20 ਕਿਲੋਮੀਟਰ ਪੈਦਲ ਚਾਲ ’ਚ ਹਾਸਲ ਕੀਤਾ ਸੋਨ ਤਗਮਾ
ਤਪਾ/ਬਰਨਾਲਾ, 12 ਜਨਵਰੀ 2022
ਜ਼ਿਲਾ ਬਰਨਾਲਾ ਦੇ ਪਿੰਡ ਕਾਹਨੇਕੇ ਨਾਲ ਸਬੰਧਤ ਅਥਲੀਟ ਅਕਾਸ਼ਦੀਪ ਸਿੰਘ ਨੇ ਮੈਂਗਲੌਰ ਵਿਖੇ ਪਿਛਲੇ ਦਿਨੀਂ ਆਲ ਇੰਡੀਆ ਇੰਟਰ ਯੂਨੀਵਰਸਿਟੀ ਚੈਂਪੀਅਨਸ਼ਿਪ ’ਚ 20 ਕਿਲੋਮੀਟਰ ਪੈਦਲ ਚਾਲ ’ਚ ਜਿੱਥੇ ਸੋਨ ਤਗਮਾ ਹਾਸਲ ਕੀਤਾ ਹੈ, ਉਥੇ ਨਵਾਂ ਰਿਕਾਰਡ ਕਾਇਮ ਕੀਤਾ ਹੈ।
ਹੋਰ ਪੜ੍ਹੋ :-ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੇ ਮੋਰਿੰਡਾ ਬਲਾਕ ਵਿੱਚ ਵੋਟਰਾਂ ਲਈ ਜਾਗਰੂਕਤਾ ਮੋਬਾਇਲ ਵੈਨ ਚਲਾਈ ਗਈ
ਇਹ ਜਾਣਕਾਰੀ ਦਿੰਦੇ ਹੋਏ ਜ਼ਿਲਾ ਖੇਡ ਅਫਸਰ ਬਲਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਅਕਾਸ਼ਦੀਪ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਕਾਹਨੇੇਕੇ ਨੇ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਵਿਖੇ ਟ੍ਰੇਨਿੰਗ ਪ੍ਰਾਪਤ ਕੀਤੀ ਅਤੇ ਉਸ ਤੋਂ ਬਾਅਦ ਉਸ ਨੂੰ ਮੈਂਗਲੌਰ ਵਿਖੇ ਟ੍ਰੇਨਿੰਗ ਲਈ ਭੇਜਿਆ ਗਿਆ। ਇਸ ਦੌਰਾਨ ਅਕਾਸ਼ਦੀਪ ਸਿੰਘ ਨੇ ਮੈਂਗਲੌੌਰ ਯੂਨੀਵਰਸਿਟੀ, ਕਰਨਾਟਕਾ ਵਿਖੇ ਹੋਈ ਆਲ ਇੰਡੀਆ ਇੰਟਰ ਯੂਨੀਵਰਸਿਟੀ ਚੈਂਪੀਅਨਸ਼ਿਪ ’ਚ 20 ਕਿਲੋਮੀਟਰ ਪੈਦਲ ਚਾਲ ’ਚ ਸੋਨ ਤਗਮਾ ਹਾਸਲ ਕੀਤਾ ਹੈ ਅਤੇ ਨਵਾਂ ਚੈਂਪੀਅਨਸ਼ਿਪ ਰਿਕਾਰਡ ਵੀ ਬਣਾਇਆ ਹੈੇ। ਉਨਾਂ ਦੱਸਿਆ ਕਿ ਪਹਿਲਾਂ ਰਿਕਾਰਡ 1.26.39.98 ਸੀ, ਜਦੋਂਕਿ ਅਕਾਸ਼ਦੀਪ ਸਿੰਘ ਨੇ 1.26.09.08 ਰਿਕਾਰਡ ਬਣਾਇਆ ਹੈ। ਉਨਾਂ ਦੱਸਿਆ ਕਿ ਅਕਾਸ਼ਦੀਪ ਸਿੰਘ ਆਲ ਇੰਡੀਆ ਇੰਟਰ ਯੂਨੀਵਰਸਿਟੀ ਬੈਸਟ ਅਥਲੀਟ ਚੁਿਣਆ ਗਿਆ ਹੈ।
ਇਸ ਮੌਕੇ ਕੋਚ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਅਕਾਸ਼ਦੀਪ ਨੂੰ ਮੁਢਲੀ ਕੋਚਿੰਗ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਦਿੱਤੀ ਗਈ ਹੈ, ਜਿਸ ਮਗਰੋਂ ਹੁਣ ਉਹ ਕੋਚ ਗੁਰਮੀਤ ਸਿੰਘ ਦੀ ਅਗਵਾਈ ’ਚ ਮੈਂਗਲੌਰ ਵਿਖੇ ਟ੍ਰੇਨਿੰਗ ਹਾਸਲ ਕਰ ਰਿਹਾ ਹੈ। ਇਸ ਮੌਕੇ ਅਕਾਸ਼ਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਅਗਲਾ ਟੀਚਾ ਕਾਮਨਵੈਲਥ ਤੇ ਏਸ਼ੀਅਨ ਖੇਡਾਂ ਵਿਚ ਭਾਗ ਲੈ ਕੇ ਰਿਕਾਰਡ ਕਾਇਮ ਕਰਨਾ ਹੈ।
ਇਸ ਮੌਕੇ ਜ਼ਿਲਾ ਖੇਡ ਅਫਸਰ ਬਲਵਿੰਦਰ ਸਿੰਘ, ਕੋਚ ਜਸਪ੍ਰੀਤ ਸਿੰਘ, ਬਲਦੇਵ ਸਿੰਘ ਮਾਨ, ਡਾ. ਸੁਖਰਾਜ ਸਿੰਘ, ਕਬੱਡੀ ਕੋਚ ਬਲਜੀਤ ਮਾਨ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਵਿਜੈ ਭਾਸਕਰ ਤੇ ਹੋਰਨਾਂ ਨੇ ਅਕਾਸ਼ਦੀਪ ਨੂੰ ਮੁਬਾਰਕਬਾਦ ਦਿੱਤੀ।