ਮਾਮਲਾ ਕੁੱਝ ਦਿਨ ਪਹਿਲਾਂ ਆਟੋ ਰਿਕਸ਼ਾ ਦੇ ਵਫਦ ਵੱਲੋਂ ਭਾਰਤ ਭੂਸ਼ਣ ਆਸ਼ੂ ਨਾਲ ਮੁਲਾਕਾਤ ਕਰਨ ਦਾ-

ਆਟੋ ਰਿਕਸ਼ਾ ਚਾਲਕਾਂ ਵੱਲੋਂ ਆਪਣੇ ਮੁੱਦੇ ਨੂੰ ਸੂਬਾ ਸਰਕਾਰ ਕੋਲ ਚੁੱਕਣ ਲਈ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਤਹਿਦਿਲੋਂ ਧੰਨਵਾਦ
ਆਸ਼ੂ ਦੇ ਦਖਲ ਤੋਂ ਬਾਅਦ, ਟ੍ਰਾਂਸਪੋਰਟ ਮੰਤਰੀ ਨੇ ਚਾਲਕਾਂ ਨੂੰ ਦਿੱਤੀ ਵੱਡੀ ਰਾਹਤ
ਹੁਣ ਆਟੋ ਚਾਲਕ ਆਪਣਾ ਡਰਾਈਵਿੰਗ ਟੈਸਟ 3 ਪਹੀਆ ਵਾਹਨ ‘ਤੇ ਦੇ ਸਕਦੇ ਹਨ – ਆਸ਼ੂ
ਲੁਧਿਆਣਾ, 02 ਜੂਨ 2021 ਤਿੰਨ ਪਹੀਆ ਵਾਹਨ ਚਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਕੱਲ ਐਲਾਨ ਕੀਤਾ ਸੀ ਕਿ ਹੁਣ 3 ਪਹੀਆ ਵਾਹਨ ਚਾਲਕ 3 ਪਹੀਆ ਵਾਹਨ ਆਟੋ ਰਿਕਸ਼ਾ ਦੀ ਵਰਤੋਂ ਕਰਕੇ ਡਰਾਈਵਿੰਗ ਲਾਇਸੈਂਸ ਲੈਣ ਲਈ ਡਰਾਈਵਿੰਗ ਟੈਸਟ ਦੇ ਸਕਦੇ ਹਨ। ਇਸ ਤੋਂ ਪਹਿਲਾਂ ਥ੍ਰੀ-ਵ੍ਹੀਲਰ ਚਾਲਕਾਂ ਦਾ ਚਾਰ ਪਹੀਆ ਵਾਹਨਾਂ ‘ਤੇ ਟੈਸਟ ਲਿਆ ਜਾਂਦਾ ਸੀ।
ਜਿਕਰਯੋਗ ਹੈ ਕਿ ਆਟੋ ਰਿਕਸ਼ਾ ਚਾਲਕਾਂ ਦੇ ਇੱਕ ਵਫਦ ਨੇ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨਾਲ ਲੁਧਿਆਣਾ ਵਿਖੇ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨੂੰ ਇਸ ਸਬੰਧੀ ਬੇਨਤੀ ਕੀਤੀ ਸੀ।
ਸ੍ਰੀ ਭਾਰਤ ਭੂਸ਼ਣ ਆਸ਼ੂ ਦੇ ਦਖਲ ਤੋਂ ਬਾਅਦ, ਟਰਾਂਸਪੋਰਟ ਮੰਤਰੀ ਨੇ ਸਾਰੀਆਂ ਇਨਫੋਰਸਮੈਂਟ ਅਥਾਰਟੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਜੇ ਕਿਸੇ ਥ੍ਰੀ-ਵ੍ਹੀਲਰ ਚਾਲਕ ਕੋਲ ਐਲ.ਐਮ.ਵੀ. (ਲਾਈਟ ਮੋਟਰ ਵਹੀਕਲ) ਦਾ ਡਰਾਈਵਿੰਗ ਲਾਇਸੈਂਸ ਹੈ, ਤਾਂ ਉਸਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ, ਕਿਉਂਕਿ ਮੋਟਰ ਵਾਹਨ ਐਕਟ 1988 ਦੀਆਂ ਧਾਰਾਵਾਂ ਅਨੁਸਾਰ 3 ਪਹੀਆ ਵਾਹਨ ਆਟੋ ਰਿਕਸ਼ਾ ਨੂੰ ਲਾਈਟ ਮੋਟਰ ਵਾਹਨ ਵਿਚ ਸ਼੍ਰੇਣੀਬੱਧ ਕੀਤਾ ਗਿਆ ਹੈ.
ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਪੰਜਾਬ ਦੇ ਲਾਇਸੈਂਸ ਅਥਾਰਟੀਜ਼ ਅਤੇ ਆਟੋਮੈਟਿਕ ਡ੍ਰਾਇਵਿੰਗ ਟੈਸਟ ਟਰੈਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ 3 ਪਹੀਆ ਵਾਹਨ ਚਾਲਕਾਂ ਨੂੰ ਲੋੜੀਂਦੇ ਡਰਾਈਵਿੰਗ ਲਾਇਸੈਂਸ ਜਾਂ ਇਸ ਦੇ ਨਵੀਨੀਕਰਨ ਲਈ 3 ਪਹੀਆ ਵਾਹਨ ਰਿਕਸ਼ਾ ਦੀ ਵਰਤੋਂ ਕਰਕੇ ਡਰਾਈਵਿੰਗ ਟੈਸਟ ਦੇਣ ਦੀ ਆਗਿਆ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਸਾਰੀਆਂ ਇਨਫੋਰਸਮੈਂਟ ਅਥਾਰਟੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜੇ ਕਿਸੇ ਥ੍ਰੀ-ਵ੍ਹੀਲਰ ਚਾਲਕ ਕੋਲ ਐੱਲ.ਐਮ.ਵੀ. (ਲਾਈਟ ਮੋਟਰ ਵਹੀਕਲ) ਡਰਾਈਵਿੰਗ ਲਾਇਸੈਂਸ ਹੈ ਤਾਂ ਉਸਨੂੰ ਤੰਗ-ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ ਕਿਉਂਕਿ ਮੋਟਰ ਵਹੀਕਲ ਐਕਟ 1988 ਦੀਆਂ ਧਾਰਾਵਾਂ ਅਨੁਸਾਰ 3 ਪਹੀਆ ਵਾਹਨ ਆਟੋ ਰਿਕਸ਼ਾ ਨੂੰ ਲਾਈਟ ਮੋਟਰ ਵਾਹਨ ਵਿੱਚ ਸ਼੍ਰੇਣੀਬੱਧ ਕੀਤਾ ਗਿਆ ਹੈ, ਕਿਉਂਕਿ ਵਾਹਨ ਦਾ ਕੁੱਲ ਭਾਰ 7500 ਕਿੱਲੋ ਤੋਂ ਵੱਧ ਨਹੀਂ ਹੈ। ਇਨ੍ਹਾਂ ਹਦਾਇਤਾਂ ਨਾਲ 1 ਲੱਖ ਤੋਂ ਵੱਧ ਆਟੋ ਰਿਕਸ਼ਾ ਚਾਲਕਾਂ ਨੂੰ ਲਾਭ ਪਹੁੰਚੇਗਾ।
ਸਟੇਟ ਟਰਾਂਸਪੋਰਟ ਕਮਿਸ਼ਨਰ ਵਲੋਂ ਇਨਫੋਰਸਮੈਂਟ ਏਜੰਸੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਜੇ ਕੋਈ ਵਿਅਕਤੀ ਭਾਰਤ ਸਰਕਾਰ ਦੀ ਐਮ.ਪਰਿਵਾਹਨ ਐਪਲੀਕੇਸ਼ਨ ਜਾਂ ਭਾਰਤ ਸਰਕਾਰ ਦੀ ਡਿਜੀਲੋਕਰ ਐਪ ‘ਤੇ ਡਿਜੀਟਲ ਫਾਰਮੈਟ ਵਿੱਚ ਡਿਜੀਟਲ ਡਰਾਈਵਿੰਗ ਲਾਇਸੈਂਸ/ਵਾਹਨ ਦਾ ਰਜਿਸਟ੍ਰੇਸ਼ਨ ਸਰਟੀਫੀਕੇਟ ਅਤੇ ਹੋਰ ਦਸਤਾਵੇਜ਼ ਪੇਸ਼ ਕਰਦਾ ਹੈ ਤਾਂ ਉਸਨੂੰ ਪ੍ਰਿੰਟਿਡ ਦਸਤਾਵੇਜ਼ ਪੇਸ਼ ਕਰਨ ਦੀ ਜ਼ਰੂਰਤ ਨਹੀਂ ਹੈ। ਇਸ ਅਨੁਸਾਰ ਸਾਰੇ ਇਨਫੋਰਸਮੈਂਟ ਸਟਾਫ ਨੂੰ ਜਾਗਰੂਕ ਕੀਤਾ ਜਾ ਚੁੱਕਾ ਹੈ।
ਸ੍ਰੀ ਆਸ਼ੂ ਨੇ ਕਿਹਾ ਜੇ ਇਨਫੋਰਸਮੈਂਟ ਸਟਾਫ ਵਲੋਂ ਡਿਜੀਟਲ ਫਾਰਮੈਟ ਵਿਚ ਦਸਤਾਵੇਜ਼ ਪ੍ਰਵਾਨ ਨਾ ਕਰਨ ਦੀ ਸ਼ਿਕਾਇਤ ਉਨ੍ਹਾਂ ਤੱਕ ਪਹੁੰਚਦੀ ਹੈ, ਤਾਂ ਅਜਿਹਾ ਕਰਨ ਵਾਲੇ ਸਟਾਫ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਡਿਜੀਟਲ ਦਸਤਾਵੇਜ਼ ਹੋਣ ਨਾਲ ਚਲਾਨ ਕੱਟੇ ਜਾਣ ਦੀ ਗੁੰਜਾਇਸ਼ ਵਿੱਚ ਅਸਰਦਾਰ ਢੰਗ ਨਾਲ ਕਮੀ ਆਵੇਗੀ ਅਤੇ ਲੋਕਾਂ ਨੂੰ ਬੇਲੋੜੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਸਤੀਸ਼ ਕੁਮਾਰ ਮਾਮਾ, ਜ਼ਿਲ੍ਹਾ ਪ੍ਰਧਾਨ ਜ਼ਿਲ੍ਹਾ ਆਟੋ ਰਿਕਸ਼ਾ ਵਰਕਰਜ਼ ਫੈਡਰੇਸ਼ਨ ਲੁਧਿਆਣਾ ਨੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਆਟੋ ਚਾਲਕਾਂ ਦਾ ਨਾ ਸਿਰਫ ਦਰਦ ਸੁਣਿਆ ਬਲਕਿ ਉਨ੍ਹਾਂ ਦੇ ਸਾਰੇ ਮਸਲਿਆਂ ਦਾ ਹੱਲ ਵੀ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਨਵੇਂ ਆਦੇਸ਼ਾਂ ਨਾਲ ਸਾਰੇ ਆਟੋ ਰਿਕਸ਼ਾ ਚਾਲਕਾਂ ਨੂੰ ਲਾਭ ਪਹੁੰਚੇਗਾ।

 

Spread the love