ਰੂਪਨਗਰ, 21 ਫਰਵਰੀ 2022
ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀਮਤੀ ਸੋਨਾਲੀ ਗਿਰਿ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ-2022 ਸੁੱਚਜੇ/ਸ਼ਾਂਤਮਈ ਢੰਗ ਨਾਲ ਨੇਪੜੇ ਚਾੜਨ ਲਈ ਚੋਣਾਂ ਦੀ ਨਤੀਜੇ ਆਉਣ ਤੱਕ ਅਸਲਾ ਧਾਰਕਾਂ ਨੂੰ ਆਪਣੇ ਅਸਲਿਆਂ ਨੂੰ ਜਮ੍ਹਾਂ ਕਰਵਾ ਕੇ ਰੱਖਣ ਦੀ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ।
ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਲਾਇਸੰਸ ਧਾਰੀਆਂ ਨੂੰ ਆਪਣਾ ਅਸਲਾ ਲੋਕਲ ਥਾਣਿਆਂ ਵਿੱਚ ਜਾਂ ਲਾਇਸੰਸ ਸ਼ੁਦਾ ਅਸਲਾ ਡੀਲਰਾਂ ਪਾਸ ਜਮ੍ਹਾ ਕਰਵਾਉਣ ਸਬੰਧੀ ਹੁਕਮ 21 ਫਰਵਰੀ 2022 ਤੱਕ ਜਾਰੀ ਕੀਤੇ ਗਏ ਸਨ। ਉਨ੍ਹਾਂ ਨੇ ਹਦਾਇਤ ਜਾਰੀ ਕਰਦਿਆ ਕਿਹਾ ਕਿ ਹੁਣ ਅਸਲਾ ਧਾਰੀ ਆਪਣਾ ਅਸਲਾ 12 ਮਾਰਚ 2022 ਤੱਕ ਜਮ੍ਹਾਂ ਕਰਵਾ ਕੇ ਰੱਖਣਗੇ।