ਵਿਧਾਨ ਸਭਾ ਚੋਣਾਂ 2022 ਮੌਕੇ  ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ  ਵਧੀਕ ਡਿਪਟੀ ਕਮਿਸ਼ਨਰ  ਕੀਤੀ ਮੀਟਿੰਗ  

Assembly Elections 2022
ਵਿਧਾਨ ਸਭਾ ਚੋਣਾਂ 2022 ਮੌਕੇ  ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ  ਵਧੀਕ ਡਿਪਟੀ ਕਮਿਸ਼ਨਰ  ਕੀਤੀ ਮੀਟਿੰਗ  
ਅਸਲਾ ਧਾਰਕਾਂ ਨੂੰ ਅਸਲਾ ਜਮ੍ਹਾਂ ਕਰਾਉਣ ਦੀ ਅਪੀਲ
ਫਾਜਿ਼ਲਕਾ, 24 ਦਸੰਬਰ 2021
ਪੰਜਾਬ ਵਿਧਾਨ ਸਭਾ ਚੋਣਾਂ 2022 ਦੀਆਂ ਤਿਆਰੀਆਂ ਦੇ ਮੱਦੇਨਜਰ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਅਭੀਜੀਤ ਕਪਲਿਸ਼ ਆਈ.ਏ.ਐਸ. ਨੇ  ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ  ਨਾਲ ਮੀਟਿੰਗ ਕੀਤੀ।

ਹੋਰ ਪੜ੍ਹੋ :-ਪਸ਼ੂ ਪਾਲਣ ਮੰਤਰੀ ਨੇ 250 ਵੈਟਰਨਰੀ ਇੰਸਪੈਕਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮੀਟਿੰਗ ਦੌਰਾਨ ਉਨ੍ਹਾਂ ਨੇ ਸਮੂਹ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਬਣਾ ਕੇ ਰੱਖਣ ਲਈ ਕਿਹਾ ਅਤੇ ਹਰੇਕ ਕੰਮ ਤਨਦੇਹੀ ਨਾਲ ਕਰਨ ਦੀ ਹਦਾਇਤ ਕੀਤੀ।  ਇਸ ਮੌਕੇ ਉਨ੍ਹਾਂ ਨੇ ਸੁਰੱਖਿਆ ਪ੍ਰਬੰਧਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪੁਲਸ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਵਿਚਾਰ ਵਟਾਂਦਰਾ ਕੀਤਾ।  ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਅਸਲਾਧਾਰਕ ਆਪਣਾ ਅਸਲਾ ਜਮ੍ਹਾ ਕਰਵਾਉਣ।
ਇਸ ਮੌਕੇ ਐਸਪੀਐਚ ਮੈਡਮ ਅਵਨੀਤ ਕੌਰ ਸਿੱਧੂ, ਐਸਡੀਐਮ ਸ੍ਰੀ ਰਵਿੰਦਰ ਸਿੰਘ ਅਰੋੜਾ, ਸ੍ਰੀ ਅਮਿਤ ਗੁਪਤਾ, ਸ੍ਰੀ ਦੇਵ ਦਰਸ਼ਦੀਪ ਸਿੰਘ, ਤਹਿਸੀਲਦਾਰ ਚੋਣਾਂ ਬਲਵਿੰਦਰ ਸਿੰਘ, ਡੀਐਸਪੀ ਪਰਵਿੰਦਰ ਸਿੰਘ, ਸੰਦੀਪ ਸਿੰਘ ਅਤੇ ਅਵਤਾਰ ਸਿੰਘ  ਆਦਿ ਹਾਜ਼ਰ ਸਨ।
Spread the love