦ ਅੰਦਰ ਏਅਰ ਫੋਰਸ ਸਟੇਸ਼ਨ ਤੋਂ ਇੱਕ ਹਜ਼ਾਰ ਮੀਟਰ ਏਰੀਏ ਦੇ ਆਲੇ ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ‘ਤੇ ਪਾਬੰਦੀ
ਇਸ ਮੌਕੇ ਹਾਜ਼ਰ ਕਿਸਾਨਾਂ ਨੂੰ ਦੱਸਿਆ ਗਿਆ ਕਿ ਕੁਦਰਤੀ ਖੇਤੀ ਅਪਣਾਉਣ ਨਾਲ ਕਿਸਾਨ ਆਪਣੀ ਮਿੱਟੀ ਅਤੇ ਖੁਦ ਦੀ ਸਿਹਤ ਨੂੰ ਬਰਕਰਾਰ ਰੱਖਦੇ ਹੋਏ ਖੇਤੀ ਦੀ ਲਾਗਤ ਘੱਟ ਕਰਕੇ ਆਮਦਨੀ ਵਿੱਚ ਵਾਧਾ ਕਰ ਸਕਦੇ ਹਨ। ਇਸ ਦੇ ਨਾਲ ਵਾਤਾਵਰਨ ਤੇ ਪਾਣੀ ਨੂੰ ਵੀ ਖਰਾਬ ਹੋਣ ਤੋਂ ਬਚਾਇਆ ਜਾ ਸਕਦਾ ਹੈ। ਇਸ ਪ੍ਰੋਗਰਾਮ ਦੇ ਅਖੀਰ ਵਿੱਚ ਕੇ. ਵੀ. ਕੇ. ਦੇ ਸਾਇੰਸਦਾਨਾਂ ਵੱਲੋਂ ਕਿਸਾਨਾਂ ਨੂੰ ਕੁਦਰਤੀ ਖੇਤੀ ਬਾਰੇ ਵਿਸਥਾਰਪੂਰਬਕ ਜਾਣਕਾਰੀ ਦਿੱਤੀ ਤੇ ਉਨਾਂ ਨੂੰ ਕੁਦਰਤੀ ਖੇਤੀ ਕਰਨ ਦੇ ਨੁਕਤੇ ਵੀ ਦੱਸੇ ਗਏ। ਇਸ ਪ੍ਰੋਗਰਾਮ ਵਿੱਚ ਬਰਨਾਲਾ ਜ਼ਿਲੇ ਦੇ ਵੱਡੀ ਗਿਣਤੀ ਕਿਸਾਨਾਂ ਨੇ ਹਿੱਸਾ ਲਿਆ।