ਰੂਪਨਗਰ 3 ਜਨਵਰੀ 2022
ਚੋਣ ਰਜਿਸਟ੍ਰੇਸ਼ਨ ਕਮ ਐਸਡੀਐਮ ਰੂਪਨਗਰ ਦੇ ਸ. ਗੁਰਵਿੰਦਰ ਸਿੰਘ ਜੌਹਲ ਵਲੋਂ ਵਿਧਾਨ ਸਭਾ ਚੋਣਾਂ 2022 ਸਬੰਧੀ ਵੋਟਰਾਂ ਨੂੰ ਜਾਗਰੂਕ ਕਰਨ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਵੀਪ ਗਤੀਵਿਧੀਆਂ ਸ੍ਰੀ ਰੁਪੇਸ਼ ਕੁਮਾਰ ਜ਼ਿਲ੍ਹਾ ਖੇਡ ਅਫ਼ਸਰ ਨੋਡਲ ਅਫਸਰ ਸਵੀਪ ਰਾਹੀਂ ਕਰਵਾਈਆਂ ਜਾ ਰਹੀਆਂ ਹਨ।
ਹੋਰ ਪੜ੍ਹੋ :-ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜ਼ਿਲ੍ਹਾ ਵਾਸੀਆਂ ਨੂੰ ਕੋਰੋਨਾ ਮਹਾਂਮਾਰੀ ਦੀ ਤੀਸਰੀ ਲਹਿਰ ਤੋਂ ਬਚਾਅ ਲਈ ਕੀਤਾ ਸੁਚੇਤ
ਸ. ਗੁਰਵਿੰਦਰ ਸਿੰਘ ਜੌਹਲ ਨੇ ਦੱਸਿਆ ਕਿ ਸਵੀਪ ਕੈਲੰਡਰ ਅਨੁਸਾਰ ਟੀਮਾਂ ਵੱਲੋਂ ਘਰ ਘਰ ਜਾ ਕੇ ਆਪ ਵੋਟਰਾਂ ਨੂੰ ਆਪਣੀ ਵੋਟ ਦੀ ਸਹੀ ਵਰਤੋਂ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਵੀਪ ਵੈਨ ਰਾਹੀਂ ਪਿੰਡਾਂ ਸ਼ਹਿਰਾਂ ਵਿਚ ਵੋਟਿੰਗ ਪ੍ਰਕਿਰਿਆ ਪ੍ਰਤੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਸ ਹਫ਼ਤੇ ਦੌਰਾਨ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਵਿਸ਼ੇ ਤੇ ਭਾਸ਼ਨ, ਪੇਂਟਿੰਗ ਅਤੇ ਰੰਗੋਲੀ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਗਤੀਵਿਧੀਆਂ ਰਾਹੀਂ ਲੋਕਾਂ ਵਿੱਚ ਵੋਟ ਦੇ ਅਧਿਕਾਰ ਪ੍ਰਤੀ ਜਾਗ੍ਰਿਤੀ ਆ ਰਹੀ ਹੈ ਕਿ ਕਿਸ ਤਰ੍ਹਾਂ ਆਪਣੀ ਵੋਟ ਦੀ ਅਹਿਮੀਅਤ ਨੂੰ ਸਮਝ ਕੇ ਇਸ ਅਧਿਕਾਰ ਦੀ ਵਰਤੋਂ ਕਰਨੀ ਹੈ।