ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਕਾਨੂੰਨੀ ਸੇਵਾਵਾਂ ਕੈਂਪ 9 ਨੂੰ

ਕੈਂਪ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ

ਬਰਨਾਲਾ, 6 ਨਵੰਬਰ 2021

ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਸ੍ਰੀ ਵਰਿੰਦਰ ਅੱਗਰਵਾਲ ਦੀ ਅਗਵਾਈ ਹੇਠ ਨਾਲਸਾ-ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਅਤੇ ਕਾਨੂੰਨੀ ਸੇਵਾਵਾਂ ਹਫ਼ਤੇ ਤਹਿਤ 9 ਨਵੰਬਰ ਨੂੰ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਕਾਨੂੰਨੀ ਸੇਵਾਵਾਂ ਕੈਂਪ ਲਾਇਆ ਜਾ ਰਿਹਾ ਹੈ। ਇਸ ਕੈਂਪ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ।

ਹੋਰ ਪੜ੍ਹੋ :-ਸੂਬੇ ਭਰ ਵਿਚ ਡੇਂਗੂ ਨਾਲ ਨਿਜੱਠਣ ਲਈ 39 ਟੈਸਟ ਲੈਬਾਂ ਵਿਚ 44708 ਡੇਂਗੂ ਦੇ ਹੌਏ ਟੈਸਟ-ਸੋਨੀ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਪ੍ਰਤਿਮਾ ਅਰੋੜਾ ਨੇ ਦੱਸਿਆ ਕਿ 9 ਨਵੰਬਰ ਨੂੰ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਦੇ ਸਹਿਯੋਗ ਨਾਲ ਕਾਨੂੰਨੀ ਸੇਵਾਵਾਂ ਸਬੰਧੀ ਕੈਂਪ ਲਾਇਆ ਜਾ ਰਿਹਾ ਹੈ। ਇਸ ਕੈਂਪ ਵਿਚ ਵੱਖ ਵੱਖ ਵਿਭਾਗਾਂ ਜਿਵੇਂ ਕਿ ਫੂਡ ਤੇ ਸਿਵਲ ਸਪਲਾਈ ਵਿਭਾਗ, ਸਿਹਤ ਵਿਭਾਗ, ਸਿੱਖਿਆ ਵਿਭਾਗ, ਖੇਤੀਬਾੜੀ ਵਿਭਾਗ, ਜੰਗਲਾਤ ਵਿਭਾਗ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਲੀਡ ਬੈਂਕ, ਸੇਵਾ ਕੇਂਦਰ, ਰੋਜ਼ਗਾਰ ਵਿਭਾਗ, ਜ਼ਿਲ੍ਹਾ ਸਮਾਜਿਕ ਸੁਰੱਖਿਆ ਆਦਿ ਵਿਭਾਗਾਂ ਵੱਲੋਂ ਹੈੱਲਪ ਡੈਸਕ ਵੀ ਲਾਏ ਜਾ ਰਹੇ ਹਨ। ਉਨ੍ਹਾਂ ਬਰਨਾਲਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਇਸ ਕੈਂਪ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਇਸ ਸਬੰਧੀ ਵਧੇਰੇ ਜਾਣਕਾਰੀ ਲਈ 01679-243522 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Spread the love