![Commissioner of Police Gurpreet Singh Bhullar Commissioner of Police Gurpreet Singh Bhullar](https://newsmakhani.com/wp-content/uploads/2022/01/Commissioner-of-Police-Gurpreet-Singh-Bhullar-.jpg)
ਕਿਹਾ! ਸਾਰੇ ਐਂਟਰੀ ਪੁਆਇੰਟਾਂ ਦੀ ਕੀਤੀ ਗਈ ਸਮੀਖਿਆ, ਬੇਲੋੜੇ ਪੁਆਇੰਟਾਂ ਨੂੰ ਕੀਤਾ ਗਿਆ ਬੰਦ
ਲੁਧਿਆਣਾ, 02 ਜਨਵਰੀ 2021
ਜ਼ਿਲ੍ਹਾ ਅਦਾਲਤਾਂ ਦੇ ਭਲਕੇ ਖੁੱਲ੍ਹਣ ਤੋਂ ਪਹਿਲਾਂ ਲੁਧਿਆਣਾ ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਹੋਰ ਪੜ੍ਹੋ :-ਕਾਂਗਰਸ ਸਰਕਾਰ ਦੇ ਝੂਠ ਦਾ ਠੋਕ ਕੇ ਹਿਸਾਬ ਲਵੇਗੀ ਪੰਜਾਬ ਦੀ ਜਨਤਾ- ਹਰਪਾਲ ਸਿੰਘ ਚੀਮਾ
ਉਨ੍ਹਾਂ ਦੇ ਨਾਲ ਸੀਨੀਅਰ ਪੁਲਿਸ ਅਤੇ ਨਿਆਂਇਕ ਅਧਿਕਾਰੀ ਵੀ ਮੌਜੂਦ ਸਨ।
ਸ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਜ਼ਿਲ੍ਹਾ ਕਚਹਿਰੀ ਕੰਪਲੈਕਸ ਲੁਧਿਆਣਾ ਵਿਖੇ ਹਾਲ ਹੀ ਵਿੱਚ ਹੋਏ ਧਮਾਕੇ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੰਪਲੈਕਸ ਵਿੱਚ ਕਈ ਐਂਟਰੀ ਪੁਆਇੰਟ ਹਨ, ਇਸ ਲਈ ਹਰ ਪੁਆਇੰਟ ਦੀ ਸਮੀਖਿਆ ਕੀਤੀ ਗਈ, ਇਸ ਤੋਂ ਇਲਾਵਾ ਬੇਲੋੜੇ ਪੁਆਇੰਟਾਂ ਨੂੰ ਬੰਦ ਵੀ ਕਰ ਦਿੱਤਾ ਗਿਆ ਹੈ।
ਉਨ੍ਹਾਂ ਲੁਧਿਆਣਾ ਵਾਸੀਆਂ, ਵਕੀਲਾਂ ਅਤੇ ਨਿਆਂਇਕ ਅਧਿਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਨਾ ਸਿਰਫ਼ ਜ਼ਿਲ੍ਹਾ ਕਚਹਿਰੀ ਕੰਪਲੈਕਸ ਲੁਧਿਆਣਾ ਬਲਕਿ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਸਾਰੇ ਖੇਤਰਾਂ ਦੀ ਸੁਰੱਖਿਆ ‘ਤੇ ਪੂਰੀ ਤਰ੍ਹਾਂ ਨਜ਼ਰ ਰੱਖ ਰਹੀ ਹੈ।