ਸਿਹਤ ਵਿਭਾਗ ਵੱਲੋਂ ਏਡਜ਼ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸਿਹਤ ਵਿਭਾਗ
ਸਿਹਤ ਵਿਭਾਗ ਵੱਲੋਂ ਏਡਜ਼ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਲੁਧਿਆਣਾ, 08 ਨਵੰਬਰ 2021
ਸਿਵਲ ਸਰਜਨ ਡਾ ਐਸ ਪੀ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਅੱਜ ਸਿਵਲ ਸਰਜਨ ਦਫਤਰ ਤੋ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਹੋਰ ਪੜ੍ਹੋ :-ਘਰ- ਘਰ ਨੌਕਰੀ ਮੁਹਿੰਮ ਵਿੱਚ ਕਾਂਗਰਸ ਨੂੰ ਹੁਣ ਉਪ ਮੁੱਖ ਮੰਤਰੀ ਦੇ ਜਵਾਈ ਦੀ ਆਈ ਯਾਦ

ਇਸ ਮੌਕੇ ਉਨਾਂ ਦੱਸਿਆ ਕਿ ਇਹ ਵੈਨ ਵੱਖ-ਵੱਖ ਪਿੰਡਾਂ ਵਿਚ ਲੋਕਾਂ ਨੂੰ ਏਡਜ਼ ਅਤੇ ਐਚ.ਆਈ.ਵੀ. ਦੀ ਬਿਮਾਰੀ ਤੋ ਬਚਾਅ ਸਬੰਧੀ ਜਾਗਰੂਕ ਕਰੇਗੀ। ਡਾ ਸਿੰਘ ਨੇ ਦੱਸਿਆ ਕਿ ਐਚ.ਆਈ.ਵੀ. ਏਡਜ਼ ਅਸੁੱਰਖਿਅਰਤ ਯੋਨ ਸਬੰਧ, ਐਚ.ਆਈ.ਵੀ ਪ੍ਰਭਾਵਿਤ ਖੂਨ ਚੜਾਉਣ ਨਾਲ, ਸੂਈਆ ਅਤੇ ਸਰਿੰਜਾਂ ਆਦਿ ਦੀ ਸਾਂਝੀ ਵਰਤੋ ਅਤੇ ਐਚ.ਆਈ.ਵੀ. ਪ੍ਰਭਾਵਿਤ ਮਾਂ ਤੋਂ ਬੱਚੇ ਨੂੰ ਜਨੇਪੇ ਦੌਰਾਨ ਹੋ ਸਕਦਾ ਹੈ। ਇਹ ਬਿਮਾਰੀ ਪ੍ਰਭਾਵਿਤ ਵਿਅਕਤੀ ਨਾਲ ਹੱਥ ਮਿਲਾਉਣ ਨਾਲ ਜਾਂ ਨਾਲ ਬੈਠਣ ਨਾਲ ਜਾ ਇਕੱਠੇ ਖੇਡਣ ਨਾਲ ਨਹੀ ਫੈਲਦੀ, ਇਸ ਲਈ ਅਜਿਹੇ ਵਿਅਕਤੀਆਂ ਨਾਲ ਕਿਸੇ ਪ੍ਰਕਾਰ ਦਾ ਨਫਰਤ ਭਰਿਆ ਰਵੱਈਆ ਨਹੀਂ ਅਪਣਾਉਣਾ ਚਾਹੀਦਾ।

ਉਨਾਂ ਕਿਹਾ ਕਿ ਸ਼ੱਕੀ ਮਰੀਜ਼ਾਂ ਨੂੰ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਜਲਦ ਇਲਾਜ ਸ਼ੁਰੂ ਹੋ ਸਕੇ ਅਤੇ ਦਵਾਈਆਂ ਤੇ ਹਾਂ ਪੱਖੀ ਜੀਵਨਸੈਲੀ ਅਪਣਾ ਕੇ ਮਰੀਜ਼ ਲੰਮਾ ਸਮਾਂ ਜਿੰਦਗੀ ਜੀਅ ਸਕਦੇ ਹਨ। ਇਸ ਦੇ ਟੈਸਟ ਅਤੇ ਲੋੜੀਂਦੀਆਂ ਦਵਾਈਆਂ ਜਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਵਿਚ ਮੁਫਤ ਦਿੱਤੀਆਂ ਜਾਂਦੀਆਂ ਹਨ।

Spread the love