ਵੋਟਾਂ ਪੈਣ ਦੀ ਪ੍ਰਕਿਰਿਆ ਖਤਮ ਹੋਣ ਤੋਂ 48 ਘੰਟੇ ਪਹਿਲਾਂ ਕਿਸੇ ਤਰ੍ਹਾਂ ਦੀ ਪਬਲਿਕ ਮੀਟਿੰਗ ਕਰਨ,ਰੈਲੀ ਕਰਨ ਅਤੇ ਲਾਊਡ ਸਪੀਕਰ ਰਾਹੀਂ ਪ੍ਰਚਾਰ ਕਰਨ ਤੇ ਮੁਕੰਮਲ ਪਾਬੰਦੀ

ਰੂਪਨਗਰ 14 ਫਰਵਰੀ 2022

ਪੰਜਾਬ ਵਿਧਾਨ ਸਭਾ ਚੋਣਾਂ 20 ਫਰਵਰੀ, 2022 ਨੂੰ ਹੋਣੀਆਂ ਨਿਸ਼ਚਿਤ ਹੋਈਆਂ ਹਨ। ਇਸ ਦੌਰਾਨ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਸਬੰਧੀ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਇਹ ਚੋਣ ਸ਼ਾਂਤਮਈ ਢੰਗ ਨਾਲ ਨੇਪੜੇ ਚਾੜਨ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਦੀ ਪ੍ਰੀਕ੍ਰਿਆ ਖਤਮ ਹੋਣ ਤੋਂ 48 ਘੰਟੇ ਪਹਿਲਾਂ ਚੋਣ ਲੜ ਰਹੇ ਉਮੀਦਵਾਰਾਂ ਵੱਲੋਂ ਕਿਸੇ ਤਰ੍ਹਾਂ ਦੀ ਪਬਲਿਕ ਮੀਟਿੰਗ ਕਰਨ,ਰੈਲੀ ਕਰਨ ਅਤੇ ਲਾਊਡ ਸਪੀਕਰ ਰਾਹੀਂ ਪ੍ਰਚਾਰ ਕਰਨ ਤੇ ਮੁਕੰਮਲ ਪਾਬੰਦੀ ਲਗਾਈ ਜਾਵੇਗੀ।

ਹੋਰ ਪੜ੍ਹੋ :- ਲੋਕ ਪੰਜਾਬ ਨੂੰ ਲੁੱਟਣ ਵਾਲਿਆਂ ਨੂੰ ਸਬਕ ਸਿਖਾਉਣ: ਰਾਘਵ ਚੱਢਾ

ਸ਼੍ਰੀਮਤੀ ਸੋਨਾਲੀ ਗਿਰਿ ਨੇ ਹੁਕਮ ਜਾਰੀ ਕਰਦਿਆ ਕਿਹਾ ਕਿ ਜ਼ਿਲ੍ਹਾ ਰੂਪਨਗਰ ਵਿਚ ਵੋਟਾਂ ਪੈਣ ਦੀ ਪ੍ਰਕਿਰਿਆ ਖਤਮ ਹੋਣ ਤੋਂ 48 ਘੰਟੇ ਪਹਿਲਾਂ (ਮਿਤੀ 18 ਫਰਵਰੀ 2022 ਸ਼ਾਮ 6-00 ਵਜੇ ਤੋਂ ਮਿਤੀ 20 ਫਰਵਰੀ 2022 ਸ਼ਾਮ 6-00 ਵਜੇ ਤੱਕ) ਚੋਣ ਲੜ ਰਹੇ ਉਮੀਦਵਾਰਾਂ ਵੱਲੋਂ ਕਿਸੇ ਤਰ੍ਹਾਂ ਦੀ ਪਬਲਿਕ ਮੀਟਿੰਗ ਕਰਨ,ਰੈਲੀ ਕਰਨ ਅਤੇ ਲਾਊਡ ਸਪੀਕਰ ਰਾਹੀਂ ਪ੍ਰਚਾਰ ਕਰਨ ਤੇ ਮੁਕੰਮਲ ਪਾਬੰਦੀ ਲਗਾਈ ਜਾਵੇਗੀ।

Spread the love