ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਵੋਟ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਗੁਰਦਾਸਪੁਰ, 28 ਦਸੰਬਰ 2021

ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਧਾਨ ਸਭਾ ਚੋਣਾਂ-2022 ਨੂੰ ਮੁੱਖ ਰੱਖਦਿਆਂ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਦਨ ਲਾਲ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ (ਪ) ਗੁਰਦਾਸਪੁਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਯੋਗ ਵੋਟਰਾਂ ਨੂੰ ਜਿਥੇ ਵੋਟ ਬਣਾਉਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ, ਓਥੇ ਮਤਦਾਨ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਹੋਰ ਪੜ੍ਹੋ :-9 ਕਰੋੜ ਨਾਲ ਨਹਿਰਾਂ ਨੂੰ ਪੱਕਾ ਕਰਨ ਦਾ ਪ੍ਰੋਜ਼ੈਕਟ ਆਖਰੀ ਪੜਾਅ ਵਿਚ

ਜ਼ਿਲਾ ਸਿੱਖਿਆ ਅਫਸਰ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਵੋਟਰਾਂ ਨੂੰ ਵੋਟਿੰਗ ਮਸ਼ੀਨ ਤੇ ਵੋਟ ਪਾਉਣਾ ਅਤੇ ਵੀ.ਵੀ.ਪੀ.ਟੀ ’ਤੇ ਆਪਣੀ ਅੱਖੀਂ ਆਪਣੀ ਵੋਟ ਦੀ ਤਸਦੀਕ ਸਬੰਧੀ ਜਾਣਕਾਰੀ ਦੇਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਅੱਗੇ ਕਿਹਾ ਕਿ ਜਿਥੇ ਵੋਟ ਬਣਾਉਣੀ ਜਰੂਰੀ ਹੈ, ਓਥੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਵੀ ਬਹੁਤ ਜਰੂਰੀ ਹੈ।

ਉਨਾਂ ਅੱਗੇ ਦੱਸਿਆ ਕਿ ਸਵੀਪ ਗਤੀਵਿਧੀਆਂ ਤਹਿਤ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਹਸਤਾਖਰ ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਚੱਲਦਿਆਂ ਵੋਟਰਾਂ ਨੂੰ ਵੋਟ ਦੇ ਹੱਕ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਵੋਟਰ ਪ੍ਰਣ ਤਹਿਤ ਵੋਟਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

Spread the love