ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਦੇ ਸਬੰਧ ਵਿੱਚ ਜਿਲ੍ਹਾ ਪਠਾਨਕੋਟ ਵੱਲੋਂ ਭੇਜੀਆਂ ਗਈਆਂ ਤਜਵੀਜਾਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਕਰ ਲਿਆ ਗਿਆ ਪ੍ਰਵਾਨ

SANYAM AGARWAL
ਹੁਣ ਘਰ ਬੈਠਕੇ ਆਨ ਲਾਈਨ ਪ੍ਰਾਪਤ ਕੀਤਾ ਜਾ ਸਕਦਾ ਸੇਵਾ ਕੇਂਦਰ ਦੀਆਂ ਸੇਵਾਵਾਂ ਦਾ ਲਾਭ

ਪਠਾਨਕੋਟ, 29 ਅਕਤੂਬਰ 2021

ਸ਼੍ਰੀ ਸੰਯਮ ਅਗਰਵਾਲ, ਆਈ.ਏ.ਐਸ., ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬਜੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਦੇ ਸਬੰਧ ਵਿੱਚ ਇਸ ਜ਼ਿਲ੍ਹੇ ਵੱਲੋਂ ਭੇਜੀਆਂ ਗਈਆਂ ਤਜਵੀਜਾਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਪ੍ਰਵਾਨ ਕਰਲਿਆ ਗਿਆ ਹੈ ਅਤੇ ਇਸ ਅਨੁਸਾਰ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ-2021 ਦੀ ਅੰਤਿਮ ਪ੍ਰਕਾਸ਼ਨਾ ਆਮ ਜਨਤਾ ਦੇ ਲਈ ਕਰ ਦਿੱਤੀ ਗਈ ਹੈ।

ਹੋਰ ਪੜ੍ਹੋ :-ਸਿਵਲ ਡਿਫੈਂਸ ਤੇ ਪੰਜਾਬ ਹੋਮ ਗਾਰਡਜ਼ ਵੱਲੋਂ ‘ਹਰੀ ਦੀਵਾਲੀ’ ਮਨਾਉਣ ਦਾ ਆਗਾਜ਼

ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਰੈਸ਼ਨਾਲਾਈਜੇਸ਼ਨ ਉਪਰੰਤ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ ਵਿੱਚ 19 ਪੋਲਿੰਗ ਸਟੇਸ਼ਨਾਂ ਅਤੇ ਵਿਧਾਨ ਸਭਾ ਚੋਣ ਹਲਕਾ 002-ਭੋਆ (ਅ.ਜ.) ਵਿੱਚ 10 ਪੋਲਿੰਗ ਸਟੇਸ਼ਨਾਂ ਦਾ ਵਾਧਾ ਹੋਇਆ ਹੈ। ਵਿਧਾਨ ਸਭਾ ਚੋਣ ਹਲਕਾ 003-ਪਠਾਨਕੋਟ ਵਿੱਚ 2 ਪੋਲਿੰਗ ਸਟੇਸ਼ਨ ਕਲੱਬ ਕੀਤੇ ਗਏ ਹਨ ਅਤੇ ਇਸ ਤਰ੍ਹਾਂ ਜ਼ਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ ਦੇ ਪੋਲਿੰਗ ਸਟੇਸ਼ਨਾਂ ਵਿੱਚ ਕੁੱਲ 27 ਪੋਲਿੰਗ ਸਟੇਸ਼ਨਾਂ ਦਾ ਵਾਧਾ ਹੋਇਆ ਹੈ।

ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਹੈ ਕਿ ਜ਼ਿਲ੍ਹੇ ਅੰਦਰ ਹੁਣ ਪੋਲਿੰਗ ਸਟੇਸ਼ਨਾਂ ਦੀ ਗਿਣਤੀ 553 ਤੋਂ ਵੱਧ ਕੇ 580 ਹੋ ਗਈ ਹੈ। ਪੋਲਿੰਗ ਸਟੇਸ਼ਨਾਂ ਦੀਆਂ ਅੰਤਿਮ ਪ੍ਰਕਾਸ਼ਿਤ ਸੂਚੀਆਂ ਆਮ ਜਨਤਾ ਦੀ ਜਾਣਕਾਰੀ ਹਿੱਤ ਚੋਣਕਾਰ ਰਜਿਸਟੇ੍ਰਸ਼ਨ ਅਫ਼ਸਰਾਂ ਅਤੇ ਜ਼ਿਲ੍ਹਾ ਚੋਣ ਦਫ਼ਤਰ, ਪਠਾਨਕੋਟ ਵਿੱਚ ਉਪਲੱਬਧ ਹਨ।

Spread the love