ਕਿਹਾ, ਸਬੰਧਿਤ ਵਿਭਾਗਾਂ ਦੇ ਸਕੱਤਰ ਸਹਿਬਾਨਾਂ ਨੂੰ ਵੀ ਸਖਤ ਕਾਰਵਾਈ ਲਈ ਜਾਵੇਗਾ ਲਿਖਿਆ
ਫਿਰੋਜ਼ਪੁਰ 07 ਫ਼ਰਵਰੀ 2022
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਇਹ ਦੇਖਿਆ ਜਾ ਰਿਹਾ ਹੈ ਕਿ ਵਿਧਾਨਸਭਾ ਚੋਣਾਂ ਵਿਚ ਡਿਊਟੀ ਤੋਂ ਗੁਰੇਜ਼ ਕਰਨ ਲਈ ਕਈ ਅਧਿਕਾਰੀ/ਕਰਮਚਾਰੀ ਸਿਫਾਰਿਸ਼ਾਂ ਰਾਹੀਂ ਜਾਂ ਹੋਰ ਤਰੀਕਿਆਂ ਦੇ ਨਾਲ ਛੁੱਟੀ ਲੈਣ ਲਈ ਅਰਜ਼ੀਆ ਦੇ ਰਹੇ ਹਨ, ਜੋ ਕਿ ਪੂਰੀ ਤਰ੍ਹਾਂ ਨਾਲ ਗਲਤ ਹੈ। ਉਨ੍ਹਾਂ ਨੇ ਕਿਹਾ ਕਿ ਜਿਹੜੇ ਅਧਿਕਾਰੀ/ਕਰਮਚਾਰੀ ਨੇ ਬਿਨ੍ਹਾਂ ਕਿਸੇ ਕਾਰਨ ਜਾਂ ਝੂਠ ਬੋਲ ਕੇ ਚੁਣਾਵੀ ਡਿਊਟੀ ਤੋਂ ਛੋਟ ਲੈਣ ਸਬੰਧੀ ਨਿਵੇਦਨ ਕਰਦੇ ਹਨ ਜਾਂ ਕੀਤਾ ਹੈ। ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸਬੰਧਿਤ ਵਿਭਾਗਾਂ ਦੇ ਸਕੱਤਰ ਸਹਿਬਾਨਾਂ ਨੂੰ ਸਖਤ ਕਾਰਵਾਈ ਸਬੰਧੀ ਲਿਖਿਆ ਜਾ ਰਿਹਾ ਹੈ।
ਹੋਰ ਪੜ੍ਹੋ:-ਜ਼ਿਲ੍ਹਾ ਸਵੀਪ ਟੀਮ ਵੱਲੋਂ ਦਿਵਿਆਂਗਜਨ ਵੋਟਰਾਂ ਲਈ ਵੋਟਰ ਜਾਗਰੂਕਤਾ ਸਮਾਗਮ
ਉਨ੍ਹਾਂ ਕਿਹਾ ਕਿ ਚੋਣਾਂ ਦੇ ਕੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨਾ ਜ਼ਿਲ੍ਹਾ ਪ੍ਰਸ਼ਾਸਨ ਦਾ ਪਹਿਲਾ ਕੰਮ ਹੈ ਅਤੇ ਇਸ ਕੰਮ ਨੂੰ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਕਰਮਚਾਰੀਆਂ ਦੇ ਸਹਿਯੋਗ ਨਾਲ ਹੀ ਨੇਪਰੇ ਚਾੜ੍ਹਿਆ ਜਾ ਸਕਦਾ ਹੈ।