ਫ਼ਾਜ਼ਿਲਕਾ 9 ਮਾਰਚ 2022
ਵਿਧਾਨ ਸਭਾ ਚੋਣਾਂ 2022 ਲਈ 20 ਫਰਵਰੀ ਨੂੰ ਪੋਲ ਹੋਈਆਂ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਣ ਜਾ ਰਹੀ ਹੈ ਜ਼ਿਲ੍ਹਾ ਫਾਜ਼ਿਲਕਾ ਦੇ ਚਾਰ ਵਿਧਾਨ ਸਭਾ ਹਲਕਿਆਂ ਜਲਾਲਾਬਾਦ, ਫਾਜ਼ਿਲਕਾ, ਅਬੋਹਰ, ਬੱਲੂਆਣਾ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜ਼ਿਲਕਾ ਅਤੇ ਡੀਏਵੀ ਕਾਲਜ, ਡੀਏਵੀ ਸਕੂਲ, ਡੀ ਏ ਵੀ ਕਾਲਜ ਆਫ ਐਜੂਕੇਸ਼ਨ ਵਿਖੇ ਹੋਣੀ ਹੈ। ਵੋਟਾਂ ਦੀ ਗਿਣਤੀ ਦਾ ਕੰਮ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਆਰ ਓ ਹੈਂਡਬੁੱਕ ਦੀਆਂ ਹਦਾਇਤਾਂ ਅਨੁਸਾਰ ਗਿਣਤੀ ਕੇਂਦਰ ਦੇ ਸੌ ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਾਹਨ ਦੀ ਐਂਟਰੀ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਹੈ।
ਹੋਰ ਪੜ੍ਹੋ :-ਪੰਜਾਬ ਸੁਬਾਰੀਨੇਟ ਸਰਵਿਸ ਫੈਡਰੇਸ਼ਨ ਯੂਨੀਅਨ ਦੀ ਚੋਣ 19 ਮਾਰਚ ਨੂੰ ਹੋਵੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਬਬੀਤਾ ਕਲੇਰ ਆਈ ਏ ਐਸ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਵਿਧਾਨ ਸਭਾ ਚੋਣਾਂ 2022 ਦੀ ਗਿਣਤੀ ਲਈ ਬਣਾਏ ਗਏ ਗਿਣਤੀ ਕੇਂਦਰਾਂ ਦੇ 100 ਮੀਟਰ ਦੇ ਘੇਰੇ ਨੂੰ ਨੋ ਵਹੀਕਲ ਜ਼ੋਨ ਘੋਸ਼ਿਤ ਕੀਤਾ ਹੈ ਅਤੇ ਗਿਣਤੀ ਕੇਂਦਰ ਦੇ ਸੌ ਮੀਟਰ ਦੇ ਘੇਰੇ ਅੰਦਰ ਕਿਸੇ ਵੀ ਪ੍ਰਕਾਰ ਦੇ ਪ੍ਰਾਈਵੇਟ ਵਹੀਕਲ ਦੇ ਆਉਣ ਤੇ ਮਨਾਹੀ ਦਾ ਹੁਕਮ ਜਾਰੀ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਹੁਕਮ ਜਿਹੜੇ ਅਧਿਕਾਰੀਆਂ ਕਰਮਚਾਰੀਆਂ ਦੀ ਡਿਊਟੀ ਗਿਣਤੀ ਕੇਂਦਰ ਵਿਖੇ ਲਗਾਈਆਂ ਗਈਆਂ ਹਨ ਉਨ੍ਹਾਂ ਤੇ ਲਾਗੂ ਨਹੀਂ ਹੋਣਗੇ।