ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ

ਹਰ ਸਾਲ ਦੀ ਤਰ੍ਹਾਂ ਸੌ ਫੀਸਦੀ ਰਿਹਾ ਸਕੂਲ ਨਤੀਜਾ; ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ
ਲੁਧਿਆਣਾ, 15 ਫਰਵਰੀ 2025
ਈਸਾ ਨਗਰੀ ਪੁਲੀ ਨੇੜੇ ਸਥਿਤ ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਸਾਲਾਨਾ ਇਨਾਮ ਸਮਾਰੋਹ ਦਾ ਆਯੋਜਨ ਕੀਤਾ ਗਿਆ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਕੂਲ ਦਾ ਨਤੀਜਾ ਸੌ ਫੀਸਦੀ ਰਿਹਾ। ਨਰਸਰੀ ਤੋਂ ਲੈ ਕੇ ਦਸਵੀਂ ਜਮਾਤ ਤੱਕ ਦੇ ਨਤੀਜੇ ਐਲਾਨੇ ਗਏ ਅਤੇ ਪਹਿਲੇ, ਦੂਸਰੇ ਤੇ ਤੀਸਰੇ ਨੰਬਰ ਉੱਪਰ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਇਲਾਵਾ, ਰੰਗੋਲੀ, ਆਰਟ ਐਂਡ ਕਰਾਫਟ, ਸਾਇੰਸ ਐਜੀਬਿਸ਼ਨ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਸਲਾਨਾ ਇਨਾਮ ਵੰਡ ਸਮਾਰੋਹ ਦੀ ਸ਼ੁਰੂਆਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਹਜ਼ੂਰੀ ਹੇਠ ਹੋਈ। ਡਾ. ਏ.ਵੀ.ਐਮ ਐਜੂਕੇਸ਼ਨਲ ਟਰਸਟ ਦੇ ਮੁਖੀ ਅਤੇ ਸਕੂਲ ਦੇ ਚੇਅਰਮੈਨ ਰਾਜੀਵ ਕੁਮਾਰ ਲਵਲੀ ਵੱਲੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਹੋਰ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ, ਲਵਲੀ ਨੇ ਕਿਹਾ ਕਿ ਡਾ. ਏ.ਵੀ.ਐਮ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਸਿੱਖਿਆ ਦੇ ਪ੍ਰਸਾਰ ਦੇ ਨਾਲ – ਨਾਲ ਵਿਦਿਆਰਥੀਆਂ ਵਿੱਚ ਨੈਤਿਕਤਾ ਦੇ ਵਿਕਾਸ ਦੀ ਸੋਚ ਨੂੰ ਅੱਗੇ ਵਧਾ ਰਿਹਾ ਹੈ, ਤਾਂ ਜ਼ੋ ਇਥੋਂ ਪਾਸ ਹੋ ਕੇ ਨਿਕਲਣ ਵਾਲੇ ਵਿਦਿਆਰਥੀ ਆਪਣੇ ਵਧੀਆ ਭਵਿੱਖ ਦੇ ਨਾਲ – ਨਾਲ ਚੰਗੇ ਸਮਾਜ ਦੀ ਸਿਰਜਣਾ ਵੀ ਯੋਗਦਾਨ ਪਾ ਸਕਣ। ਉਹਨਾਂ ਨੇ ਵਿਦਿਆਰਥੀਆਂ ਨੂੰ ਮੋਬਾਈਲਾਂ ਤੋਂ ਦੂਰ ਰਹਿਣ ਅਤੇ ਫਿਜੀਕਲ ਐਕਟੀਵਿਟੀਜ ਵਲ ਧਿਆਨ ਦੇ ਲਈ ਕਿਹਾ। ਉਹਨਾਂ ਨੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਵੀ ਕੀਤੀ। ਇਸਦੇ ਨਾਲ ਹੀ ਉਹਨਾਂ ਨੇ ਸਕੂਲ ਦੇ ਸਮੂਹ ਸਟਾਫ ਮੈਂਬਰਾਂ ਦੀ ਵੀ ਸਲਾਘਾ ਕੀਤੀ, ਜਿਹੜੇ ਪੂਰੀ ਤਨਦੇਹੀ ਨਾਲ ਆਪਣਾ ਫਰਜ਼ ਨਿਭਾਉਂਦੇ ਹਨ।
ਇਸ ਤੋਂ ਪਹਿਲਾਂ, ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਲੁਧਿਆਣਾ ਹਲਕਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਸਕੂਲੀ ਵਿਦਿਆਰਥੀਆਂ ਵੱਲੋਂ ਲਗਾਈ ਗਈ ਆਰਟ ਐਂਡ ਸਾਇੰਸ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ। ਉਹਨਾਂ ਨੇ ਵਿਦਿਆਰਥੀਆਂ ਵੱਲੋਂ ਬਣਾਏ ਗਏ ਵੱਖ-ਵੱਖ ਮਾਡਲਾਂ ਦੀ ਸ਼ਲਾਘਾ ਕੀਤੀ। ਇਸ ਤੋਂ ਇਲਾਵਾ, ਸਕੂਲ ਵੱਲੋਂ ਸਿੱਖਿਆ ਖੇਤਰ ਵਿੱਚ ਪਾਏ ਜਾ ਰਹੇ ਵਡਮੁੱਲੇ ਯੋਗਦਾਨ ਦਾ ਜਿਕਰ ਕਰਦਿਆਂ, ਉਨ੍ਹਾਂ ਨੇ ਕਿਹਾ ਕਿ ਜੇਕਰ ਚੰਗੀ ਸੋਚ ਨਾਲ ਕੋਈ ਕੰਮ ਸ਼ੁਰੂ ਕੀਤਾ ਜਾਵੇ, ਤਾਂ ਉਹ ਸਫਲ ਜਰੂਰ ਹੁੰਦਾ ਹੈ ਅਤੇ ਸਕੂਲ ਪ੍ਰਬੰਧਕਾਂ ਤੇ ਇਥੋਂ ਦੇ ਸਟਾਫ ਦੀ ਚੰਗੀ ਸੋਚ ਦਾ ਹੀ ਨਤੀਜਾ ਹੈ ਕਿ ਵੱਡੀ ਗਿਣਤੀ ਚ ਵਿਦਿਆਰਥੀ ਇਥੋ ਪੜ੍ਹ ਕੇ ਸੁਨਹਿਰੇ ਭਵਿੱਖ ਵੱਲ ਅੱਗੇ ਵੱਧ ਰਹੇ ਹਨ।
ਉਥੇ ਹੀ, ਸਕੂਲ ਦੀ ਪ੍ਰਿੰਸੀਪਲ ਮਨੀਸ਼ਾ ਗਾਬਾ ਨੇ ਸੰਬੋਧਨ ਕਰਦਿਆਂ, ਵਿਦਿਆਰਥੀਆਂ ਨੂੰ ਸੁਨਹਿਰੇ ਭਵਿੱਖ ਦੀਆਂ ਸ਼ੁਭਕਾਮਨਾਵਾਂ ਦਿਤੀਆਂ। ਉਹਨਾਂ ਨੇ ਵਿਦਿਆਰਥੀਆਂ ਨੂੰ ਸਫਲਤਾ ਨਾਲ ਸੰਦੇਸ਼ ਦਿੰਦੇ ਹੋਏ ਕਿਹਾ ਕਿ ਮਿਹਨਤ ਕਰਨ ਵਾਲਾ ਵਿਅਕਤੀ ਕਦੇ ਵੀ ਅਸਫਲ ਨਹੀਂ ਰਹਿੰਦਾ। ਉਹਨਾਂ ਨੇ ਵਿਦਿਆਰਥੀਆਂ ਨੂੰ ਹੋਰ ਸਖਤ ਮਿਹਨਤ ਕਰਨ ਲਈ ਵੀ ਪ੍ਰੇਰਿਆ।
ਇਸ ਮੌਕੇ ਪਹਿਲੇ, ਦੂਸਰੇ ਅਤੇ ਤੀਸਰੇ ਨੰਬਰ ਉੱਪਰ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਜਿੱਥੇ ਹੋਰਨਾਂ ਤੋਂ ਇਲਾਵਾ, ਕੌਂਸਲਰ ਪਤੀ ਗੁਰਪ੍ਰੀਤ ਰਾਜੂ ਬਾਬਾ, ਮਨਪ੍ਰੀਤ ਮੰਨਾ, ਐਡਵੋਕੇਟ ਇੰਦਰਜੀਤ ਸਿੰਘ, ਸਿਧਾਰਥ ਕੁਮਾਰ, ਪਵਨ ਕੁਮਾਰ ਹੈਪੀ, ਮਨਜੀਤ ਸਿੰਘ ਅਹੂਜਾ ਸੈਂਟਰ, ਨਿਰਭੈ ਸਿੰਘ ਪ੍ਰਧਾਨ, ਅਵਿਨਾਸ਼ ਸਿੱਕਾ, ਲੱਕੀ, ਬ੍ਰਿਜੇਸ਼, ਵਿੰਕਲ, ਗੋਲਡੀ, ਗੁਰਦੀਪ ਸਿੰਘ ਸਿੱਮਕ, ਵਾਈਸ ਪ੍ਰਿੰਸੀਪਲ ਅਮਿਤਾ ਰਾਜਨ, ਗੁਰਪ੍ਰੀਤ ਕੌਰ, ਹਰਸ਼, ਤਰਨਜੀਤ ਕੌਰ, ਸੋਨੀਆ, ਦਮਨਜੀਤ ਕੌਰ, ਕੁਲਦੀਪ ਕੌਰ, ਨੇਹਾ ਮਨਚੰਦਾ, ਸੁਮਨ, ਨਵਨੀਤ ਕੌਰ, ਜਸਵਿੰਦਰ ਕੌਰ, ਕੋਮਲ, ਇਸ਼ਿਤਾ, ਮੀਨੂ ਸਿੱਧੂ, ਮਨੀਸ਼ਾ, ਪੂਨਮ, ਨਿਸ਼ੂ ਕਤਿਆਲ, ਰੀਮਾ, ਮੁਸਕਾਨ, ਸਿਮਰਨ ਸਣੇ ਹੋਰ ਪਤਵੰਤੇ ਸੱਜਣ ਵੀ ਮੌਜੂਦ ਰਹੇ।
 
Spread the love