ਰੋਹਿਤ ਚੌਧਰੀ ਨੇ ਹਾਸਲ ਕੀਤਾ ਪਹਿਲਾ ਸਥਾਨ
ਰਾਸ਼ਟਰ ਨਿਰਮਾਣ ਵਿੱਚ ਨੌਜਵਾਨਾਂ ਦੀ ਵੱਡੀ ਭੂਮਿਕਾ: ਓਮਕਾਰ ਸਵਾਮੀ
ਬਰਨਾਲਾ, 16 ਨਵੰਬਰ 2021
ਆਜ਼ਾਦੀ ਦਾ ਅੰਮਿ੍ਰਤ ਮਹਾਂਉਤਸਵ ਅਤੇ ਸਵੀਪ ਤਹਿਤ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ “ਦੇਸ਼ ਭਗਤੀ ਅਤੇ ਰਾਸ਼ਟਰ ਨਿਰਮਾਣ’’ ਵਿਸ਼ੇ ’ਤੇ ਡਾ. ਰਘੂਵੀਰ ਪ੍ਰਕਾਸ਼ ਐੱਸਡੀ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਵਿਖੇ ਬਲਾਕ ਪੱਧਰੀ ਭਾਸ਼ਣ ਮੁਕਾਬਲੇ ਕਰਵਾਏ ਗਏ।
ਹੋਰ ਪੜ੍ਹੋ :-ਫਾਜਿਲ਼ਕਾ ਦੇ ਸੱਵਛਤਾ ਦੇ ਬੈ੍ਰਡ ਐਂਬਸੈਂਡਰਾਂ ਨੇ ਸ਼ਹਿਰ ਵਿਚ ਕੱਢੀ ਜਾਗਰੂਕਤਾ ਰੈਲੀ
ਇਸ ਮੌਕੇ ਜ਼ਿਲਾ ਯੂਥ ਅਫਸਰ ਮੈਡਮ ਓਮਕਾਰ ਸਵਾਮੀ ਨੇ ਦੱਸਿਆ ਕਿ ਦੇਸ਼ ਦੇ ਨੌਜਵਾਨਾਂ ਅੰਦਰ ਦੇਸ਼ ਭਗਤੀ, ਵੋਟ ਪਾਉਣ ਦੇ ਅਧਿਕਾਰ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਦੀ ਅਹਿਮ ਭੂਮਿਕਾ ਹੈ। ਉਨਾਂ ਕਿਹਾ ਕਿ ਨੌਜਵਾਨਾਂ ਅੰਦਰ ਦੇਸ਼ ਭਗਤੀ ਦੀ ਭਾਵਨਾ ਹੋਰ ਪ੍ਰਫੁੱਲਿਤ ਕਰਨ ਲਈ ਭਾਸ਼ਣ ਮੁਕਾਬਲੇ ਕਰਵਾਏ ਗਏ ਹਨ, ਜਿਸ ਵਿੱਚ ਵੱਖ ਵੱਖ ਪਿੰਡਾਂ ਦੇ ਯੂਥ ਕਲੱਬ ਮੈਂਬਰਾਂ ਅਤੇ ਕਾਲਜ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਇਸ ਮੌਕੇ ਨੌਜਵਾਨਾਂ ਨੇ ਦੇਸ਼ ਭਗਤੀ, ਵੋਟ ਦੇ ਅਧਿਕਾਰ, ਨਾਗਰਿਕਾਂ ਦੀਆਂ ਦੇਸ਼ ਪ੍ਰਤੀ ਜ਼ਿੰਮੇਵਾਰੀਆਂ ਬਾਰੇ ਭਾਸ਼ਣ ਦਿੱਤੇ। ਇਸ ਮੁਕਾਬਲੇ ’ਚ ਪਹਿਲਾ ਸਥਾਨ ਰੋਹਿਤ ਚੌਧਰੀ, ਦੂਜਾ ਸਥਾਨ ਰੂਪਾਲੀ ਤੇ ਤੀਜਾ ਸਥਾਨ ਅੰਚਲ ਸ਼ਰਮਾ ਨੇ ਹਾਸਲ ਕੀਤਾ।
ਮੁਕਾਬਲੇ ਵਿੱਚ ਜੇਤੂ ਵਿਦਿਆਰਥੀਆਂ ਨੂੰ ਨਹਿਰੂ ਯੁਵਾ ਕੇਂਦਰ ਬਰਨਾਲਾ ਦੇ ਜ਼ਿਲਾ ਯੂਥ ਅਫਸਰ ਮੈਡਮ ਓਮਕਾਰ ਸਵਾਮੀ ਵੱਲੋਂ ਪ੍ਰਸੰਸਾ ਪੱਤਰ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਪਿ੍ਰੰਸੀਪਲ ਕਸ਼ਮੀਰ ਸਿੰਘ, ਵਾਈਸ ਪਿ੍ਰੰਸੀਪਲ ਸਿਮਰਜੀਤ ਕੌਰ, ਕਿਰਨਦੀਪ ਕੌਰ, ਰਮਨਦੀਪ ਸ਼ਰਮਾ, ਨਹਿਰੂ ਯੁਵਾ ਕੇਂਦਰ ਬਰਨਾਲਾ ਦੇ ਜਸਪ੍ਰੀਤ ਸਿੰਘ ਬਲਜਿੰਦਰ ਕੌਰ ਤੇ ਜਗਦੀਸ਼ ਸਿੰਘ ਹਾਜ਼ਰ ਸਨ।