ਆਜ਼ਾਦੀ ਦੇ 74 ਸਾਲ ਬਾਅਦ ਦਲਿਤਾਂ ਪ੍ਰਤੀ ਕਾਂਗਰਸ ਦਾ ਪ੍ਰੇਮ ਜਾਗਣਾ ਬਸਪਾ ਦੀ ਵੱਧਦੀ ਤਾਕਤ ਦੇ ਚੱਲਦਿਆਂ ਬਣੀ ਦਹਿਸ਼ਤ ਦਾ ਨਤੀਜਾ: ਜਸਵੀਰ ਸਿੰਘ ਗੜ੍ਹੀ

JASVEER SINGH GARHI
ਕਿਸਾਨਾਂ ਦੇ ਸੰਘਰਸ਼ ਅਤੇ ਸ਼ਹਾਦਤ ਦੀ ਗਾਥਾ ਨੂੰ ਇਤਿਹਾਸ ਦੇ ਸੁਨਹਿਰੇ ਪੰਨਿਆ ਤੇ ਹਮੇਸ਼ਾ ਯਾਦ ਰੱਖਿਆ ਜਾਵੇਗਾ: ਗੜ੍ਹੀ

ਚੰਡੀਗੜ੍ਹ/ ਜਲੰਧਰ 19 ਸਤੰਬਰ 2021 ਪੰਜਾਬ ਕਾਂਗਰਸ ਦੇ ਕਲੇਸ਼ ਦਰਮਿਆਨ ਚਰਨਜੀਤ ਸਿੰਘ ਚੰਨੀ ਨੂੰ ਸੂਬੇ ਦਾ ਮੁੱਖ ਮੰਤਰੀ ਬਣਾਏ ਜਾਣ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਆਜ਼ਾਦੀ ਦੇ 74 ਸਾਲਾਂ ਬਾਅਦ ਯਾਣਿ ਕਿ ਪੌਣੀ ਸਦੀ ਬਾਅਦ ਕਾਂਗਰਸ ਦਾ ਪੰਜਾਬ ਵਿੱਚ ਦਲਿਤ ਪ੍ਰੇਮ ਜਾਗਣਾ ਬਹੁਜਨ ਸਮਾਜ ਪਾਰਟੀ ਦੀ ਪੰਜਾਬ ਵਿੱਚ ਵਧੀ ਤਾਕਤ ਦੇ ਚਲਦਿਆਂ ਕਾਂਗਰਸ ਵਿੱਚ ਪਈ ਦਹਿਸ਼ਤ ਦਾ ਨਤੀਜਾ ਹੈ।

ਬਸਪਾ ਪ੍ਰਧਾਨ ਗੜ੍ਹੀ ਨੇ ਮੁੱਖ ਮੰਤਰੀ ਬਣਨ ਤੇ ਜਿੱਥੇ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੱਤੀ ਉਥੇ ਹੀ ਉਨ੍ਹਾਂ ਕਾਂਗਰਸ ਤੇ ਤੰਜ ਕਰਦਿਆਂ ਕਿਹਾ ਕਿ ਆਜ਼ਾਦੀ ਦੇ ਇੰਨੇਂ ਲੰਬੇ ਸਮੇਂ ਬਾਅਦ ਪੰਜਾਬ ਵਿੱਚ ਦਲਿਤ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਲੈਣਾ ਕਾਂਗਰਸ ਦੀ ਨਲਾਇਕੀ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਨੇ ਜੇ ਦਲਿਤ ਚਿਹਰਾ ਦੇਣਾ ਹੀ ਸੀ ਤਾਂ ਉਸ ਤਰੀਕੇ ਦਾ ਕੋਈ ਦਲਿਤ ਚਿਹਰਾ ਦਿੰਦੇ ਜਿਹੜਾ ਦਲਿਤ ਸਮਾਜ ਦੇ ਹੱਕਾਂ ਦੀ ਰਾਖੀ ਲਈ ਵੀ ਜੂਝਦਾ ਹੁੰਦਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਸਮੇਂ ਤੋਂ ਜਿਵੇਂ ਬਸਪਾ ਨੇ ਕੰਮ ਕੀਤਾ ਅਤੇ ਦਲਿਤ ਅਤੇ ਪੱਛੜੇ ਵਰਗ ਦੇ ਲੋਕ ਬਸਪਾ ਨਾਲ ਵੱਡੀ ਗਿਣਤੀ ਵਿੱਚ ਜੁੜੇ ਹਨ ਇਹੋ ਕਾਰਣ ਹੈ ਕਿ ਕਾਂਗਰਸ ਨੇ ਬਸਪਾ ਨੂੰ ਰੋਕਣ ਦੇ ਲਈ ਹੀ ਇਹ ਫੈਸਲਾ ਲਿਆ ਹੈ।

ਉਨ੍ਹਾਂ ਕਿਹਾ ਕਿ ਜਿਹੜਾ ਦਲਿਤ ਚਿਹਰਾ ਸ਼੍ਰੀ ਚੰਨੀ ਜੀ ਨੂੰ ਕਾਂਗਰਸ ਨੇ ਮੁੱਖ ਮੰਤਰੀ ਬਣਾਇਆ ਇਹ ਪੰਜਾਬ ਦਾ ਤਾਂ ਕੀ ਹੋਣਾ ਇਹ ਦਲਿਤਾਂ ਵੀ ਨਹੀਂ ਹੋਇਆ ਕਿਉਂਕਿ ਸਾਢੇ ਚਾਰ ਸਾਲ ਸ਼੍ਰੀ ਚੰਨੀ ਜੀ ਕੈਬਨਿਟ ਮੰਤਰੀ ਰਹੇ ਪਰ ਇਨ੍ਹਾਂ ਸਾਢੇ ਚਾਰ ਸਾਲਾਂ ਵਿੱਚ ਦਲਿਤਾਂ ਦੀ ਇੱਕ ਵੀ ਮੰਗ ਨੂੰ ਪੂਰਾ ਨਹੀਂ ਕਰਵਾਇਆ।

ਪ੍ਰਧਾਨ ਗੜ੍ਹੀ ਨੇ ਕਿਹਾ ਕਿ ਜਿਹੜਾ ਮੁੱਖ ਮੰਤਰੀ ਕਾਂਗਰਸ ਨੇ ਚੁਣਿਆ ਉਸਦਾ ਚਰਿੱਤਰ ਬਹੁਤ ਦਾਗੀ ਹੈ ਕਿਉਂਕਿ ਪੰਜਾਬ ਦੀਆਂ ਮਹਿਲਾ ਅਫਸਰਾਂ ਨੇ ਸ਼੍ਰੀ ਚੰਨੀ ਜੀ ਦੇ ਅਸ਼ਲੀਲ ਮੈਸੇਜ ਨੂੰ ਲੈਕੇ ਮੀ-ਟੂ ਦੇ ਕੇਸ ਤੱਕ ਵੀ ਦਰਜ ਕਰਵਾਏ, ਮੀ-ਟੂ ਦੀਆਂ ਸ਼ਿਕਾਇਤਾਂ ਦਰਜ ਹੋਈਆਂ, ਮਹਿਲਾ ਕਮਿਸ਼ਨ ਕੋਲ ਵੀ ਕੇਸ ਚੱਲਦਾ ਹੈ ਅਤੇ ਇਸ ਕਰਕੇ ਬਹੁਜਨ ਸਮਾਜ ਪਾਰਟੀ ਦਲਿਤ ਚਿਹਰੇ ਦਾ ਤਾਂ ਸਵਾਗਤ ਕਰਦੀ ਹੈ ਪਰ ਕਾਂਗਰਸ ਦੀ ਨਲਾਇਕੀ ਅਤੇ ਕਾਂਗਰਸ ਦੀ ਇਸਦੇ ਪਿੱਛੇ ਜੋ ਕੁਟਿਲ ਮਨਸ਼ਾ ਹੈ ਉਸਦੀ ਨਿੰਦਾ ਵੀ ਕਰਦੀ ਹੈ।
ਫੋਟੋ: ਜਸਵੀਰ ਸਿੰਘ ਗੜ੍ਹੀ