ਬਰਨਾਲਾ, 6 ਅਕਤੂਬਰ 2021
ਸ਼੍ਰੀ ਵਰਿੰਦਰ ਅੱਗਰਵਾਲ,ਮਾਨਯੋਗ ਜਿਲ੍ਹਾ ਅਤੇ ਸੈਸ਼ਨਜ ਜੱਜਸਹਿਤਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲ੍ਹੋਂ ਨਾਲਸਾ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਅਤੇ ਕਾਨੂੰਨੀ ਸੇਵਾਵਾਂ ਹਫ਼ਤੇ ਦੀ ਸ਼ੁਰੂਆਤ ਮਿਤੀ 2 ਅਕਤੂਬਰ ਤੋਂ ਪਲਾਸਟਿਕ ਮੁਕਤ ਬਰਨਾਲਾ ਮੁਹਿੰਮ ਨਾਲ ਕੀਤੀ ਗਈ ਸੀ।
ਇਸਦੇ ਚੱਲਦੇ ਅੱਜ ਮਿਤੀ 06.10.2021 ਨੂੰ ਇਸ ਮੁਹਿੰਮ ਅਧੀਨ ਫਰਵਾਹੀ ਬਜਾਰ ਵਿਖੇ ਪੈਦਲ ਮਾਰਚ ਕੀਤਾ ਗਿਆ ਅਤੇ ਰਾਸਤੇ ਵਿੱਚ ਸੜਕ ਉੱਪਰ ਪਏ ਪਲਾਸਟਿਕ ਦੇ ਕੂੜੇ ਕਰਕਟ ਨੂੰ ਇਕੱਠਾ ਕੀਤਾ ਗਿਆ।
ਇਸ ਮੌਕੇ ਸ਼੍ਰੀ ਕਪਿਲ ਅੱਗਰਵਾਲ, ਮਾਨਯੋਗ ਪਿ੍ਰੰਸੀਪਲ ਜੱਜ ਫੈਮਿਲੀ ਕੋਰਟ, ਸ਼੍ਰੀਮਤੀ ਪ੍ਰਤਿਮਾ ਅਰੌੜਾ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਚੇਤਨ ਸ਼ਰਮਾ, ਮਾਨਯੋਗ ਸਿਵਲ ਜੱਜ (ਜ.ਡ) ਅਤੇ ਹੋਰ ਜੁਡੀਸ਼ੀਅਲ ਅਫ਼ਸਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਅਤੇ ਆਰ.ਪੀ.ਐੱਸ.ਡੀ. ਸਕੂਲ ਦੇ ਐੱਨ.ਐੱਸ.ਐੱਸ. ਵਲੰਟੀਅਰ ਮੌਜੂਦ ਸਨ। ਰਸਤੇ ਵਿੱਚ ਜੱਜ ਸਾਹਿਬਾਨਾਂ ਵੱਲ੍ਹੋਂ ਦੁਕਾਨਦਾਰਾ, ਫਲ ਅਤੇ ਸਬਜੀ ਵਿਕਰੇਤਾ ਆਦਿ ਨੂੰ ਪਲਾਸਟਿਕ ਦੇ ਲਿਫਾਫਿਆ ਦੀ ਵਰਤੋਂ ਨਾ ਕਰਨ ਲਈ ਕਿਹਾ ਅਤੇ ਨਾਲ ਹੀ ਅਪੀਲ ਕੀਤੀ ਕਿ ਜਦੋ ਉਨ੍ਹਾਂ ਦੀ ਦੁਕਾਨ ਤੇ ਕੋਈ ਗਾਹਕ ਆਉਂਦਾ ਹੈ, ਤਾਂ ਉਹ ਉਸ ਗਾਹਕ ਨੂੰ ਆਪਣੇ ਘਰੋਂ ਕੱਪੜੇ ਦਾ ਥੈਲਾ ਲੈ ਕੇ ਆਉਣ ਲਈ ਕਹਿਣ ਤਾਂ ਜੋ ਪਲਾਸਟਿਕ ਦੇ ਲਿਫਾਫੇ ਦੀ ਵਰਤੋਂ ਨਾ ਕੀਤੀ ਜਾਵੇ। ਇਸਤੋਂ ਇਲਾਵਾ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਵਿਖੇ ਪੈਨਲ ਵਕੀਲ ਸ਼੍ਰੀ ਚੰਦਰ ਬਾਂਸਲ ਅਤੇ ਸ਼੍ਰੀ ਦੀਪਕ ਰਾਏ ਜਿੰਦਲ ਵੱਲ੍ਹੋਂ ਵਿਦਿਆਰਥੀਆਂ ਲਈ ਜਾਗਰੂਕਤਾ ਸੈਮੀਨਾਰਾਂ ਦਾ ਆਯੋਜਨ ਕੀਤਾ ਗਿਆ।
ਸੈਮੀਨਾਰਾਂ ਰਾਹੀਂ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਗਰੀਬ ਅਤੇ ਪਿੱਛੜੇ ਵਰਗ ਦੇ ਲੋਕਾਂ ਨੂੰ ਕਾਨੂੰਨੀ ਹੱਕ, ਇਸਤਰੀਆਂ, ਬੱਚੇ, ਅਨੁਸੂਚਿਤ ਜਾਤੀ ਜਾਂ ਕਬੀਲੇ ਦੇ ਮੈਂਬਰ, ਜੇਲ੍ਹਾਂ ਵਿੱਚ ਬੰਦ ਹਵਾਲਾਤੀ ਅਤੇ ਕੈਦੀ ਜਾਂ ਹਿਰਾਸਤ ਵਿੱਚ ਵਿਅਕਤੀ ਅਤੇ ਹਰ ਉਹ ਵਿਅਕਤੀ ਜਿਸਦੀ ਸਲਾਨਾ ਆਮਦਨ 3 ਲੱਖ ਤੋਂ ਘੱਟ ਹੈ, ਬੇਗਾਰ ਦੇ ਮਾਰਿਆ, ਮਾਨਸਿਕ ਰੋਗੀ/ਅਪੰਗ, ਕੁਦਰਤੀ ਆਫਤਾਂ ਦੇ ਮਾਰੇ ਆਦਿ ਆਪਣੇ ਕੇਸ ਦੀ ਪੈਰਵੀ ਕਰਨ ਲਈ ਵਕੀਲ ਸਹਿਬਾਨਾਂ ਦੀਆਂ ਮੁਫਤ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ ਅਤੇ ਇਨ੍ਹਾਂ ਦੀ ਪ੍ਰਾਪਤੀ ਲਈ ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੇ ਦਫ਼ਤਰ ਵਿੱਚ ਕਿਸੇ ਵੀ ਕੰਮ ਵਾਲੇ ਦਿਨ ਪਹੁੰਚ ਸਕਦੇ ਹਨ ਜਾਂ ਦਫ਼ਤਰ ਦੇ ਫੋਨ ਨੰਬਰ 01679243522 ਤੇ ਸੰਪਰਕ ਕਰ ਸਕਦੇ ਹਨ ਜਾਂ ਫਿਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਨੰਬਰ 1968 ਤੇ ਸੰਪਰਕ ਕਰ ਸਕਦੇ ਹਨ।