ਫਤਿਹਗੜ੍ਹ ਸਾਹਿਬ 22 ਜਨਵਰੀ 2022
ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਨੂੰ ਹਲਕਾ ਫ਼ਤਹਿਗਡ਼੍ਹ ਸਾਹਿਬ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪ੍ਰਧਾਨ ਅਤੇ ਹਲਕਾ ਉਮੀਦਵਾਰ ਜਗਦੀਪ ਸਿੰਘ ਚੀਮਾ ਨੇ ਵੱਖ ਵੱਖ ਥਾਵਾਂ ਤੇ ਜਨਤਾ ਨਾਲ ਕੀਤੇ ਜਾ ਰਹੇ ਰਾਬਤੇ ਦੀਆਂ ਮੀਟਿੰਗਾਂ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਹੋਰ ਪੜ੍ਹੋ :-ਕੋਵਿਡ ਦੇ ਤੇਜ਼ੀ ਨਾਲ ਵੱਧ ਰਹੇ ਕੇਸਾਂ ਕਾਰਨ ਲੋਕ ਟੀਕਾਕਰਨ ਤੁਰੰਤ ਕਰਵਾਉਣ-ਡਿਪਟੀ ਕਮਿਸ਼ਨਰ
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਾਰੀ ਕੀਤੇ ਗਏ 13 ਨੁਕਾਤੀ ਪ੍ਰੋਗਰਾਮਾਂ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਹਰ ਪਰਿਵਾਰ ਨੂੰ ਦੱਸ ਲੱਖ ਰੁਪਏ ਦਾ ਮੁੱਖ ਇਲਾਜ ਕਰਵਾਉਣਾ ਦੋ ਸ਼ਾਮਲ ਕੀਤਾ ਗਿਆ ਹੈ ਇਸ ਨੂੰ ਲੋਕਾਂ ਵੱਲੋਂ ਕਾਫ਼ੀ ਹੁੰਗਾਰਾ ਦੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਅੰਤਾਂ ਦੀ ਮਹਿੰਗਾਈ ਕਾਰਨ ਅੱਜ ਲੋਕਾਂ ਨੂੰ ਜਿਥੇ ਮਹਿੰਗਾਈ ਦੀ ਚੱਕੀ ਵਿਚ ਪਿਸਣ ਲਈ ਮਜਬੂਰ ਹੋਣਾ ਪੈ ਰਿਹਾ ਹੈ ਉਥੇ ਹੀ ਸਿਹਤ ਸਹੂਲਤਾਂ ਦੌਰਾਨ ਇਲਾਜ ਕਰਵਾਉਣਾ ਅੱਜ ਕਾਫ਼ੀ ਮਹਿੰਗਾ ਹੋਇਆ ਪਿਆ ਹੈ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਸਰਕਾਰ ਆਉਣ ਤੇ ਪੰਜਾਬ ਨਿਵਾਸੀਆਂ ਨੂੰ ਵੱਡੀ ਪੱਧਰ ਤੇ ਰਾਹਤਾਂ ਪ੍ਰਦਾਨ ਕੀਤੀਆਂ ਜਾਣਗੀਆਂ ।
ਜਥੇਦਾਰ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਆਉਣ ਤੇ ਹਰੇਕ ਗਰੀਬ ਵਿਅਕਤੀ ਦਾ ਹੋਣਹਾਰ ਬੱਚਾ ਵਿਦੇਸ਼ਾਂ ਵਿੱਚ ਪੜ੍ਹਾਈ ਨਾ ਕਰ ਸਕੇਗਾ, ਕਿਉਂਕਿ 10 ਲੱਖ ਰੁਪਏ ਤੱਕ ਦਾ ਦੇਸ਼ ਵਿਦੇਸ਼ ਵਿਚ ਸਿੱਖਿਆ ਲਈ ਵਿਆਜ ਰਹਿਤ ਕਰਜ਼ਾ ਦਿੱਤਾ ਜਾਵੇਗਾ । ਇਸ ਦੇ ਨਾਲ ਹੀ ਛੋਟੇ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਲਈ ਰਾਜ ਭਰ ਵਿੱਚ ਪੰਜ ਰੁਪਏ ਪ੍ਰਤੀ ਯੂਨਿਟ ਬਿਜਲੀ ਵੀ ਦਿੱਤੀ ਜਾਵੇਗੀ ।