ਅੰਮ੍ਰਿਤਸਰ 12 ਜਨਵਰੀ 2022
ਵਿਧਾਨ ਸਭਾ ਚੋਣ ਹਲਕਾ 015-ਅੰਮ੍ਰਿਤਸਰ ਉੱਤਰੀ ਦੇ ਰਿਟਰਨਿੰਗ ਅਫਸਰ-ਕਮ- ਕਮਿਸ਼ਨਰ ਨਗਰ-ਨਿਗਮ, ਅੰਮ੍ਰਿਤਸਰ ਸ਼੍ਰੀ ਸੰਦੀਪ ਰਿਸ਼ੀ ਦੇ ਅਗਵਾਈ ਹੇਠ ਸਰੂਪ ਰਾਣੀ ਕਾਲਜ ਅੰਮ੍ਰਿਤਸਰ ਵਿਖੇ ਵਿਧਾਨ ਸਭਾ ਚੋਣ ਹਲਕਾ 015-ਅੰਮ੍ਰਿਤਸਰ ਉੱਤਰੀ ਚੋਣ ਹਲਕੇ ਦੇ ਸਾਰੇ ਚੋਣ-ਅਮਲੇ ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਉਹਨਾਂ ਵਲੋਂ ਚੋਣ-ਕਮੀਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਵਿਧਾਨ ਸਭਾ ਚੋਣਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਕਰਵਾਉਣ ਲਈ ਪ੍ਰੋਤਸਾਹਿਤ ਕੀਤਾ ਗਿਆ।
ਹੋਰ ਪੜ੍ਹੋ :-ਖੁਦ ਮੈਦਾਨ ‘ਚ ਉਤਰੇ ਅਰਵਿੰਦ ਕੇਜਰੀਵਾਲ
ਇਸ ਦੌਰਾਨ ਵਿਧਾਨ ਸਭਾ ਚੋਣ ਹਲਕੇ ਦੇ ਸਹਾਇਕ ਰਿਟਰਨਿੰਗ ਅਫਸਰ-1 –ਕਮ-ਸਹਾਇਕ ਕਮਿਸ਼ਨਰ ਸਟੇਟ ਟੈਕਸ, ਅੰਮ੍ਰਿਤਸਰ-2 ਸ਼੍ਰੀ ਰਾਜਨ ਮਹਿਰਾ, ਸਹਾਇਕ ਰਿਟਰਨਿੰਗ ਅਫਸਰ-2 –ਕਮ- ਜਨਰਲ ਮੈਨੇਜਰ, ਪੰਜਾਬ ਰੋਡਵੇਜ਼ ਅੰਮ੍ਰਿਤਸਰ-2 ਸ਼੍ਰੀ ਨਵਰਾਜ ਬਾਤਿਸ਼, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ-1 ਕਮ- ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਸ਼੍ਰੀ ਦਲਜੀਤ ਸਿੰਘ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ-3 ਕਮ- ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ.) ਅੰਮ੍ਰਿਤਸਰ ਸ਼੍ਰੀ ਰਾਜੇਸ਼ ਸ਼ਰਮਾ ਅਤੇ ਚੋਣ ਕਾਨੂੰਗੋ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਸਮੂਹ ਸਟਾਫ ਹਾਜ਼ਰ ਸਨ ।