
ਸੋਮਵਾਰ ਨੂੰ ਵਿਧਾਨ ਸਭਾ ਚੋਣਾਂ ਦੀ ਹੋਈ ਅੰਤਿਮ ਪ੍ਰਕਾਸ਼ਨਾ
ਫਿਰੋਜ਼ਪੁਰ 7 ਫਰਵਰੀ 2022
ਵਿਧਾਨ ਸਭਾ ਚੋਣਾਂ-2022 ਦੇ ਸਬੰਧ ਵਿੱਚ ਭਾਰਤ ਚੋਣ ਕਮਿਸ਼ਨ ਦੇ ਆਦੇਸ਼ ਅਨੁਸਾਰ ਸੋਮਵਾਰ ਨੂੰ ਵਿਧਾਨ ਸਭਾ ਚੋਣਾਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਗਈ ਅਤੇ ਸਮੂਹ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪੈਂਦੇ ਚਾਰੇ ਵਿਧਾਨ ਸਭਾ ਚੋਣ ਹਲਕਿਆਂ ਦੀ ਵੋਟਰ ਸੋਚੀ ਦਾ 1-1 ਸੈੱਟ ਸਪਲਾਈ ਕੀਤਾ ਗਿਆ। ਇਸ ਤੋਂ ਇਲਾਵਾ ਤਹਿਸੀਲਦਾਰ ਚੋਣਾਂ ਸ੍ਰੀ. ਚਾਂਦ ਪ੍ਰਕਾਸ਼ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਸਬੰਧਿਤ ਰਾਜਸੀ ਪਾਰਟੀਆਂ ਨੂੰ ਜਾਣਕਾਰੀ ਦਿੱਤੀ ਗਈ।