ਜ਼ਿਲ੍ਹੇ ਚ ਹੁਣ ਤੱਕ 89ਹਜ਼ਾਰ 927ਮੀਟਰਕ ਟਨ ਕਣਕ ਦੀ ਆਮਦ ਹੋਈ : ਅਮਿਤ  ਤਲਵਾੜ  

_Amit Talwar
ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹੇ ਵਿੱਚ ਸੜਕਾਂ ਤੇ ਨਿਸ਼ਾਨਦੇਹ ਕੀਤੇ ਖਤਰੇ ਵਾਲੇ ਮੋੜਾ (ਬਲੈਕ ਸਪਾਟ) ਨੂੰ 31 ਜਨਵਰੀ 2023 ਤੱਕ ਦਰੁੱਸਤ ਕਰਨ ਦੀ ਹਦਾਇਤ  
ਕਿਸਾਨਾਂ ਨੂੰ ਖਰੀਦ ਕੀਤੀ ਕਣਕ ਦੀ 142 ਕਰੋੜ 32 ਲੱਖ ਰੁਪਏ ਦੀ ਹੋਈ ਆਨਲਾਈਨ ਅਦਾਇਗੀ
ਐਸਏਐਸ ਨਗਰ, 2 ਮਈ 2022
ਜ਼ਿਲੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ 2 ਮਈ ਤੱਕ ਵੱਖ ਵੱਖ ਮੰਡੀਆਂ ਵਿੱਚ 89 ਹਜ਼ਾਰ 927 ਮੀਟਰਕ ਟਨ ਕਣਕ ਆਈ ਹੈ l ਮੰਡੀਆਂ ਵਿਚ ਪਹੁੰਚੀ ਇਸ ਕਣਕ ਦੀ 100 ਫ਼ੀਸਦੀ ਖ਼ਰੀਦ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ।

ਹੋਰ ਪੜ੍ਹੋ :-ਡੇਂਗੂ ਤੇ ਮਲੇਰੀਆ ਤੋਂ ਬਚਾਅ ਲਈ ਪਾਣੀ ਇਕੱਠਾ ਨਾ ਹੋਣ ਦਿਤਾ ਜਾਵੇ : ਸਿਵਲ ਸਰਜਨ

ਸ੍ਰੀ ਅਮਿਤ ਤਲਵਾੜ ,ਡਿਪਟੀ ਕਮਿਸ਼ਨਰ ਨੇ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗਰੇਨ ਵੱਲੋਂ 25864ਮੀਟਰਕ ਟਨ, ਮਾਰਕਫੈੱਡ ਵੱਲੋਂ 15819ਮੀਟਰਕ ਟਨ, ਪਨਸਪ ਵੱਲੋਂ 10556ਮੀਟਰਕ ਟਨ  ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 14010ਮੀਟਰਕ ਟਨ ਅਤੇ ਐਫ.ਸੀ.ਆਈ ਵੱਲੋਂ 4727ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ 89 ਹਜਾਰ 357 ਮੀਟਰਕ ਟਨ ਕਣਕ  ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਇਨ੍ਹਾਂ ਵਿੱਚ142 ਕਰੋੜ 32 ਲੱਖ ਦੀ ਅਦਾਇਗੀ ਕਿਸਾਨਾ ਨੂੰ ਹੋ ਚੁੱਕੀ ਹੈ।
ਸ੍ਰੀ ਅਮਿਤ ਤਲਵਾਰ  ਨੇ ਕਿਹਾ ਕਿ ਮੰਡੀਆਂ ’ਚ ਕਣਕ ਦੀ ਖਰੀਦ ਨੂੰ ਪਾਰਦਰਦਸ਼ੀ ਢੰਗ ਨਾਲ ਨੇਪਰੇ ਚੜਾਉਣ ਲਈ ਪ੍ਰਸ਼ਾਸਨਿਕ ਅਧਿਕਾਰੀ ਕਿਸਾਨਾਂ ਸੁਵਿਧਾ ਲਈ ਹਰ ਵੇਲੇ ਤਾਇਨਾਤ ਹਨ, ਤਾਂ ਜੋ ਕਿਸਾਨਾਂ ਦੀ ਮੰਡੀ ਅੰਦਰ ਲਿਆਂਦੀ ਕਣਕ ਦੀ ਫ਼ਸਲ ਨੂੰ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਮੇਂ ਨਾਲ ਖਰੀਦ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਆਰਜ਼ੀ ਮੰਡੀਆਂ ਭੀੜ ਨੂੰ ਘੱਟ ਕਰਨ ਲਈ ਕਾਫੀ ਲਾਹੇਵੰਦ ਸਾਬਿਤ ਹੋਈਆ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਅੰਦਰ ਕਿਸਾਨਾਂ ਦੀ ਸੁਵਿਧਾ ਲਈ ਪਹਿਲਾ ਤੋਂ ਹੀ ਸਮੁੱਚੇ ਪ੍ਰਬੰਧਾਂ ਨੂੰ ਨੇਪਰੇ ਚੜਾ ਲਿਆ ਗਿਆ ਸੀ, ਤਾਂ ਜੋ ਸੀਜ਼ਨ ਦੌਰਾਨ ਕੋਈ ਦਪਪੇਸ਼ ਮੁਸ਼ਕਿਲ ਪੇਸ਼ ਨਾ ਆਵੇ।
Spread the love