26 ਤੇ 30 ਜਨਵਰੀ, 2022 ਨੈਗੋਸ਼ੀਏਬਲ ਇੰਸਟਰੁਮੈਂਟਸ ਐਕਟ 1881 ਅਧੀਨ ਛੁੱਟੀ ਹੋਣ ਕਾਰਣ ਨਹੀਂ ਭਰੀਆਂ ਜਾਣਗੀਆਂ ਨਾਮਜ਼ਦਗੀਆਂ
ਰੂਪਨਗਰ, 23 ਜਨਵਰੀ 2022
ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਨੇ ਸੋਨਾਲੀ ਗਿਰਿ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੀ ਪ੍ਰਕ੍ਰਿਆ ਸ਼ੁਰੂ ਹੋਵੇਗੀ 25 ਜਨਵਰੀ ਤੋਂ 1 ਫਰਵਰੀ ਤੱਕ ਹੋਵੇਗੀ।
ਹੋਰ ਪੜ੍ਹੋ :-25 ਜਨਵਰੀ ਨੂੰ ‘ਰਾਸ਼ਟਰੀ ਵੋਟਰ ਦਿਵਸ’ ਵਰਚੁਅਲ ਤਰੀਕੇ ਨਾਲ ਮਨਾਇਆ ਜਾਵੇਗਾ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ
ਉਨ੍ਹਾਂ ਦੱਸਿਆ ਕਿ ਵਿਧਾਨ ਸਭਾ-2022 ਲਈ ਉਮੀਦਵਾਰ, 49 ਸ਼੍ਰੀ ਅਨੰਦਪੁਰ ਸਾਹਿਬ ਲਈ ਕੋਰਟ ਰੂਮ, ਐਸ.ਡੀ.ਐਮ. ਦਫਤਰ, ਤਹਿਸੀਲ ਕੰਪਲੈਕਸ, 50 ਰੂਪਨਗਰ ਕੋਰਟ ਰੂਮ, ਐਸ.ਡੀ.ਐਮ. ਦਫਤਰ ਅਤੇ 51 ਚਮਕੌਰ ਸਾਹਿਬ ਲਈ ਕੋਰਟ ਰੂਮ, ਐਸ.ਡੀ.ਐਮ. ਦਫਤਰ ਵਿਖੇ ਆਪਣੀ ਨਾਮਜ਼ਦਗੀ ਭਰ ਸਕਦੇ ਹਨ।
ਸੋਨਾਲੀ ਗਿਰਿ ਨੇ ਦੱਸਿਆ ਕਿ 17 ਜਨਵਰੀ, 2022 ਨੂੰ ਸੋਧ ਕੇ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ 25 ਜਨਵਰੀ, 2022 (ਮੰਗਲਵਾਰ) ਨੂੰ ਨੋਟੀਫੀਕੇਸ਼ਨ ਜਾਰੀ ਹੋਣ ਦੇ ਨਾਲ ਸ਼ੁਰੂ ਹੋ ਜਾਵੇਗੀ ਅਤੇ ਨਾਮਜ਼ਦਗੀ ਪੱਤਰ ਭਰਨ ਦੀ ਆਖਿਰੀ ਮਿਤੀ 1 ਫਰਵਰੀ, 2022 (ਮੰਗਲਵਾਰ) ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ, 2022 (ਬੁੱਧਵਾਰ) ਨੂੰ ਹੋਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਆਖਿਰੀ ਮਿਤੀ 4 ਫਰਵਰੀ, 2022 (ਸ਼ੁੱਕਰਵਾਰ) ਹੈ।
ਨਾਮਜ਼ਦਗੀ ਪੱਤਰ ਸਬੰਧਤ ਰਿਟਰਿਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਸਵੇਰੇ 11 ਵਜੇ ਤੋਂ 3 ਵਜੇ ਤੱਕ ਜ਼ਮ੍ਹਾਂ ਕਰਵਾਏ ਜਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਨਾਮਜ਼ਦਗੀ ਪੱਤਰ ਫਾਰਮ 2ਬੀ ਵਿੱਚ ਭਰਿਆ ਜਾਣਾ ਹੈ ਅਤੇ ਸਬੰਧਤ ਰਿਟਰਨਿੰਗ ਅਫਸਰ ਕੋਲ ਇਸ ਦੀਆਂ ਖਾਲੀ ਕਾਪੀਆਂ ਉਪਲੱਬਧ ਹਨ। ਟਾਇਪ ਕੀਤੇ ਹੋਏ ਨਾਮਜ਼ਦਗੀ ਪੱਤਰ ਤੈਅਸ਼ੁਦਾ ਪ੍ਰਾਫਾਰਮੇ ਵਿੱਚ ਹੀ ਸਵੀਕਾਰ ਕੀਤੇ ਜਾਣਗੇ।
ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਚੋਣ ਲੜਨ ਦਾ ਇੱਛੁਕ ਉਮੀਦਵਾਰ ਸੂਬੇ ਦੇ ਕਿਸੇ ਵੀ ਵਿਧਾਨ ਸਭਾ ਹਲਕੇ ਦਾ ਰਜਿਸਟਰਡ ਵੋਟਰ ਹੋਣਾ ਚਾਹੀਦਾ ਹੈ ਅਤੇ ਚੋਣ ਲੜਨ ਦੇ ਇਛੁੱਕ ਉਮੀਦਵਾਰ ਵੱਲੋਂ ਰਿਟਰਨਿੰਗ ਅਫ਼ਸਰ ਨੂੰ ਇਸ ਸਬੰਧੀ ਵੋਟਰ ਸੂਚੀ ਵਿੱਚ ਦਰਜ ਆਪਣੇ ਨਾਮ ਵਾਲੇ ਪੰਨੇ ਦੀ ਤਸਦੀਕਸ਼ੁਦਾ ਕਾਪੀ ਪੇਸ਼ ਕਰੇਗਾ।
ਉਨ੍ਹਾਂ ਦੱਸਿਆ ਕਿ ਮਿਤੀ 26 ਜਨਵਰੀ, 2022 ਨੈਗੋਸ਼ੀਏਬਲ ਇੰਸਟਰੁਮੈਂਟਸ ਐਕਟ 1881 ਅਧੀਨ ਛੁੱਟੀ ਵਾਲਾ ਦਿਨ ਹੈ, ਜਿਸ ਕਾਰਨ ਇਸ ਦਿਨ ਨਾਮਜ਼ਦਗੀ ਪੱਤਰ ਨਹੀਂ ਪ੍ਰਾਪਤ ਕੀਤੇ ਜਾਣਗੇ। ਮਿਤੀ 30 ਜਨਵਰੀ, 2022 ਜੋ ਕਿ ਐਤਵਾਰ ਨੈਗੋਸ਼ੀਏਬਲ ਇੰਸਟਰੁਮੈਂਟਸ ਐਕਟ 1881 ਅਧੀਨ ਛੁੱਟੀ ਵਾਲਾ ਦਿਨ ਹੈ, ਜਿਸ ਕਾਰਨ ਇਸ ਦਿਨ ਨਾਮਜ਼ਦਗੀ ਪੱਤਰ ਨਹੀਂ ਪ੍ਰਾਪਤ ਕੀਤੇ ਜਾਣਗੇ।
ਉਨਾਂ ਕਿਹਾ ਕਿ ਰਾਜ ਵਿੱਚ ਚੋਣਾਂ ਦੇ ਐਲਾਨ ਨਾਲ ਹੀ ਅਦਰਸ਼ ਚੋਣ ਜ਼ਾਬਤਾ 8 ਜਨਵਰੀ, 2022 ਨੂੰ ਹੀ ਲਾਗੂ ਹੋ ਗਿਆ ਸੀ, ਜੋ ਕਿ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਜਾਰੀ ਰਹੇਗਾ।