ਰੂਪਨਗਰ, 23 ਦਸੰਬਰ 2021
ਵਿਧਾਨ ਸਭਾ ਚੋਣਾਂ-2022 ਨੂੰ ਮੁੱਖ ਰੱਖਦੇ ਹੋਏ ਪੁੱਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਕਰਨ ਲਈ ਚੋਣਕਾਰ ਰਜਿਸਟਰੇਸਨ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ, ਵਿਧਾਨ ਸਭਾ ਹਲਕਾ-50 ਰੂਪਨਗਰ ਸ਼੍ਰੀ ਗੁਰਵਿੰਦਰ ਸਿੰਘ ਜੋਹਲ ਵਲੋਂ ਐਸ.ਡੀ.ਐਮ. ਨਾਲਾਗੜ੍ਹ, ਹਿਮਾਚਲ ਪ੍ਰਦੇਸ਼ ਸ਼੍ਰੀ ਮਹਿੰਦਰਾਪਾਲ ਗੁੱਜਰ ਅਤੇ ਡੀ.ਐਸ.ਪੀ.,ਨਾਲਾਗੜ ਸ਼੍ਰੀ ਅਮਿਤਯਾਦਵ ਨਾਲ ਮੀਟਿੰਗ ਕੀਤੀ ਗਈ।
ਸ਼੍ਰੀ ਗੁਰਵਿੰਦਰ ਸਿੰਘ ਜੋਹਲ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਨਾਲ ਵਿਧਾਨ ਸਭਾ ਹਲਕਾ-50 ਰੂਪਨਗਰ ਦੇ ਅਧੀਨ ਆਉਂਦੇ ਇਲਾਕੇ ਅਤੇ ਨਾਲ ਲੱਗਦੇ ਸਰਹੱਦੀ ਇਲਾਕਿਆਂ ਵਿੱਚ ਸੁਰੱਖਿਆ ਦੇ ਪੁੱਖਤਾ ਪ੍ਰਬੰਧ ਕਰਨ ਲਈ ਵਿਚਾਰ ਵਟਾਦਰਾਂ ਕੀਤਾ ਗਿਆ ਤਾਂ ਜੋ ਵਿਧਾਨ ਸਭਾ ਚੋਣਾਂ-2022 ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ ਅਤੇ ਸ਼ਰਾਰਤੀ ਅਨਸਰਾਂ ਨੂੰ ਕਾਬੂ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਹਿਮਾਚਲ ਪ੍ਰਦੇਸ ਦਾ ਇਲਾਕਾ ਜਿਹੜਾ ਵਿਧਾਨ ਸਭਾ ਹਲਕਾ-50, ਰੂਪਨਗਰ ਦੇ ਨਾਲ ਲੱਗਦਾ ਹੈ ਉਤੇ ਪੁਲਿਸ ਨਾਕੇ ਲਗਾ ਕੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਅਣਸੁਖਾਵੀ ਘਟਨਾ ਨੂੰ ਅੰਜਾਮ ਦੇਣ ਤੋਂ ਰੋਕਣ ਲਈ ਲੋੜੀਂਦੇ ਪ੍ਰਬੰਧ ਕਰਨ ਸਬੰਧੀ ਰੂਪ-ਰੇਖਾ ਵੀ ਤਿਆਰ ਕੀਤੀ ਗਈ ਜਿਸ ਸਬੰਧੀ ਜਲਦ ਹੋਰ ਉੱਚ-ਪੱਧਰੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ।