ਡੀ.ਸੀ. ਗੁਰਪ੍ਰੀਤ ਸਿੰਘ ਖਹਿਰਾ ਨੇ ਹਰੀ ਝੰਡੀ ਵਿਖਾ ਕੇ ਕੀਤਾ ਰਵਾਨਾ
ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵਲੋਂ ਕੀਤਾ ਗਿਆ ਉਪਰਾਲਾ
ਅੰਮ੍ਰਿਤਸਰ 1 ਫਰਵਰੀ 2022
ਪੰਜਾਬ ਵਿਧਾਨ ਸਭਾ ਚੋਣਾਂ ਦੇ ਚਲਦਿਆਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਵੱਖੋ- ਵੱਖ ਥਾਵਾਂ ਉੱਤੇ ਪ੍ਰੋਗਰਾਮ ਉਲੀਕੇ ਜਾ ਰਹੇ ਨੇ। ਇਸ ਲੜੀ ਦੇ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਮੋਬਾਈਲ ਵੈਨ ਚਲਾਈ ਗਈ, ਜਿਸਨੂੰ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣਾਂ ਦੀ ਪ੍ਰਕਿਰਿਆ ਦੌਰਾਨ ਵੋਟਰਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਵਿੱਚ ਇਹ ਮੋਬਾਈਲ ਵੈਨ ਬਹੁਤ ਸਹਾਈ ਹੋਵੇਗੀ।
ਹੋਰ ਪੜ੍ਹੋ :-ਸਿਵਲ ਸਰਜਨ ਡਾ ਵਿਜੇ ਕੁਮਾਰ ਨੇ ਸੀ ਐੱਚ ਸੀ ਧਾਰੀਵਾਲ ਅਤੇ ਪੀ ਐਚ ਸੀ ਭੁੱਲਰ ਦਾ ਦੌਰਾ ਕੀਤਾ
ਇਸ ਮੌਕੇ ਬੋਲਦਿਆਂ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਪਬਲੀਸਿਟੀ ਅਫਸਰ ਗੁਰਮੀਤ ਸਿੰਘ ਨੇ ਕਿਹਾ ਕਿ ਚੋਣਾਂ ਦੌਰਾਨ ਵੋਟ ਪਾਉਣਾ ਹਰ ਨਾਗਰਿਕ ਦਾ ਅਧਿਕਾਰ ਹੈ। ਇਸ ਲਈ ਹਰ ਵਿਅਕਤੀ ਨੂੰ ਵੱਧ ਚੜ੍ਹ ਕੇ ਵੋਟਾਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ। ਕਿਸੇ ਵੀ ਲੋਕਤੰਤਰ ਨੂੰ ਉਦੋਂ ਹੀ ਮਜ਼ਬੂਤ ਲੋਕਤੰਤਰ ਕਿਹਾ ਜਾਂਦਾ ਹੈ, ਜਦੋਂ ਉਸ ਦੇਸ਼ ਦੇ ਨਾਗਰਿਕ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ।
ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵੱਲੋਂ ਅੰਮ੍ਰਿਤਸਰ ਵਿਚ ਚਲਾਈ ਗਈ ਇਹ ਮੋਬਾਈਲ ਵੈਨ ਅੰਮ੍ਰਿਤਸਰ ਵਿਚ ਜਾਗਰੂਕਤਾ ਅਭਿਆਨ ਤੋਂ ਬਾਅਦ ਤਰਨਤਾਰਨ ਪੁੱਜੇਗੀ, ਜਿੱਥੇ ਪਿੰਡ – ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਬਹਿਰਹਾਲ ਚੋਣਾਂ ਦੌਰਾਨ ਚਲਾਈ ਗਈ ਇਸ ਪੰਜ ਦਿਨਾਂ ਮੁਹਿੰਮ ਨੂੰ ਲੋਕਾਂ ਵੱਲੋਂ ਵੀ ਚੰਗਾ ਹੁੰਗਾਰਾ ਮਿਲ ਰਿਹਾ ਹੈ।