ਬਰਨਾਲਾ 28 ਅਪ੍ਰੈਲ 2022
ਸਰਕਾਰ ਵੱਲੋਂ ਆਜ਼ਾਦੀ ਦੀ 75ਵੀਂ ਵਰੇਗੰਢ ਨੂੰ ਸਮਰਪਿਤ ਮਨਾਏ ਜਾ ਰਹੇ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਉਪਰਾਲਾ ਕਰਦੇ ਹੋਏ ਜ਼ਿਲਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਮੀਟਿੰਗ ਹਾਲ ਨੇੜੇ ਜ਼ਿਲੇ ਦੇ ਆਜ਼ਾਦੀ ਘੁਲਾਟੀਆਂ ਨੂੰ ਸਮਰਪਿਤ ਗੈਲਰੀ ਸਥਾਪਿਤ ਕੀਤੀ ਗਈ ਹੈ।
ਹੋਰ ਪੜ੍ਹੋ :-ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅੰਤਰ-ਰਾਸ਼ਟਰੀ ਮਜ਼ਦੂਰ ਦਿਵਸ ਦੇ ਸਬੰਧ ‘ਚ ਕਰਵਾਇਆ ਗਿਆ ਚੇਤਨਾ ਪ੍ਰੋਗਰਾਮ
ਇਸ ਗੈਲਰੀ ਵਿੱਚ ਜ਼ਿਲੇ ਨਾਲ ਸਬੰਧਤ ਆਜ਼ਾਦੀ ਘੁਲਾਟੀਆਂ ਦੀਆਂ ਤਸਵੀਰਾਂ ਲਾਈਆਂ ਗਈਆਂ ਹਨ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰੀਸ਼ ਨਾਇਰ ਨੇ ਆਖਿਆ ਕਿ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਕਰਨ ਵਾਲੇ ਆਜ਼ਾਦੀ ਘੁਲਾਟੀਆਂ ਦਾ ਮਾਣ-ਸਨਮਾਨ ਬਰਕਰਾਰ ਰੱਖਣਾ ਸਾਡਾ ਸਭ ਦਾ ਫਰਜ਼ ਹੈ। ਉਨਾਂ ਆਖਿਆ ਕਿ ਇਸੇ ਉਦੇਸ਼ ਨਾਲ ਜ਼ਿਲੇ ਦੇ ਆਜ਼ਾਦੀ ਘੁਲਾਟੀਆਂ ਦੀਆਂ ਤਸਵੀਰਾਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਦੇ ਨਾਲ (ਗਰਾਊਂਡ ਫਲੋਰ) ਵੇਟਿੰਗ ਰੂਮ ਦੀ ਕੰਧ ’ਤੇ ਲਗਵਾਈਆਂ ਗਈਆਂ ਹਨ।
ਜ਼ਿਕਰਯੋਗ ਹੈ ਕਿ ਇਸ ਸਬੰਧੀ ਫਰੀਡਮ ਫਾਈਟਰ ਉਤਰਾਧਿਕਾਰੀ ਐਸੋਸੀਏਸ਼ਨ (ਰਜਿ) ਪੰਜਾਬ ਵੱਲੋਂ ਵੀ ਮੰਗ ਪੱਤਰ ਪ੍ਰਾਪਤ ਹੋਇਆ ਸੀ, ਜਿਸ ਨੂੰ ਡਿਪਟੀ ਕਮਿਸ਼ਨਰ ਵੱਲੋਂ ਪ੍ਰਵਾਨ ਕਰ ਲਿਆ ਗਿਆ ਤੇ ਗੈਲਰੀ ਸਥਾਪਿਤ ਕੀਤੀ ਗਈ ਹੈ।