ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਐਸ.ਡੀ.ਐਮ.-ਕਮ- ਰਿਟਰਨਿੰਗ ਅਫਸਰ ਫਾਜ਼ਿਲਕਾ ਨੇ ਪੱਤਰਕਾਰਾਂ ਨਾਲ ਕੀਤੀ ਬੈਠਕ  

ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਐਸ.ਡੀ.ਐਮ.-ਕਮ- ਰਿਟਰਨਿੰਗ ਅਫਸਰ ਫਾਜ਼ਿਲਕਾ ਨੇ ਪੱਤਰਕਾਰਾਂ ਨਾਲ ਕੀਤੀ ਬੈਠਕ  
ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਐਸ.ਡੀ.ਐਮ.-ਕਮ- ਰਿਟਰਨਿੰਗ ਅਫਸਰ ਫਾਜ਼ਿਲਕਾ ਨੇ ਪੱਤਰਕਾਰਾਂ ਨਾਲ ਕੀਤੀ ਬੈਠਕ  
ਫਾਜ਼ਿਲਕਾ ਵਾਸੀਆਂ ਨੂੰ ਵੱਧ ਤੋਂ ਵੱਧ ਮਤਦਾਨ ਕਰਨ ਦੀ ਕੀਤੀ ਅਪੀਲ
ਕੋਵਿਡ ਹਦਾਇਤਾਂ ਦੀ ਪਾਲਣਾ ਬਣਾਈ ਜਾਵੇ ਯਕੀਨੀ

ਫ਼ਾਜ਼ਿਲਕਾ 25 ਜਨਵਰੀ 2022

ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਪ੍ਰਬੰਧਾਂ ਨੂੰ ਲੈ ਕੇ ਐਸਡੀਐਮ ਕਮ ਰਿਟਰਨਿੰਗ ਅਫ਼ਸਰ ਫ਼ਾਜ਼ਿਲਕਾ ਸ.ਰਵਿੰਦਰ ਸਿੰਘ ਅਰੋੜਾ ਨੇ ਆਪਣੇ ਦਫਤਰ ਵਿਖੇ  ਪੱਤਰਕਾਰਾਂ ਨਾਲ ਬੈਠਕ ਕੀਤੀ। ਬੈਠਕ ਦੌਰਾਨ ਉਨ੍ਹਾਂ ਨੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੀਤੇ ਗਏ ਪ੍ਰਬੰਧਾਂ ਸਬੰਧੀ ਜਾਣਕਾਰੀ ਦਿੱਤੀ।

ਹੋਰ ਪੜ੍ਹੋ :-ਕੋਵਿਡ-19 ਦੇ ਚਲਦਿਆਂ ਵਰਚੂਅਲ ਮਨਾਇਆ ਗਿਆ 12ਵਾਂ ਰਾਸਟਰੀ ਵੋਟਰ ਦਿਵਸ

ਬੈਠਕ ਦੌਰਾਨ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ ਰਵਿੰਦਰ ਸਿੰਘ ਅਰੋੜਾ ਨੇ ਦੱਸਿਆ ਕਿ ਚੋਣਾਂ ਲਈ 25 ਜਨਵਰੀ ਤੋਂ ਉਮੀਦਵਾਰ ਨਾਮਜ਼ਦਗੀ ਦੇ ਪੱਤਰ ਦਾਖ਼ਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਫ਼ਾਜ਼ਿਲਕਾ  ਹਲਕੇ ਵਿੱਚ ਕੁੱਲ 117237 ਵੋਟਰ ਹਨ  ਜਿਨ੍ਹਾਂ ਵਿਚੋਂ ਪੁਰਸ਼ 92704, ਔਰਤਾਂ 84526 ਅਤੇ ਦਿਵਿਆਂਗ 574 ਵੋਟਰ  ਹਨ। ਉਨ੍ਹਾਂ ਦੱਸਿਆ ਕਿ 80 ਸਾਲ ਤੋਂ ਵੱਧ ਉਮਰ ਅਤੇ ਦਿਵਿਆਂਗ ਜਿਹੜੇ ਪੋਲਿੰਗ ਬੂਥ ਤੇ ਜਾ ਕੇ ਵੋਟ ਨਹੀਂ ਪਾ ਸਕਦੇ ਉਨ੍ਹਾਂ ਨੂੰ ਵੋਟ ਪਾਉਣ ਲਈ ਵਿਸ਼ੇਸ਼ ਸਹੂਲਤ ਦਿੱਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵੋਟ ਪਾਉਣ ਵਾਲੇ ਦਿਨ ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ। ਉਨ੍ਹਾਂ ਦੱਸਿਆ ਕਿ ਕੋਵਿਡ ਹਦਾਇਤਾਂ ਅਨੁਸਾਰ ਸਿਰਫ਼ ਦੋ ਜਣੇ ਹੀ ਨਾਮਜ਼ਦਗੀ ਪੱਤਰ ਭਰਨ ਲਈ ਆਉਣਗੇ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਹਰੇਕ ਵੋਟਰ ਆਪਣੇ ਵੋਟ ਦੇ ਅਧਿਕਾਰ ਦਾ ਪ੍ਰਯੋਗ ਜ਼ਰੂਰ ਕਰੇ ਅਤੇ ਵੋਟਾਂ ਵਾਲੇ ਦਿਨ ਵੋਟ ਜ਼ਰੂਰ ਪਾਵੇ।

ਉਨ੍ਹਾਂ  ਕਿਹਾ ਕਿ ਕੋਵਿਡ ਦੇ ਵਧ ਰਹੇ ਖਤਰੇ ਨੂੰ ਦੇਖਦਿਆਂ ਸਾਨੂੰ ਸਾਰਿਆਂ ਨੂੰ ਕੋਵਿਡ ਤੋਂ ਬਚਾਓ ਲਈ ਟੀਕਾਕਰਨ ਜ਼ਰੂਰ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਲੋਕ ਮਾਸਕ ਜ਼ਰੂਰ ਪਹਿਨ ਕੇ ਰੱਖਣ ਉੱਥੇ ਸਮਾਜਿਕ ਦੂਰੀ ਬਣਾਈ ਰੱਖਣ।

Spread the love