ਪਠਾਨਕੋਟ 17 ਮਾਰਚ 2022
ਅੱਜ ਜਿਲ੍ਹਾ ਪ੍ਰਸਾਸਨ ਪਠਾਨਕੋਟ ਵੱਲੋਂ ਵਿਧਾਨ ਸਭਾ ਚੋਣਾਂ 2022 ਦੋਰਾਨ ਅਪਣੀਆਂ ਡਿਊਟੀਆਂ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਂਣ ਤੇ ਮਾਨਯੋਗ ਚੋਣ ਕਮਿਸਨ ਵੱਲੋਂ ਵਿਧਾਨ ਸਭਾ 2022 ਅਧੀਨ ਬਣਾਈਆਂ ਵੱਖ ਵੱਖ ਕਮੇਟੀਆਂ ਦੇ ਨੋਡਲ ਅਫਸਰ, ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪ੍ਰਸੰਸਾ ਪੱਤਰ ਅਤੇ ਯਾਦਗਾਰ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ।
ਹੋਰ ਪੜ੍ਹੋ :-ਦੰਦਾਂ ਦੀ ਜਾਂਚ, ਸਾਫ ਸਫਾਈ ਕਰਨਾ ਅਤੇ ਸੰਤੁਲਿਤ ਖੁਰਾਕ ਸਿਹਤ ਦਾ ਆਧਾਰ- ਡਾ. ਏਰਿਕ ਐਡੀਸਨ
ਜਿਕਰਯੋਗ ਹੈ ਕਿ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਇੱਕ ਸਨਮਾਨਤ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਮੁੱਖ ਮਹਿਮਾਨ ਵਜੋਂ ਸਾਮਲ ਹੋਏ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਲਖਵਿੰਦਰ ਸਿੰਘ ਰੰਧਾਵਾ ਵਧੀਕ ਡਿਪਟੀ ਕਮਿਸਨਰ (ਵਿਕਾਸ), ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ, ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਸੁਨੀਲ ਦੱਤ ਲੀਡ ਬੈਂਕ ਮੈਨੇਜਰ, ਜੂਗਲ ਕਿਸੋਰ ਡੀ.ਆਈ.ਓ. ਪਠਾਨਕੋਟ, ਸੁਖਵਿੰਦਰ ਸਿੰਘ ਜਿਲ੍ਹਾ ਖਜਾਨਾ ਅਫਸਰ, ਕੁਵਰ ਡਾਵਰ ਸਹਾਇਕ ਕਿਰਤ ਕਮਿਸਨਰ ਪਠਾਨਕੋਟ, ਮਨੋਜ ਕੁਮਾਰ ਲੇਬਰ ਇਨਫੋਰਸਮੈਂਟ ਅਫਸਰ ਆਦਿ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜਰ ਸਨ।
ਸਮਾਰੋਹ ਦੇ ਅਰੰਭ ਵਿੱਚ ਸ੍ਰੀ ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ ਵੱਲੋਂ ਸਾਰੇ ਪਹੁੰਚੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਸ. ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ ਨੇ ਵਿਧਾਨ ਸਭਾ ਚੋਣਾਂ 2022 ਦੋਰਾਨ ਅਪਣੀਆਂ ਅਪਣੀਆਂ ਡਿਊਟੀ ਨਿਭਾਉਂਣ ਵਾਲੇ ਅਧਿਕਾਰੀਆਂ ਦੇ ਕੰਮ ਕਾਜ ਦੀ ਪ੍ਰਸੰਸਾ ਕਰਦੇ ਹੋਏ ਵੱਖ ਵੱਖ ਨਿਰਧਾਰਤ ਕਮੇਟੀਆਂ ਦੇ ਕੰਮਾਂ ਤੇ ਰੋਸਨੀ ਪਾਈ।
ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਨੇ ਕਿਹਾ ਕਿ ਇਲੈਕਸਨ ਵਿਧਾਨ ਸਭਾ 2022 ਦੋਰਾਨ ਵੱਖ ਵੱਖ ਬਣਾਈਆਂ ਕਮੇਟੀ ਦੇ ਨੋਡਲ ਅਫਸਰ ਸਾਹਿਬਾਨਾਂ ਅਤੇ ਉਨ੍ਹਾਂ ਦੀ ਟੀਮ ਮੈਂਬਰਾਂ ਵੱਲੋਂ ਬਹੁਤ ਹੀ ਵਧੀਆਂ ਢੰਗ ਨਾਲ ਅਪਣੀਆਂ ਸੇਵਾਵਾਂ ਨਿਭਾਈਆਂ ਗਈਆਂ ਇਸ ਲਈ ਸਾਰੇ ਨੋਡਲ ਅਫਸਰ, ਕਰਮਚਾਰੀ ਅਤੇ ਅਧਿਕਾਰੀ ਪ੍ਰਸੰਸਾਂ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਹਰੇਕ ਕਾਰਜ ਸਾਨੂੰ ਕੂਝ ਨਵਾਂ ਸਿਖਾ ਕੇ ਜਾਂਦਾ ਹੈ ਅਤੇ ਸਾਨੂੰ ਹਰੇਕ ਕਾਰਜ ਤੋਂ ਇੱਕ ਸਿੱਖਿਆ ਮਿਲਦੀ ਹੈ ਜੋ ਆਉਂਣ ਵਾਲੇ ਸਮੇਂ ਵਿੱਚ ਸਾਡੇ ਕੰਮ ਆਉਂਦੀ ਹੈ ਅਤੇ ਭਵਿੱਖ ਵਿੱਚ ਸਾਡੇ ਵੱਲੋਂ ਕੀਤੇ ਕਾਰਜਾਂ ਵਿੱਚ ਹੋਰ ਵੀ ਨਿਖਾਰ ਆੳਂਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਕਰਮਚਾਰੀਆਂ ਅਧਿਕਾਰੀਆਂ ਦੇ ਸਹਿਯੋਗ ਨਾਲ ਹੀ ਵਿਧਾਨ ਸਭਾ ਚੋਣਾਂ 2022 ਦਾ ਕਾਰਜ ਸਫਲਤਾ ਪੂਰਵਕ ਅਤੇ ਸਾਂਤੀ ਪੂਰਵਕ ਨੇਪਰੇ ਚੜਿਆ ਹੈ। ਇਸ ਮੋਕੇ ਤੇ ਉਨ੍ਹਾਂ ਵੱਲੋਂ ਵੱਖ ਵੱਖ ਕਮੇਟੀਆਂ ਦੇ ਨੋਡਲ ਅਫਸਰਾਂ, ਕਮੇਟੀ ਮੈਂਬਰਾਂ ਅਤੇ ਕਰਮਚਾਰੀਆਂ/ਅਧਿਕਾਰੀਆਂ ਨੂੰ ਪ੍ਰਸੰਸਾ ਪੱਤਰ ਅਤੇ ਯਾਦਗਾਰ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ।