ਰੂਪਨਗਰ, 13 ਅਪ੍ਰੈਲ 2022
ਸ਼੍ਰੀਮਤੀ ਪ੍ਰੀਤੀ ਯਾਦਵ ਜਿਲ੍ਹਾ ਮੈਜਿਸਟਰੇਟ , ਰੂਪਨਗਰ ਨੇ ਫੋਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਸੜਕ ਦੇ ਆਲੇ ਦੁਆਲੇ ਭੰਗ ਦੇ ਪਕੋੜਿਆਂ ਵਾਲੀਆਂ ਰੇਹੜੀਆਂ , ਬੀੜੀ ਸਿਗਰਟ , ਤੰਬਾਕੂ , ਆਂਡੇ ਆਦਿ ਦੀ ਵਿਕਰੀ ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ।
ਹੋਰ ਪੜ੍ਹੋ :-ਸੁਰਭੀ ਮਲਿਕ ਨੇ ਡਿਪਟੀ ਕਮਿਸ਼ਨਰ ਵਜੋਂ ਅਹੁੱਦਾ ਸੰਭਾਲਿਆ
ਡਿਪਟੀ ਕਮਿਸ਼ਰ ਰੂਪਨਗਰ ਸ਼੍ਰੀਮਤੀ ਪ੍ਰੀਤੀ ਯਾਦਵ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਖਾਲਸਾ ਸਾਜਨਾ ਦਿਵਸ ਵਿਸਾਖੀ ਮਿਤੀ 13 ਅਪ੍ਰੈਲ ਤੋਂ 15 ਅਪ੍ਰੈਲ ਤੱਕ ਸ਼੍ਰੀ ਅਨੰਦਪੁਰ ਸਾਹਿਬ ਅਤੇ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਇਸ ਮੇਲੇ ਵਿੱਚ ਲੱਖਾਂ ਦੀ ਤਾਦਾਦ ਵਿੱਚ ਦੇਸ਼-ਵਿਦੇਸ਼ ਤੋਂ ਸੰਗਤਾਂ ਮੱਥਾ ਟੇਕਣ ਆਉਂਦੀਆਂ ਹਨ। ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਪਵਿੱਤਰਤਾ ਦਾ ਦਰਜਾ ਦਿੱਤਾ ਗਿਆ ਹੈ। ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਖਾਲਸਾ ਪੰਥ ਦਾ ਪ੍ਰਗਟ ਅਸਥਾਨ ਹੈ ਇਸ ਸਮਾਗਮ ਸਮੇਂ ਕਈ ਸ਼ਰਾਰਤੀ ਅਨਸਰਾਂ ਵੱਲੋਂ ਸੜਕ ਦੇ ਆਲੇ ਦੁਆਲੇ ਭੰਗ ਦੇ ਪਕੋੜਿਆਂ ਵਾਲੀਆਂ ਰੇਹੜੀਆਂ, ਬੀੜੀ ਸਿਗਰਟ, ਤੰਬਾਕੂ ਆਂਡੇ ਅਤੇ ਸ਼ਰਾਬ ਆਦਿ ਦੀ ਵਿਕਰੀ ਹੁੰਦੀ ਹੈ। ਜੋ ਕਿ ਬਾਹਰੋਂ ਆਈਆਂ ਸੰਗਤਾਂ ਤੇ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ। ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ 13 ਅਪ੍ਰੈਲ ਤੋਂ 15 ਅਪ੍ਰੈਲ ਤੱਕ ਲਾਗੂ ਰਹਿਣਗੇ।