• ਆਮ ਆਦਮੀ ਪਾਰਟੀ ਨੂੰ ਧਰਨੇ ਬੰਦ ਕਰਨ ਦੀ ਅਪੀਲ ਕਿਉਂਜੋ ਇਸ ਨਾਲ ਖਤਰੇ ਵਿੱਚ ਪੈ ਰਿਹਾ ਹੈ ਲੋਕਾਂ ਦਾ ਜੀਵਨ
ਚੰਡੀਗੜ•, 27 ਅਗਸਤ
ਕੋਵਿਡ-19 ਪਾਜ਼ੇਟਿਵ ਵਿਧਾਇਕਾਂ/ਮੰਤਰੀਆਂ ਦੀ ਗਿਣਤੀ ਵਧਕੇ 29 ਤੱਕ ਪੁੱਜਣ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਨ•ਾਂ ਵਿਧਾਇਕਾਂ/ਮੰਤਰੀਆਂ ਦੇ ਸੰਪਰਕ ਵਿੱਚ ਆਉਣ ਵਾਲੇ ਸਾਰੇ ਵਿਧਾਇਕਾਂ ਨੂੰ ਭਲਕੇ ਵਿਧਾਨ ਸਭਾ ਦੇ ਹੋਣ ਵਾਲੇ ਇਕ ਰੋਜ਼ਾ ਸੈਸ਼ਨ ਵਿੱਚ ਸ਼ਿਰਕਤ ਨਾ ਕਰਨ ਦੀ ਅਪੀਲ ਕੀਤੀ ਹੈ।
ਆਮ ਆਦਮੀ ਪਾਰਟੀ ਵੱਲੋਂ 20 ਅਗਸਤ ਤੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਦਿੱਤੇ ਜਾ ਰਹੇ ਧਰਨਿਆਂ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਮ ਪਾਰਟੀ ਦੇ ਵਿਧਾਇਕਾਂ ਦੀ ਅਗਵਾਈ ਵਿੱਚ ਦਿੱਤੇ ਜਾ ਰਹੇ ਧਰਨੇ ਆਮ ਲੋਕਾਂ ਦੇ ਜੀਵਨ ਨੂੰ ਖਤਰੇ ਵਿੱਚ ਪਾ ਰਹੇ ਹਨ। ਆਪ ਪਾਰਟੀ ਨੂੰ ਇਹ ਧਰਨੇ ਬੰਦ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 25 ਤੋਂ 250 ਵਿਅਕਤੀਆਂ ਦੀ ਸ਼ਮੂਲੀਅਤ ਨਾਲ ਹੋਣ ਵਾਲੇ ਇਹ ਇਕੱਠ/ਧਰਨੇ ਇਸ ਮਹਾਂਮਾਰੀ ਨੂੰ ਹੋਰ ਫੈਲਾਉਣ ਲਈ ਬਲ਼ਦੀ ਉਤੇ ਤੀਲੀ ਦਾ ਕੰਮ ਕਰ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੁਣ ਤੱਕ ਇਨ•ਾਂ ਧਰਨਿਆਂ ਦੀ ਦਿਨ/ਰਾਤ ਅਗਵਾਈ ਕਰਨ ਵਾਲੇ ਵਿਧਾਇਕਾਂ ਵਿੱਚੋਂ ਦੋ ਵਿਧਾਇਕ ਪਹਿਲਾਂ ਹੀ ਪਾਜ਼ੇਟਿਵ ਆ ਚੁੱਕੇ ਹਨ ਅਤੇ ਇਹ ਵਿਧਾਇਕ ਹੁਣ ਤੱਕ ਵੱਡੀ ਗਿਣਤੀ ਹੋਰ ਲੋਕਾਂ ਦੇ ਸੰਪਰਕ ਵਿੱਚ ਆ ਚੁੱਕੇ ਹਨ। ਉਨ•ਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਵਿਧਾਇਕਾਂ ਵਿਚੋਂ ਹੁਣ ਤੱਕ ਚਾਰ ਮੈਂਬਰ (ਸਮੇਤ ਇਕ ਅਲੱਗ ਹੋਏ) ਕੋਵਿਡ ਪਾਜ਼ੇਟਿਵ ਆ ਚੁੱਕੇ ਹਨ।
ਮੁੱਖ ਮੰਤਰੀ ਨੇ ਆਪਣੀ ਅਪੀਲ ਨੂੰ ਦਹੁਰਾਉਂਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਜਿਹੇ ਸੰਵੇਦਨਸ਼ੀਲ ਸਮੇਂ ਧਰਨੇ ਨਾ ਕਰਨ ਲਈ ਆਖਿਆ ਜਦੋਂ ਸੂਬੇ ਵਿੱਚ ਕੇਸਾਂ ਦੀ ਗਿਣਤੀ ਵਿੱਚ ਭਾਰੀ ਵਾਧਾ ਹੋ ਰਿਹਾ ਹੈ ਅਤੇ ਆਉਂਦੇ ਹਫਤਿਆਂ ਦੌਰਾਨ ਵੱਡਾ ਵਾਧਾ ਹੋਣ ਦੇ ਕਿਆਸ ਹਨ।
ਮੁੱਖ ਮੰਤਰੀ ਵੱਲੋਂ ਜਲਦੀ ਨਤੀਜਿਆਂ ਲਈ ਵਿਧਾਨ ਸਭਾ ਦੇ ਨਾਲ-ਨਾਲ ਪੰਜਾਬ ਭਵਨ ਅਤੇ ਐਮ.ਐਲ.ਏ. ਹੋਸਟਲ ਵਿਖੇ ਸੈਸ਼ਨ ਤੋਂ ਪਹਿਲਾਂ ਟੈਸਟਿੰਗ ਲਈ ਟਰੂਨੈਟ ਅਤੇ ਆਰ.ਏ.ਟੀ ਮਸ਼ੀਨਾ ਲਗਾਉਣ ਲਈ ਵੀ ਨਿਰਦੇਸ਼ ਕੀਤੇ ਗਏ ਸਨ ਕਿਉਂ ਜੋ ਸ਼ੈਸ਼ਨ ਸ਼ੁਰੂ ਹੋਣ ਤੋਂ 48 ਘੰਟੇ ਪਹਿਲਾਂ ਕੋਵਿਡ ਟੈਸਟ ਵਿਚੋਂ ਨੈਗੇਟਿਵ ਆਉਣ ਵਾਲਿਆਂ ਨੂੰ ਹੀ ਸੈਸ਼ਨ ਵਿੱਚ ਸ਼ਮੂਲੀਅਤ ਦੀ ਆਗਿਆ ਹੋਵੇਗੀ।
ਮੁੱਖ ਮੰਤਰੀ ਅਤੇ ਹੋਰ ਅਧਿਕਾਰੀਆਂ ਨਾਲ ਕੋਵਿਡ ਦੇ ਜਾਇਜ਼ਾ ਲੈਣ ਸਬੰਧੀ ਵੀਡੀਓ ਕਾਨਫਰੰਸ ਦੌਰਾਨ ਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਅਪੀਲ ਕੀਤੀ ਗਈ ਕਿ ਕੋਵਿਡ ਪਾਜ਼ੇਟਿਵ ਵਿਧਾਇਕਾਂ ਦੇ ਸੰਪਰਕ ਵਿੱਚ ਆਉਣ ਵਾਲੇ ਉਨ•ਾਂ ਦੇ ਵਿਧਾਇਕ ਜੇਕਰ ਸ਼ੈਸ਼ਨ ਵਿੱਚ ਹਾਜ਼ਰੀ ਭਰਨ ਦੇ ਇੱਛੁਕ ਹਨ ਉਹ ਵਿਧਾਨ ਸਭਾ ਵਿਖੇ ਟੈਸਟਿੰਗ ਲਈ ਜਲਦੀ ਪਹੁੰਚਣ।