ਕਮਰਾ ਨੰਬਰ 101,ਡੀਸੀ ਦਫਤਰ ਗੁਰਦਾਸਪੁਰ (01874-245379) ਵਿਖੇ ਸ਼ਿਕਾਇਤ ਸੈੱਲ ਸਥਾਪਤ
ਸੀ ਵਿਜ਼ਲ ਐਪ ਰਾਹੀਂ ਸ਼ਿਕਾਇਤ ਦਾ 100 ਮਿੰਟ ਵਿਚ ਕੀਤਾ ਜਾਂਦਾ ਹੈ ਨਿਪਟਾਰਾ
ਜਿਲਾ ਪ੍ਰਬੰਧਕੀ ਕੰਪਲੈਕਸ , ਬਲਾਕ ਬੀ, ਕਮਰਾ ਨੰਬਰ 120 ਵਿਚ ਮੀਡੀਆ ਸੈਂਟਰ ਸਥਾਪਤ
ਗੁਰਦਾਸਪੁਰ, 16 ਜਨਵਰੀ 2022
ਡਿਪਟੀ ਕਮਿਸ਼ਨਰ –ਕਮ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਵਲੋਂ 8 ਜਨਵਰੀ 2022 ਨੂੰ ਵਿਧਾਨ ਸਭਾ ਚੋਣਾਂ ਦਾ ਐਲਾਨ ਕਰਨ ਦੇ ਨਾਲ ਹੀ ਜ਼ਿਲੇ ਅੰਦਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਸੀ।
ਹੋਰ ਪੜ੍ਹੋ :-ਕੋਵਿਡ ਸਥਿਤੀ ਦੇ ਮੱਦੇਨਜ਼ਰ ਜ਼ਿਲੇ ਵਿਚ ਪਾਬੰਦੀਆਂ ’ਚ ਵਾਧਾ
ਉਨਾਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਸਬੰਧੀ ਜ਼ਿਲ੍ਹਾ ਵਾਸੀਆਂ ਤੇ ਰਾਜਨੀਤਿਕ ਪਾਰਟੀਆਂ ਦੀ ਸਹੂਲਤ ਲਈ ਵੱਖ-ਵੱਖ ਪੋਰਟਲ, ਐਪ ਅਤੇ ਕੰਟੋਰਲ ਰੂਮ ਸਥਾਪਤ ਕੀਤੇ ਗਏ ਹਨ, ਜਿਸ ਰਾਹੀ ਵਿਧਾਨ ਸਭਾ ਚੋਣਾਂ ਨਾਲ ਸਬੰਧਤ ਜਾਣਕਾਰੀ ਆਦਿ ਹਾਸਲ ਕੀਤੀ ਜਾ ਸਕਦੀ ਹੈ।
ਉਨਾਂ ਦੱਸਿਆ ਕਿ ਜਿਲ੍ਹਾ ਪੱਧਰ ’ਤੇ ਵੋਟਰ ਹੈਲਪਲਾਈਨ ਟੋਲ ਫ੍ਰੀ ਨੰਬਰ 1950, ਸੀ-ਵਿਜ਼ਲ (ਗੂਗਲ ਪਲੇਅ ਸਟੋਰ ਵਿਚੋਂ ਡਾਊਨਲੋਡ ਕੀਤਾ ਜਾ ਸਕਦਾ ਹੈ), ਸੁਵਿਧਾ ( ਨਾਮਜ਼ਦਗੀ ਪੱਤਰ ਭਰਨ ਸਬੰਧੀ), ਵੋਟਰ ਟਰਨਆਊਟ ਐਪ, ਐਨ.ਜੀ.ਆਰ.ਐਸ ਪੋਰਟਲ https://eci-citi੍ਰenservice.eci.nic.in/, ਈਮੇਲ ਆਈਡ complaintmcmcgspvs20220gmail.com ਅਤੇ ਸ਼ਿਕਾਇਤ ਸੈੱਲ, ਕਮਰਾ ਨੰਬਰ 101, ਡੀਸੀ ਦਫਤਰ ਗੁਰਦਾਸਪੁਰ 01874-245379 ਸਥਾਪਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ ਬੀ, ਕਮਰਾ ਨੰਬਰ 120 ਵਿਚ ਮੀਡੀਆ ਸੈਂਟਰ ਸਥਾਪਤ ਕੀਤਾ ਗਿਆ, ਜਿਥੋ ਚੋਣਾਂ ਨਾਲ ਸਬੰਧਤ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।
ਦੱਸਣਯੋਗ ਹੈ ਕਿ ਸੀ-ਵਿਜ਼ਲ ਐਪ ਡਾਊਨਲੋਡ ਕਰਕੇ, ਕਿਸੇ ਵੀ ਤਰਾਂ ਦੀ ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਇਸ ਐਪ ਰਾਹੀਂ ਕਰ ਸਕਦੇ ਹਨ। ਇਸ ਐਪ ’ਤੇ ਸ਼ਰਾਰਤੀ ਅਨਸਰਾਂ ਸਮੇਤ ਵੋਟਾਂ ਖਰੀਦਣ ਲਈ ਸ਼ਰਾਬ, ਨਸ਼ੇ ਤੇ ਪੈਸੇ ਵੰਡਣ ਵਾਲਿਆਂ ਦੀ ਸ਼ਿਕਾਇਤ ਵੀ ਕੀਤੀ ਜਾ ਸਕਦੀ ਹੈ। ਸੀ ਵਿਜ਼ਲ ਉੱਤੇ ਆਈ ਸ਼ਿਕਾਇਤ ਦਾ 100 ਮਿੰਟ ਵਿਚ ਨਿਪਟਾਰਾ ਕੀਤਾ ਜਾਂਦਾ ਹੈ।